ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੜਕ ਹਾਦਸੇ ’ਚ ਕੌਮੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ

1 / 2ਲਲ

2 / 2ਪਿ

PreviousNext

ਮੱਧ ਪ੍ਰਦੇਸ਼ ਦੇ ਹੋਸ਼ੰਗਾਬਾਦ ਵਿੱਚ ਸੋਮਵਾਰ ਸਵੇਰੇ ਇੱਕ ਕਾਰ ਹਾਦਸੇ ਚ ਕੌਮੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ ਹੋ ਗਈ। ਇਸ ਭਿਆਨਕ ਹਾਦਸੇ ਚ ਤਿੰਨ ਲੋਕ ਜ਼ਖਮੀ ਵੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਲੋਕਾਂ ਦੀ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਵੱਜੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।

 

ਚਾਰ ਮ੍ਰਿਤਕ ਧਿਆਨਚੰਦ ਹਾਕੀ ਟੂਰਨਾਮੈਂਟ ਚ ਖੇਡਣ ਆਏ ਸਨ। ਕਾਰ ਚ ਕੁੱਲ 7 ਹਾਕੀ ਖਿਡਾਰੀ ਸਨ। ਇਹ ਸਾਰੇ ਖਿਡਾਰੀ ਹੋਸ਼ੰਗਾਬਾਦ ਤੋਂ ਇਟਾਰਸੀ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਬੇਕਾਬੂ ਹੋ ਗਈ ਤੇ ਦਰੱਖਤ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਕਾਰ ਪਲਟ ਗਈ ਤੇ ਸੜਕ ਤੋਂ ਹੇਠਾਂ ਜਾ ਡਿੱਗੀ। ਇਸ ਹਾਦਸੇ ਵਿੱਚ ਚਾਰ ਖਿਡਾਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

 

ਪ੍ਰਾਪਤ ਜਾਣਕਾਰੀ ਅਨੁਸਾਰ ਹੋਸ਼ੰਗਾਬਾਦ ਵਿੱਚ ਧਿਆਨਚੰਦ ਹਾਕੀ ਟੂਰਨਾਮੈਂਟ ਚੱਲ ਰਿਹਾ ਹੈ। ਇਹ ਸਾਰੇ ਖਿਡਾਰੀ ਇਸ ਚ ਹਿੱਸਾ ਲੈਣ ਲਈ ਆਏ ਸਨ। ਟੀਮਾਂ ਦੀ ਜ਼ਿਆਦਾ ਭੀੜ ਹੋਣ ਕਾਰਨ ਕੁਝ ਖਿਡਾਰੀਆਂ ਨੂੰ ਇਟਾਰਸੀ ਵਿਚ ਰੋਕਣ ਲਈ ਪ੍ਰਬੰਧ ਕੀਤੇ ਗਏ ਸਨ। ਸਾਰੇ ਖਿਡਾਰੀ ਆਪਣੀ ਗੱਡੀ ਵਿਚ ਇਟਾਰਸੀ ਲਈ ਰਵਾਨਾ ਹੋ ਗਏ ਸਨ।

 

ਪੁਲਿਸ ਨੇ ਕਿਹਾ ਹੈ ਕਿ ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਪੀੜਤਾਂ ਦਾ ਇਲਾਜ ਚੱਲ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:4 hockey players die in road accidents