ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤੇਲੰਗਾਨਾ 'ਚ ਤਬਲੀਗੀ ਜ਼ਮਾਤ ਦੇ 3 ਹੋਰ ਲੋਕਾਂ ਦੀ ਮੌਤ, 30 ਨਵੇਂ ਕੋਰੋਨਾ ਪਾਜੀਟਿਵ ਮਿਲੇ

ਦਿੱਲੀ ਦੇ ਨਿਜ਼ਾਮੂਦੀਨ 'ਚ ਹੋਈ ਤਬਲੀਗੀ ਜ਼ਮਾਤ ਦੀ ਮਰਕਜ਼ ਨੇ ਪੂਰੇ ਦੇਸ਼ 'ਚ ਹਾਹਾਕਾਰ ਮਚਾ ਦਿੱਤੀ ਹੈ। ਮਰਕਜ਼ 'ਚ ਸ਼ਾਮਿਲ ਹੋਏ ਕਈ ਲੋਕਾਂ ਦੀ ਇਸ ਵਾਇਰਸ ਕਾਰਨ ਜਾਨ ਜਾ ਚੁੱਕੀ ਹੈ। ਤੇਲੰਗਾਨਾ 'ਚ ਤਬਲੀਗੀ ਜ਼ਮਾਤ ਨਾਲ ਸਬੰਧਤ 3 ਹੋਰ ਲੋਕਾਂ ਦੀ ਅੱਜ ਮੌਤ ਹੋ ਗਈ। ਇਸ ਤੋਂ ਪਹਿਲਾਂ ਵੀ 7 ਜ਼ਮਾਤੀਆਂ ਦੀ ਇੱਥੇ ਮੌਤ ਹੋ ਚੁੱਕੀ ਹੈ।
 

ਤੇਲੰਗਾਨਾ 'ਚ ਤਬਲੀਗੀ ਜ਼ਮਾਤ ਨਾਲ ਸਬੰਧਤ 10 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 30 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਸਾਰੇ ਜ਼ਮਾਤ 'ਚ ਸ਼ਾਮਲ ਸਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਮਿਲੇ ਕੋਰੋਨਾ ਪਾਜੀਟਿਵ ਮਾਮਲਿਆਂ 'ਚ 189 ਮਾਮਲੇ ਤਬਲੀਗੀ ਜ਼ਮਾਤ 'ਚ ਸ਼ਾਮਲ ਲੋਕਾਂ ਦੇ ਹਨ। ਮਰਕਜ਼ 'ਚ ਸ਼ਾਮਲ ਲੋਕਾਂ ਦੀ ਭਾਲ ਲਈ ਦੇਸ਼ ਭਰ 'ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
 

ਤੇਲੰਗਾਨਾ ਸਰਕਾਰ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਦਿੱਲੀ ਦੇ ਨਿਜ਼ਾਮੂਦੀਨ 'ਚ ਇੱਕ ਧਾਰਮਕ ਸਭਾ ਤੋਂ ਵਾਪਸ ਪਰਤਣ ਵਾਲੇ 3 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੇ ਦਫ਼ਤਰ ਵੱਲੋਂ ਮਿਲੀ ਸੂਚਨਾ ਮੁਤਾਬਕ 30 ਹੋਰ ਲੋਕਾਂ ਦੀ ਕੋਰੋਨਾ ਵਾਇਰਸ ਰਿਪੋਰਟ ਪਾਜੀਟਿਵ ਆਈ ਹੈ ਅਤੇ ਇਹ ਸਾਰੇ ਜ਼ਮਾਤ 'ਚ ਸ਼ਾਮਿਲ ਸਨ।
 

ਡਾਕਟਰਾਂ ਨਾਲ ਮਾਰਕੁੱਟ :
ਬੀਤੇ ਦਿਨੀਂ ਬੁੱਧਵਾਰ ਨੂੰ ਗੌਰਮਿੰਟ ਗਾਂਧੀ ਹਸਪਤਾਲ 'ਚ 49 ਸਾਲਾ ਕੋਰੋਨਾ ਪੀੜਤ ਦੀ ਮੌਤ ਹੋ ਗਈ। ਉਸ ਨੂੰ 5 ਦਿਨ ਪਹਿਲਾਂ ਇੱਥੇ ਦਾਖਲ ਕਰਵਾਇਆ ਗਿਆ ਸੀ, ਪਰ ਬਚਾਇਆ ਨਹੀਂ ਜਾ ਸਕਿਆ। ਹਸਪਤਾਲ ਦੇ ਸੁਪਰਡੈਂਟ ਸ਼ਰਵਨ ਕੁਮਾਰ ਨੇ ਦੱਸਿਆ ਕਿ ਮਰੀਜ਼ ਦੀ ਮੌਤ ਤੋਂ ਬਾਅਦ ਉਸ ਦੇ ਰਿਸ਼ਤੇਦਾਰਾਂ ਨੇ ਡਿਊਟੀ ਕਰਨ ਵਾਲੇ ਡਾਕਟਰ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਹੈਦਰਾਬਾਦ ਦੇ ਪੁਲਿਸ ਕਮਿਸ਼ਨਰ ਅੰਜਨੀ ਕੁਮਾਰ ਹਸਪਤਾਲ ਪਹੁੰਚ ਗਏ। ਉਨ੍ਹਾਂ ਨੇ ਡਾਕਟਰਾਂ ਨਾਲ ਮੁਲਾਕਾਤ ਕੀਤੀ ਅਤੇ ਸੁਰੱਖਿਆ ਵਧਾਉਣ ਦਾ ਫ਼ੈਸਲਾ ਕੀਤਾ।

 

ਤੇਜ਼ੀ ਨਾਲ ਵੱਧ ਰਹੀ ਹੈ ਮਰੀਜ਼ਾਂ ਦੀ ਗਿਣਤੀ :
ਤਬਲੀਗੀ ਜ਼ਮਾਤ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ 'ਚ ਹੁਣ ਤੱਕ 2014 ਲੋਕ ਕੋਰੋਨਾ ਨਾਲ ਪੀੜਤ ਪਾਏ ਗਏ ਹਨ। ਇਨ੍ਹਾਂ ਵਿੱਚੋਂ 169 ਮਰੀਜ਼ ਠੀਕ ਹੋ ਗਏ ਹਨ, ਜਦਕਿ 56 ਦੀ ਮੌਤ ਹੋ ਗਈ ਹੈ।

 

ਦੱਖਣ ਭਾਰਤ ਤੋਂ ਵੱਡੀ ਗਿਣਤੀ 'ਚ ਲੋਕ ਸ਼ਾਮਲ ਹੋਏ ਸਨ :
ਦਿੱਲੀ 'ਚ ਨਿਜ਼ਾਮੂਦੀਨ ਸਥਿੱਤ ਮਰਕਜ਼ ਦੇ ਤਬਲੀਗੀ ਜ਼ਮਾਤ 'ਚ ਸ਼ਾਮਲ ਹੋਣ ਵਾਲੇ ਬਹੁਤ ਸਾਰੇ ਲੋਕਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਤੋਂ ਬਾਅਦ ਦੱਖਣੀ ਭਾਰਤ ਦੇ ਵੱਖ-ਵੱਖ ਸੂਬੇ ਇਸ ਧਾਰਮਿਕ ਸਮਾਗਮ 'ਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਜਾਂਚ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹਾਲੇ ਤਕ ਤਾਮਿਲਨਾਡੂ ਅਤੇ ਤੇਲੰਗਾਨਾ 'ਚ 2000 ਅਜਿਹੇ ਲੋਕਾਂ ਦੀ ਪਛਾਣ ਕੀਤੀ ਗਈ ਹੈ। ਤੇਲੰਗਾਨਾ ਪ੍ਰਸ਼ਾਸਨ ਦਾ ਅਨੁਮਾਨ ਹੈ ਕਿ ਸੂਬੇ ਦੇ ਲਗਭਗ 1000 ਲੋਕਾਂ ਨੇ ਦਿੱਲੀ ਦੀ ਜ਼ਮਾਤ ਵਿੱਚ ਹਿੱਸਾ ਲਿਆ ਹੋਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:3 more died due to coronavirus in Telangana all attended Tablighi Jamaat Nizamuddin