ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਸ਼ਮੀਰ ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਚ ਮਾਰੇ ਗਏ 3 ਅੱਤਵਾਦੀ

ਕਸ਼ਮੀਰ ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਚ ਮਾਰੇ ਗਏ 3 ਅੱਤਵਾਦੀ

ਜੰਮੂ ਕਸ਼ਮੀਰ ਦੇ ਕੁਲਗਾਮ ਜਿ਼ਲ੍ਹੇ `ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਕਾਂਸਟੇਬਲ ਮੁਹੰਮਦ ਸਲੀਮ ਦਾ ਕਤਲ ਕਰਨ ਵਾਲੇ ਅੱਤਵਾਦੀਆਂ ਨੂੱ ਵੀ ਸੁਰੱਖਿਆ ਬਲਾਂ ਨੇ ਘੇਰਾ ਪਾ ਲਿਆ ਹੈ। ਕੁਲਗਾਮ ਦੇ ਖੁਦਵਾਨੀ ਕਸਬੇ `ਚ ਅੱਤਵਾਦੀਆਂ ਨਾਲ ਮੁਕਾਬਲਾ ਜਾਰੀ ਹੈ।


ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਮੌਜੂਦਗੀ ਦੀ ਖ਼ੁਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ `ਚ ਦੱਖਣੀ ਕਸ਼ਮੀਰ ਦੇ ਕੁਲਗਾਮ ਜਿ਼ਲ੍ਹੇ ਦੇ ਖੁਦਵਾਨੀ ਇਲਾਕੇ ਵਿੱਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ।


ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ `ਤੇ ਗੋਲੀਆਂ ਚਲਾਉਣ ਤੋਂ ਬਾਅਦ ਤਲਾਸ਼ੀ ਮੁਹਿੰਮ ਮੁਕਾਬਲੇ `ਚ ਬਦਲ ਗਈ। ਫ਼ੌਜ ਵੀ ਗੋਲ਼ੀਬਾਰੀ ਦਾ ਮੂੰਹਤੋੜ ਜਵਾਬ ਦੇ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲਾ ਹਾਲੇ ਜਾਰੀ ਹੈ ਤੇ ਘਟਨਾ ਦੀ ਵਿਸਥਾਰਤ ਜਾਣਕਾਰੀ ਦੀ ਉਡੀਕ ਹੈ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:3 terrorist killed in Kashmir encounter