ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਛੱਤੀਸਗੜ੍ਹ : ਨਕਸਲੀਆਂ ਨਾਲ ਮੁਕਾਬਲੇ ’ਚ 4 ਜਵਾਨ ਸ਼ਹੀਦ, 2 ਜ਼ਖਮੀ

ਛੱਤੀਸਗੜ੍ਹ : ਨਕਸਲੀਆਂ ਨਾਲ ਮੁਕਾਬਲੇ ’ਚ 4 ਜਵਾਨ ਸ਼ਹੀਦ, 2 ਜ਼ਖਮੀ

ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਵਿਚ ਨਕਸਲੀਆਂ ਨਾਲ ਮੁਕਾਬਲੇ ਵਿਚ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਚਾਰ ਜਵਾਨ ਸ਼ਹੀਦ ਹੋ ਗਏ ਅਤੇ ਦੋ ਹੋਰ ਜਵਾਨ ਜ਼ਖਮੀ ਹੋ ਗਏ।

 

ਸੂਬੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਵੀਰਵਾਰ ਨੂੰ ਇਥੇ ਭਾਸ਼ਾ ਨੂੰ ਦੱਸਿਆ ਕਿ ਜ਼ਿਲ੍ਹੇ ਦੇ ਪਰਤਾਪੁਰ ਥਾਣਾ ਖੇਤਰ ਦੇ ਤਹਿਤ ਮਹਲਾ ਪਿੰਡ ਦੇ ਨੇੜੇ ਨਕਸਲੀਆਂ ਅਤੇ ਸੁਰੱਖਿਆ ਬਲ ਦੇ ਵਿਚਕਾਰ ਮੁਕਾਬਲੇ ਵਿਚ ਬੀਐਸਐਫ ਦੀ 114ਵੀਂ ਬਟਾਲੀਅਨ ਦੇ ਚਾਰ ਜਵਾਨ ਸ਼ਹੀਦ ਹੋ ਗਏ ਅਤੇ ਦੋ ਹੋਰ ਜ਼ਖਮੀ ਹੋ ਗਏ।

 

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਹਲਾ ਸਥਿਤ ਬੀਐਸਐਫ ਦੇ ਕੈਂਪ ਤੋਂ ਸੁਰੱਖਿਆ ਬਲ ਦਾ ਦਲ ਗਸਤ ਉਤੇ ਨਿਕਲਿਆ ਸੀ। ਇਸ ਦਲ ਵਿਚ ਜ਼ਿਲ੍ਹਾ ਬਲ ਦੇ ਜਵਾਨ ਵੀ ਸਨ। ਜਵਾਨ ਜਦੋਂ ਕੁਝ ਦੂਰੀ ਉਤੇ ਸਨ ਤਾਂ ਨਕਸਲੀਆਂ ਨੇ ਉਨ੍ਹਾਂ ਉਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ।

 

ਉਨ੍ਹਾਂ ਦੱਸਿਆ ਕਿ ਕੁਝ ਦੇਰ ਤੱਕ ਦੋਵੇਂ ਪਾਸੇ ਤੋਂ ਗੋਲੀਬਾਰੀ ਬਾਅਦ ਨਕਸਲੀ ਉਥੋਂ ਫਰਾਰ ਹੋ ਗਏ। ਇਸ ਘਟਨਾ ਵਿਚ ਚਾਰ ਜਵਾਨ ਸ਼ਹੀਦ ਹੋ ਗਏ ਅਤੇ ਦੋ ਹੋਰ ਜਵਾਨ ਜ਼ਖਮੀ ਹੋ ਗਏ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:4 BSF jawans martyr in encounter with Maoists in Chhattisgarh