ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ੋਪੀਆਂ–ਕਸ਼ਮੀਰ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 3 ਅੱਤਵਾਦੀ ਢੇਰ

ਸ਼ੋਪੀਆਂ–ਕਸ਼ਮੀਰ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 3 ਅੱਤਵਾਦੀ ਢੇਰ

ਜੰਮੂ–ਕਸ਼ਮੀਰ ’ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਕਸ਼ਮੀਰ ਜ਼ੋਨ ਦੀ ਪੁਲਿਸ ਨੇ ਕਿਹਾ ਕਿ ਸ਼ੋਪੀਆਂ ’ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ; ਜਿਸ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਹਨ।

 

 

ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਤੇ ਗੋਲੀ–ਸਿੱਕਾ ਵੀ ਬਰਾਮਦ ਕੀਤਾ ਗਿਆ ਹੈ। ਇਹ ਖ਼ਬਰ ਲਿਖੇ ਜਾਣ ਤੱਕ ਉਨ੍ਹਾਂ ਦੀ ਸ਼ਨਾਖ਼ਤ ਨਹੀਂ ਹੋ ਸਕੀ ਸੀ।

 

 

ਇਸ ਤੋਂ ਪਹਿਲਾਂ ਜੰਮੂ–ਕਸ਼ਮੀਰ ਦੇ ਪੁਲਵਾਮਾ ’ਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਮੁਕਾਇਆ ਸੀ। ਸੁਰੱਖਿਆ ਬਲਾਂ ਨੇ ਉਸ ਅੱਤਵਾਦੀ ਕੋਲੋਂ ਹਥਿਆਰ ਤੇ ਹੋਰ ਗੋਲ਼ੀ–ਸਿੱਕਾ ਵੀ ਬਰਾਮਦ ਕੀਤਾ ਸੀ।

 

 

ਪੁਲਿਸ ਮੁਤਾਬਕ ਅੱਤਵਾਦੀ ਦੀ ਮੌਜੂਦਗੀ ਦੀ ਖ਼ੁਫ਼ੀਆ ਜਾਣਕਾਰੀ ਸੁਰੱਖਿਆ ਬਲਾਂ ਨੂੰ ਮਿਲੀ ਸੀ; ਇਸੇ ਲਈ ਬਲਾਂ ਨੇ ਅਵਾਂਤੀਪੁਰਾ ਦੇ ਚੁਰੂਸਵੂ ਪਿੰਡ ’ਚ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਵਿੱਢ ਦਿੱਤੀ ਸੀ।

 

 

ਪੁਲਿਸ ਮੁਤਾਬਕ ਅੱਤਵਾਦੀ ਦੀ ਸ਼ਨਾਖ਼ਤ ਸ਼ਾਹਿਦ ਵਜੋਂ ਹੋਈ ਸੀ; ਜੋ ਅਨੰਤਨਾਗ ਜ਼ਿਲ੍ਹੇ ਬੀਜਬਿਹਾਰਾ ਇਲਾਕੇ ਦਾ ਰਹਿਣ ਵਾਲਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:3 Terrorists killed in Shopian Kashmir during encounter with Security Forces