ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਰਿਵਾਰ ਦੇ ਤਿੰਨ ਜੀਆਂ ਦਾ ਚਾਕੂ ਮਾਰ ਕੇ ਕਤਲ, ਚੌਥਾ ਜ਼ੇਰੇ ਇਲਾਜ

1 / 3ਪਰਿਵਾਰ ਦੇ ਤਿੰਨ ਜੀਆਂ ਦਾ ਚਾਕੂ ਮਾਰ ਕੇ ਕਤਲ, ਚੌਥਾ ਜ਼ੇਰੇ ਇਲਾਜ

2 / 3ਪਰਿਵਾਰ ਦੇ ਤਿੰਨ ਜੀਆਂ ਦਾ ਚਾਕੂ ਮਾਰ ਕੇ ਕਤਲ, ਚੌਥਾ ਜ਼ੇਰੇ ਇਲਾਜ

3 / 3ਪਰਿਵਾਰ ਦੇ ਤਿੰਨ ਜੀਆਂ ਦਾ ਚਾਕੂ ਮਾਰ ਕੇ ਕਤਲ, ਚੌਥਾ ਜ਼ੇਰੇ ਇਲਾਜ

PreviousNext

ਦਿੱਲੀ ਦੇ ਵਸੰਤ ਕੁੰਜ ਸਥਿਤ ਕਿਸ਼ਨਗੜ੍ਹ `ਚ ਬੁੱਧਵਾਰ ਨੂੰ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਜਦਕਿ ਇਕ ਮੈਂਬਰ ਨੂੰ ਜ਼ਖਮੀ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ਤੇ ਪੁੱਜੀ ਪੁਲਿਸ ਨੇ ਸਾਰਿਆਂ ਨੂੰ ਹਸਪਤਾਲ ਚ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਨੇ ਤਿੰਨ ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ।

 

 

ਜਾਣਕਾਰੀ ਮੁਤਾਬਕ ਦੱਖਣੀ ਦਿੱਲੀ ਦੇ ਵਸੰਤਕੁੰਜ ਇਲਾਕੇ ਚ ਸਵੇਰ ਜਦੋਂ ਮ੍ਰਿਤਕ ਦੇ ਘਰ ਚ ਕੰਮ ਕਰਨ ਵਾਲੀ ਨੌਕਰਾਣੀ ਪਹੁੰਚੀ ਤਾਂ ਉਸਨੇ ਦੇਖਿਆ ਕਿ ਘਰ ਦਾ ਦਰਵਾਜ਼ਾ ਪਹਿਲਾਂ ਹੀ ਖੁੱਲ੍ਹਾ ਪਿਆ ਹੈ। ਨੌਕਰਾਣੀ ਨੇ ਅੰਦਰ ਵੜ੍ਹ ਕੇ ਦੇਖਿਆ ਤਾਂ ਪਤੀ-ਪਤਨੀ ਅਤੇ ਉਨ੍ਹਾਂ ਦੀ ਧੀ ਦੀ ਲਾਸ਼ ਖੂਨ ਨਾਲ ਲਿਬੜੀ ਪਈ ਹੋਈ ਸੀ ਜਦਕਿ ਉਨ੍ਹਾਂ ਦਾ ਲੜਕਾ ਗੰਭੀਰ ਤੌਰ ਤੇ ਜ਼ਖਮੀ ਪਿਆ ਸੀ।

 

 

ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ਤੇ ਪੁੱਜੀ ਪੁਲਿਸ ਨੇ ਸਾਰਿਆਂ ਨੂੰ ਹਸਪਤਾਲ ਭਰਤੀ ਕਰਵਾਇਆ ਜਿੱਥੇ ਡਾਕਟਰਾਂ ਨੇ ਤਿੰਨ ਮੈਂਬਰਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:3 family members stabbed and murdered fourth treatment