ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਿਡ–ਡੇਅ ਮੀਲ ਖਾਣ ਪਿੱਛੋਂ 60 ਸਕੂਲੀ ਬੱਚਿਆਂ ਦੀ ਹਾਲਤ ਵਿਗੜੀ

ਮਿਡ–ਡੇਅ ਮੀਲ ਖਾਣ ਪਿੱਛੋਂ 60 ਸਕੂਲੀ ਬੱਚਿਆਂ ਦੀ ਹਾਲਤ ਵਿਗੜੀ

ਕਰਨਾਟਕ ਦੇ ਇੱਕ ਪ੍ਰਾਇਮਰੀ ਸਕੂਲ ਵਿੱਚ 60 ਤੋਂ ਵੱਧ ਬੱਚਿਆਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸਾਰੇ ਬੱਚਿਆਂ ਨੇ ਮਿਡ–ਡੇਅ ਮੀਲ ਖਾਧਾ ਸੀ। ਜਿਸ ਤੋਂ ਬਾਅਦ ਇਨ੍ਹਾਂ ਸਾਰੇ ਬੱਚਿਆਂ ਦੀ ਸਿਹਤ ਵਿਗੜ ਗਈ ਤੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।

 

 

ਇਹ ਘਟਨਾ ਕਰਨਾਟਕ ਦੇ ਚਿਤਰਾਦੁਰਗਾ ਦੀ ਹੈ। ਇੱਥੇ ਮਿਡ–ਡੇਅ ਮੀਲ ਖਾਣ ਤੋਂ ਬਾਅਦ ਬੱਚਿਆਂ ਦੇ ਢਿੱਡ ਵਿੱਚ ਦਰਦ ਹੋਣ ਲੱਗਾ। ਉਸ ਤੋਂ ਬਾਅਦ ਇਨ੍ਹਾਂ ਸਭਨਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।

 

 

ਦੱਸਿਆ ਜਾ ਰਿਹਾ ਹੈ ਕਿ ਮਿਡ–ਡੇਅ ਮੀਲ ਖਾਣ ਤੋਂ ਬਾਅਦ ਕੁਝ ਬੱਚਿਆਂ ਨੇ ਉਲਟੀਆਂ ਵੀ ਕੀਤੀਆਂ। ਇਸ ਤੋਂ ਬਾਅਦ ਉਨ੍ਹਾਂ ਸਾਰੇ ਬੱਚਿਆਂ ਨੂੰ ਬੁੱਧਵਾਰ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।

 

 

ਬੱਚਿਆਂ ਨੂੰ ਪ੍ਰਾਇਮਰੀ ਸਕੂਲਾਂ ਵਿੱਚ ਮਿਲਣ ਵਾਲੇ ਭੋਜਨ ਤੋਂ ਬੀਮਾਰ ਹੋਣ ਦੀਆਂ ਘਟਨਾਵਾਂ ਅਕਸਰ ਵਾਪਰਦੀਆਂ ਹੀ ਰਹਿੰਦੀਆਂ ਹਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:60 School Children hospitalized after eating midday meal