ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਾਸਕ ਨਾ ਲਗਾਉਣ ਵਾਲੇ 32 ਲੋਕਾਂ ਵਿਰੁੱਧ ਮਾਮਲਾ ਦਰਜ

ਕੋਰੋਨਾ ਵਾਇਰਸ ਦੀ ਰੋਕਥਾਮ ਲਈ ਬਗੈਰ ਮਾਸਕ ਲਗਾਏ ਘਰੋਂ ਬਾਹਰ ਨਿਕਲਣ ਨੂੰ ਅਪਰਾਧ ਐਲਾਨੇ ਜਾਣ ਤੋਂ ਬਾਅਦ ਉੱਤਰ-ਪੱਛਮੀ ਦਿੱਲੀ ਇਲਾਕੇ 'ਚ 32 ਲੋਕਾਂ ਵਿਰੁੱਧ ਮਾਮਲਾ ਦਰਜ ਕੀਤੇ ਗਿਆ ਹੈ। ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
 

ਦਿੱਲੀ 'ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਵਾਇਰਸ ਦੇ ਕੇਸਾਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਵੀਰਵਾਰ ਤੋਂ ਬਿਨਾਂ ਮਾਸਕ ਲਗਾਏ ਬਾਹਰ ਨਿਕਲਣਾ ਅਪਰਾਧ ਘੋਸ਼ਿਤ ਕੀਤਾ ਸੀ। ਮਾਸਕ ਨਾ ਪਹਿਨਣ 'ਤੇ ਜੁਰਮਾਨਾ ਅਤੇ 6 ਮਹੀਨਿਆਂ ਤੱਕ ਦੀ ਕੈਦ ਹੋ ਸਕਦੀ ਹੈ। ਦਿੱਲੀ ਦੇ ਮੁੱਖ ਸਕੱਤਰ ਵਿਜੇ ਦੇਵ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਦੇ ਅਨੁਸਾਰ ਹੁਣ ਤੋਂ ਦਿੱਲੀ 'ਚ ਬਗੈਰ ਮਾਸਕ ਪਹਿਨੇ ਜਾਂ ਚਿਹਰੇ ਨੂੰ ਢੱਕੇ ਬਾਹਰ ਨਿਕਲਣ 'ਤੇ ਧਾਰਾ 188 ਦੇ ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਦੇ ਤਹਿਤ 1 ਤੋਂ 6 ਮਹੀਨੇ ਦੀ ਸਜ਼ਾ ਅਤੇ 200 ਤੋਂ 1000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ।
 

 

ਦਿੱਲੀ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ ਅਗਲੇ ਆਦੇਸ਼ ਤੱਕ ਦਿੱਲੀ 'ਚ ਬਗੈਰ ਚਿਹਰਾ ਢਕੇ ਬਾਹਰ ਨਿਕਲਣਾ ਅਪਰਾਧ ਦੀ ਸ਼੍ਰੇਣੀ 'ਚ ਹੈ। ਇਹ ਆਦੇਸ਼ ਸਰਕਾਰੀ ਅਧਿਕਾਰੀਆਂ, ਦਿੱਲੀ ਦੇ ਕਰਮਚਾਰੀਆਂ ਉੱਤੇ ਵੀ ਲਾਗੂ ਹੋਵੇਗਾ। ਸਰਕਾਰੀ ਮੀਟਿੰਗਾਂ ਵਿੱਚ ਸ਼ਾਮਿਲ ਅਧਿਕਾਰੀਆਂ ਨੂੰ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਮੁੱਖ ਸਕੱਤਰ ਵਿਜੇ ਦੇਵ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਲਈ ਕੁਝ ਸਖ਼ਤ ਫ਼ੈਸਲੇ ਲੈਣ ਦੀ ਜ਼ਰੂਰਤ ਹੈ।
 

ਦੱਸ ਦੇਈਏ ਕਿ ਦਿੱਲੀ 'ਚ ਕੋਰੋਨਾ ਵਾਇਰਸ ਕਾਰਨ ਹੁਣ ਤਕ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। 720 ਲੋਕ ਇਸ ਦੀ ਲਪੇਟ 'ਚ ਹਨ। 25 ਲੋਕਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਮਿਲ ਚੁੱਕੀ ਹੈ, ਜਦਕਿ 683 ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਦਿੱਲੀ ਸਰਕਾਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਲੋਕਾਂ ਵਿੱਚੋਂ 430 ਲੋਕਾਂ ਨੇ ਨਿਜ਼ਾਮੂਦੀਨ ਮਰਕਜ਼ ਵਿੱਚ ਤਬਲੀਗੀ ਜਮਾਤ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:32 people booked by delhi Police for stepping out of their homes without wearing masks in North west region of Delhi