ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦੀ ਪ੍ਰਧਾਨਗੀ ਹੇਠ ਸਿੱਖਿਆ ਵਿਭਾਗ ਦੀ ਬੀਤੇ ਕੱਲ੍ਹ ਸਨਿੱਚਰਵਾਰ ਨੂੰ ਹੋਈ ਸਮੀਖਿਆ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਸੂਬੇ ਦੇ ਹਾਈ ਸਕੂਲਾਂ ’ਚ ਖ਼ਾਲੀ ਪਈਆਂ ਅਧਿਆਪਕਾਂ ਦੀਆਂ 32 ਹਜ਼ਾਰ ਆਸਾਮੀਆਂ ਛੇਤੀ ਪੁਰ ਕੀਤੀਆਂ ਜਾਣਗੀਆਂ। ਇਸੇ ਮਹੀਨੇ ਇਹ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਇਸ ਤੋਂ ਇਲਾਵਾ ਕੰਪਿਊਟਰ ਅਧਿਆਪਕਾਂ ਦੀਆਂ ਵੀ ਖ਼ਾਲੀ ਆਸਾਮੀਅ ਲਈ ਵੀ ਨਿਯੁਕਤੀਆਂ ਹੋਣਗੀਆਂ।
ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਅਧਿਆਪਕਾਂ ਦੀ ਘਾਟ ਦੂਰ ਕਰਨ ਦੇ ਨਾਲ ਹੀ ਅਗਲੇ ਸਾਲ ਤੋਂ ਸਾਰੀਆਂ ਪੰਚਾਇਤਾਂ ਵਿੱਚ ਸੀਨੀਅਰ ਸੈਕੰਡਰੀ ਸਕੂਲ ਵੀ ਸ਼ੁਰੂ ਕਰਵਾਉਣ ਦੀ ਹਦਾਇਤ ਦਿੱਤੀ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਅਪਰ ਮੁੱਖ ਸਕੱਤਰ ਆਰ.ਕੇ. ਮਹਾਜਨ ਨੇ ਦੱਸਿਆ ਕਿ ਸੈਕੰਡਰੀ ਤੇ ਹਾਇਰ ਸੈਕੰਡਰੀ ਸਕੂਲਾਂ ਵਿੱਚ ਅਧਿਆਪਕਾਂ ਦੀਆਂ 32 ਹਜ਼ਾਰ ਆਸਾਮੀਆਂ ਖ਼ਾਲੀ ਪਈਆਂ ਹਨ।
ਇਸ ਦੇ ਨਾਲ ਹੀ ਪੰਜਵੇਂ ਗੇੜ ਅਧੀਨ 2017 ਤੋਂ ਯੋਜਨਾਬੰਦੀ ਰੁਕੀ ਪਈ ਹੈ, ਇਸ ਦੀ ਵੀ ਬਹਾਲੀ ਹੋਵੇਗੀ। ਪ੍ਰਾਇਮਰੀ ਸਕੂਲਾਂ ਵਿੱਚ ਅਧਿਆਪਕਾਂ ਦਾ ਪਹਿਲਾਂ ਸਮਾਨ–ਅਨੁਪਾਤੀਕਰਨ ਕੀਤਾ ਜਾਵੇਗਾ। ਜਿੱਥੇ ਅਧਿਆਪਕ ਵੱਧ ਹੋਣਗੇ, ਉਨ੍ਹਾਂ ਨੂੰ ਦੂਜੇ ਸਕੂਲਾਂ ਵਿੱਚ ਭੇਜਿਆ ਜਾਵੇਗਾ। ਲੋੜ ਪਈ, ਤਾਂ ਪ੍ਰਾਇਮਰੀ ਸਕੂਲਾਂ ਵਿੱਚ ਵੀ ਅਧਿਆਪਕਾਂ ਦੀ ਬਹਾਲੀ ਹੋਵੇਗੀ। ਛੇਤੀ ਹੀ ਸਿੱਖਿਆ ਵਿਭਾਗ ਵੱਲੋਂ ਯੋਜਨਾਬੰਦੀ ਕੈਲੰਡਰ ਜਾਰੀ ਕੀਤਾ ਜਾਵੇਗਾ।
ਅਗਲੇ ਵਰ੍ਹੇ ਤੋਂ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਵਿੱਚ 9ਵੀਂ ਜਮਾਤ ਦੀ ਪੜ੍ਹਾਈ ਸ਼ੁਰੂ ਹੋਵੇਗੀ। ਇਸ ਲਈ ਸਾਰੀਆਂ ਪੰਚਾਇਤਾਂ ਵਿੱਚ ਹਾਈ ਸਕੂਲ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ ਪਰ 2,300 ਪੰਚਾਇਤਾਂ ਵਿੱਚ ਹਰੇਕ ਹਾਈ ਸਕੂਲ ਲਈ ਜ਼ਮੀਨ ਨਹੀਂ ਮਿਲ ਸਕੀ ਹੈ। ਅਜਿਹੇ ਹਾਲਾਤ ਵਿੱਚ ਤੈਅ ਕੀਤਾ ਗਿਆ ਹੈ ਕਿ ਪ੍ਰੀ–ਫ਼ੈਬਰੀਕੇਟਡ ਦੋ–ਤਿੰਨ ਵਾਧੂ ਕਮਰੇ ਬਣਾ ਕੇ 9ਵੀਂ ਜਮਾਤ ਦੀ ਪੜ੍ਹਾਈ ਸ਼ੁਰੂ ਕਰ ਦਿੱਤੀ ਜਾਵੇ।
ਅਪ੍ਰੈਲ 2020 ਤੋਂ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਵਿੱਚ 9ਵੀਂ ਜਮਾਤ ਦੀ ਪੜ੍ਹਾਈ ਸ਼ੁਰੂ ਕਰ ਦਿੱਤੀ ਜਾਵੇਗੀ।