ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਜ਼ੁਰਗ ਔਰਤ ਨਾਲ ਬਲਾਤਕਾਰ ਤੋਂ ਬਾਅਦ ਕਤਲ ਦੀ ਕੋਸ਼ਿਸ਼, 22 ਸਾਲਾ ਵਿਅਕਤੀ ਗ੍ਰਿਫ਼ਤਾਰ

ਉੱਤਰੀ ਗੋਆ ਦੇ ਅੰਜੁਨਾ ਵਿੱਚ 60 ਸਾਲਾ ਔਰਤ ਨਾਲ ਕਥਿਤ ਤੌਰ ਉੱਤੇ ਬਲਾਤਕਾਰ ਕਰਨ ਤੋਂ ਬਾਅਦ ਕਤਲ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿੱਚ 22 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 

 

ਇਕ ਪੁਲਿਸ ਬੁਲਾਰੇ ਨੇ ਸ਼ਨਿਚਰਵਾਰ ਨੂੰ ਦੱਸਿਆ ਕਿ ਮਿਜ਼ੋਰਮ ਦੇ ਵਸਨੀਕ ਲਾਲਰੀਨੁਨਾਜ਼ ਲਾਲ ਫਾਕਜੁਆਲਾ ਨੂੰ ਮੰਗਲਵਾਰ ਰਾਤ ਇੱਕ ਬਜ਼ੁਰਗ ਔਰਤ ਨਾਲ ਉਸ ਦੇ ਘਰ ਵਿੱਚ ਦਾਖ਼ਲ ਹੋਣ ਅਤੇ ਬਲਾਤਕਾਰ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।
 

ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਨੇੜਲੇ ਰੈਸਟੋਰੈਂਟ ਵਿੱਚ ਵੇਟਰ ਦਾ ਕੰਮ ਕਰਦਾ ਹੈ। ਉਸ ਨੇ ਕਥਿਤ ਤੌਰ 'ਤੇ ਬਜ਼ੁਰਗ ਔਰਤ ਦੇ ਘਰ ਦਾਖ਼ਲ ਹੋ ਕੇ ਉਸ ਨਾਲ ਜਬਰ ਜਨਾਹ ਕੀਤਾ ਅਤੇ ਉਸ ਦੇ ਚਿਹਰੇ ਨੂੰ ਸਿਰਹਾਣੇ ਨਾਲ ਦਬਾ ਕੇ ਮਾਰਨ ਦੀ ਕੋਸ਼ਿਸ਼ ਕੀਤੀ। 

 

ਉਸ ਨੇ ਕਿਹਾ ਕਿ ਉਸ ਸਮੇਂ ਰੈਸਟੋਰੈਂਟ ਵਿੱਚ ਕੰਮ ਕਰਨ ਵਾਲੇ ਹੋਰ ਵੇਟਰਾਂ ਨੇ ਕੁਝ ਆਵਾਜ਼ਾਂ ਸੁਣੀਆਂ ਅਤੇ ਪੀੜਤ ਦੀ ਸਹਾਇਤਾ ਲਈ ਆਏ ਅਤੇ ਦੋਸ਼ੀ ਨੂੰ ਫੜ ਲਿਆ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 376 (ਬਲਾਤਕਾਰ) ਅਤੇ 307 (ਕਤਲ ਦੀ ਕੋਸ਼ਿਸ਼) ਤਹਿਤ ਕੇਸ ਦਰਜ ਕੀਤਾ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: 60-year-old woman raped in goa 22 year old boy arrested