ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੁਲਵਾਮਾ ’ਚ ਸੁਰੱਖਿਆ ਬਲਾਂ ਨਾਲ ਮੁਕਾਬਲਾ, 3 ਅੱਤਵਾਦੀਆਂ ਦਾ ਖ਼ਾਤਮਾ

ਪੁਲਵਾਮਾ ’ਚ ਸੁਰੱਖਿਆ ਬਲਾਂ ਨਾਲ ਮੁਕਾਬਲਾ, 3 ਅੱਤਵਾਦੀਆਂ ਦਾ ਖ਼ਾਤਮਾ

ਜੰਮੂ–ਕਸ਼ਮੀਰ ਦੇ ਪੁਲਵਾਮਾ ਦੇ ਤ੍ਰਾਲ ਇਲਾਕੇ ’ਚ ਸੁਰੱਖਿਆ ਬਲਾਂ ਨੇ ਮੰਗਲਵਾਰ ਦੇਰ ਰਾਤੀਂ ਤਿੰਨ ਅੱਤਵਾਦੀਆਂ ਦਾ ਖ਼ਾਤਮਾ ਕਰ ਦਿੱਤਾ। ਇਹ ਖ਼ਬਰ ਲਿਖੇ ਜਾਣ ਤੱਕ ਮਾਰੇ ਗਏ ਅੱਤਵਾਦੀਆਂ ਦੀ ਸ਼ਨਾਖ਼ਤ ਨਹੀਂ ਹੋ ਸਕੀ ਸੀ। ਮੰਨਿਆ ਜਾ ਰਿਹਾ ਹੈ ਕਿ ਉਹ ਸਥਾਨਕ ਅੱਤਵਾਦੀ ਸਨ ਤੇ ਉਨ੍ਹਾਂ ਕੋਲੋਂ ਹਥਿਆਰ ਬਰਾਮਦ ਕੀਤੇ ਗਏ ਹਨ।

 

 

ਕੱਲ੍ਹ ਮੰਗਲਵਾਰ ਸ਼ਾਮੀਂ ਜੰਮੂ–ਕਸ਼ਮੀਰ ਪੁਲਿਸ, ਸੀਆਰਪੀਐੱਫ਼ ਅਤੇ ਫ਼ੌਜ ਦੀ ਇੱਕ ਸਾਂਝੀ ਟੀਮ ਨੇ ਤ੍ਰਾਲ ’ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖ਼ਬਰ ਮਿਲਣ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ।

 

 

ਸੁਰੱਖਿਆ ਬਲਾਂ ਨੇ ਇਸ ਤੋਂ ਬਾਅਦ ਇਲਾਕੇ ਨੂੰ ਘੇਰ ਲਿਆ। ਅੱਤਵਾਦੀਆਂ ਨੂੰ ਪਤਾ ਲੱਗ ਗਿਆ ਕਿ ਉਨ੍ਹਾਂ ਨੂੰ ਚੁਪਾਸਿਓਂ ਘੇਰਾ ਪੈ ਗਿਆ ਹੈ, ਤਦ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਤੇ ਉੱਥੇ ਮੁਕਾਬਲਾ ਸ਼ੁਰੂ ਹੋ ਗਿਆ।

 

 

ਜੰਮੂ–ਕਸ਼ਮੀਰ ਪੁਲਿਸ ਦੇ ਆਈਜੀ ਵਿਜੇ ਕੁਮਾਰ ਨੇ ਦੱਸਿਆ ਕਿ ਤਿੰਨ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੀ ਸ਼ਨਾਖ਼ਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਤੇ ਗੋਲਾ–ਬਾਰੂਦ ਬਰਾਮਦ ਕੀਤਾ ਗਿਆ ਹੈ।

 

 

ਇੱਥੇ ਵਰਨਣਯੋਗ ਹੈ ਕਿ ਜੰਮੂ–ਕਸ਼ਮੀਰ ’ਚ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈਐੱਸਆਈ ਕੋਈ ਹਮਲਾ ਕਰਨਾ ਦੀ ਸਾਜ਼ਿਸ਼ ਰਚ ਰਹੀ ਹੈ। ਦਰਅਸਲ ISI ਹੁਣ ਪੁਲਵਾਮਾ ਜਿਹਾ ਕੋਈ ਵੱਡਾ ਹਮਲਾ ਕਰਨ ਦੀ ਤਾਕ ’ਚ ਹੈ।

 

 

ISI ਨੇ ਸਾਰੇ ਅੱਤਵਾਦੀ ਗੁੱਟਾਂ ਨਾਲ ਮਿਲ ਕੇ ਇੱਕ ਨਵਾਂ ਗਰੁੱਪ ਬਣਾਇਆ ਹੈ, ਜਿਸ ਦੀ ਅਗਵਾਈ ਜੈਸ਼–ਏ–ਮੁਹੰਮਦ ਕਰ ਰਿਹਾ ਹੈ। ਗਰੁੱਪ ਨੂੰ ‘ਗ਼ਜ਼ਨਵੀ ਫ਼ੋਰਸ’ ਦਾ ਨਾਂਅ ਦਿੱਤਾ ਗਿਆ ਹੈ।

 

 

ਸੂਤਰਾਂ ਮੁਤਾਬਕ ਹਿਜ਼ਬੁਲ, ਜੈਸ਼, ਲਸ਼ਕਰ ਅਤੇ ਅੰਸਾਰ ਗਜ਼ਾਵਤ–ਉਲ–ਹਿੰਦ ਨਾਂਅ ਦਾ ਇਹ ਨਵਾਂ ਗੁੱਟ ਕਸ਼ਮੀਰ ’ਚ ਸੁਰੱਖਿਆ ਬਲਾਂ ਉੱਤੇ ਕਿਸੇ ਦੇਸੀ ਬੰਬਾਂ ਨਾਲ ਹਮਲਾ ਕਰ ਸਕਦਾ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:3 Terrorists killed in an Encounter at Pulwama