ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

70 ਫੀਸਦ ਸੂਬਾਈ ਨੌਜਵਾਨਾਂ ਨੂੰ ਨੌਕਰੀ ਦੇਣ ਵਾਲੀ ਕੰਪਨੀਆਂ ਨੂੰ ਮਿਲੇਗੀ ਛੋਟ

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਦਾ ਅਹੁਦੇ ਦੀ ਸਹੁੰ ਚੁੱਕਣ ਦੇ ਕੁੱਝ ਘੰਟਿਆਂ ਮਗਰੋਂ ਹੀ ਕਮਲਨਾਥ ਨੇ ਸੂਬਾ ਵਾਸੀਆਂ ਲਈ ਫੈਸਲੇ ਲੈਣ ਸ਼ੁਰੂ ਕਰ ਦਿੱਤੇ ਹਨ। ਚੋਣ ਪ੍ਰਚਾਰ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੁਆਰਾ ਕੀਤੇ ਗਏ ਵਾਦਿਆਂ ਦੀ ਪੂਰਤੀ ਦੇ ਮੱਦੇ ਨਜ਼ਰ ਕਿਸਾਨਾਂ ਦੇ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

 

ਸਹੁੰ ਚੁੱਕਦਿਆਂ ਹੀ ਕਮਲਨਾਥ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਬਣਦਿਆਂ ਹੀ ਪਹਿਲੇ ਦਿਨ ਹੀ ਕਿਸਾਨਾਂ ਨੂੰ 2 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਪੂਰਾ ਕਰਦਿਆਂ ਕਰਜ਼ ਮੁਆਫੀ ਵਾਲੀ ਫ਼ਾਈਲ ਸਾਈਨ ਕਰ ਦਿੱਤੀ ਹੈ।

 

ਉਨ੍ਹਾਂ ਕਿਹਾ ਕਿ ਸੂਬੇ ਦੇ 70 ਫੀਸਦ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਾਲੀਆਂ ਕੰਪਨੀਆਂ ਨੂੰ ਛੋਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਈ ਲੋਕ ਬਾਹਰੋਂ ਆ ਜਾਂਦੇ ਹਨ ਅਤੇ ਉਹ ਇੱਥੇ ਰੋਜ਼ਗਾਰ ਲੈ ਲੈਂਦੇ ਹਨ, ਅਜਿਹਾ ਨਹੀਂ ਹੋਵੇਗਾ। ਮੱਧ ਪ੍ਰਦੇਸ਼ ਦੇ ਲੋਕਾਂ ਨੂੰ ਰੋਜ਼ਗਾਰ ਚ ਪਹਿਲ ਦਿੱਤੀ ਜਾਵੇਗੀ।

 

ਮੁੱਖ ਮੰਤਰੀ ਕਮਲਨਾਥ ਨੇ ਕਿਹਾ ਕਿ ਲਾਪਰਵਾਹ ਅਧਿਕਾਰੀਆਂ ਨੂੰ ਮੈਂ ਜਮ੍ਹਾਂ ਵੀ ਬਰਦਾਸ਼ਤ ਨਹੀਂ ਕਰਾਂਗਾ। ਉਨ੍ਹਾਂ ਬੈਂਕਾਂ ਸਵਾਲ ਕੀਤਾ ਕਿ ਜੇਕਰ ਤੁਸੀਂ ਵੱਡੇ ਵਪਾਰੀਆਂ ਦਾ ਕਰਜ਼ਾ ਮੁਆਫ ਕਰ ਸਕਦੇ ਹੋ ਤਾਂ ਕਿਸਾਨਾਂ ਦਾ ਕਰਜ਼ਾ ਮੁਆਫ ਕਿਉਂ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਮੌਜੂਦਾ ਕਰਜ਼ਾਈ ਅਤੇ ਡਿਫ਼ਾਲਟਰ ਕਿਸਾਨਾਂ ਦਾ ਵੀ ਕਰਜ਼ਾ ਮੁਆਫ ਹੋਵੇਗਾ। ਕਮਲਨਾਥ ਨੇ ਕਿਹਾ ਕਿ ਸਰਕਾਰੀ ਸੰਸਥਾਨਾਂ ਚ ਆਰਐਸਐਸ ਦੀ ਸ਼ਾਖਾ ਨਹੀਂ ਲਗੇਗੀ।

 

1984 ਸਿੱਖ ਕਤਲੇਆਮ ਮਾਮਲੇ ਚ ਆਪਣਾ ਨਾਂ ਆਉਣ ਤੇ ਕਮਲਨਾਥ ਨੇ ਕਿਹਾ ਕਿ ਕੋਈ ਕੇਸ ਮੇਰੇ ਖਿਲਾਫ ਨਹੀਂ ਹੈ, ਕੋਈ ਚਾਰਜਸ਼ੀਟ ਮੇਰੇ ਖਿਲਾਫ ਨਹੀਂ ਹੈ। ਮੈਂ ਕੇਂਦਰ ਅਤੇ ਦਿੱਲੀ ਚ ਰਿਹਾ ਹਾਂ ਪਰ ਉਸ ਵੇਲੇ ਤਾਂ ਕੋਈ ਕੁਝ ਨਹੀਂ ਕਹਿੰਦਾ ਸੀ। ਇਹ ਸਭ ਕੁਝ ਸਿਆਸਤ ਨਾਲ ਕੀਤਾ ਜਾ ਰਿਹਾ ਹੈ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:70 percent Provincial Youth will get a waiver of the employer