ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਿਆਣਾ ’ਚ 3 ਲੱਖ ਮੁਲਾਜ਼ਮਾਂ ਨੂੰ ਮਿਲੇਗਾ 7ਵੇਂ ਤਨਖਾਹ ਕਮਿਸ਼ਨ ਦਾ ਲਾਭ

ਹਰਿਆਣਾ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਆਪਣੇ ਮੁਲਾਜ਼ਮਾਂ ਲਈ ਖ਼ਜ਼ਾਨੇ ਦਾ ਮੂੰਹ ਖੋਲ੍ਹ ਦਿੱਤਾ ਹੈ। ਸੂਬਾ ਸਰਕਾਰ ਲਗਭਗ 3 ਲੱਖ ਕਰਮਚਾਰੀਆਂ ਨੂੰ 7ਵੇਂ ਤਨਖ਼ਾਹ ਕਮਿਸ਼ਨ ਦੀ ਸਿਫਾਰਿਸ਼ਾਂ ਮੁਤਾਬਕ ਮਕਾਨ ਦਾ ਕਿਰਾਇਆ ਭੱਤਾ 1 ਅਗਸਤ 2019 ਤੋਂ ਦੇਵੇਗੀ।

 

ਇਸ ਨੂੰ ਲਾਗੂ ਕਰਨ ਦੇ ਹੁਕਮ ਵਿੱਤ ਵਿਭਾਗ ਨੇ ਮੰਗਲਵਾਰ ਨੂੰ ਜਾਰੀ ਕਰ ਦਿੱਤੇ। ਚੋਣਾਂ ਤੋਂ ਪਹਿਲਾਂ ਸਰਕਾਰ ਨੇ ਮੁਲਾਜ਼ਮਾਂ ਨੂੰ ਆਪਣੇ ਪਾਸੇ ਚ ਲਿਆਉਣ ਲਈ ਇਹ ਵੱਡਾ ਦਾਅ ਖੇਡਿਆ ਹੈ। ਸੋਧੇ ਗਏ ਮਕਾਨ ਦਾ ਕਿਰਾਇਆ ਭੱਤਾ ਦੇਣ ਤੋਂ ਸਰਕਾਰ ਦੇ ਖਜ਼ਾਨੇ ’ਤੇ ਸਲਾਨਾ 1920 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ।

 

ਵਿੱਤ ਮੰਤਰੀ ਕੈਪਟਨ ਅਭਿਮੰਨਿਊ ਨੇ ਦਸਿਆ ਕਿ ਮੁੱਖ ਮੰਤਰੀ ਖੱਟਰ ਦੇ ਐਲਾਨ ਦੀ ਪਾਲਣਾ ਤਹਿਤ ਸਰਕਾਰ ਨੇ ਹੁਕਮ ਜਾਰੀ ਕੀਤੇ ਹਨ। ਸਾਲ 2011 ਦੀ ਜਨਗਣਨਾ ਮੁਤਾਬਕ ਕਈ ਸ਼ਹਿਰਾਂ ਅਤੇ ਕਸਬਿਆਂ ਚ ਤਾਇਨਾਤ ਕਰਮਚਾਰੀਆਂ ਨੂੰ ਸੋਧੇ ਗਏ ਮਕਾਨ ਦਾ ਕਿਰਾਇਆ ਭੱਤਾ ਦਿੱਤਾ ਜਾਵੇਗਾ। 50 ਲੱਖ ਜਾਂ ਇਸ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਨੂੰ ਐਕਸ ਹਿੱਸੇ ਚ ਕਵਰ ਕੀਤਾ ਗਿਆ ਹੈ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:3 lakh employees in Haryana get 7th pay commission benefit