ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਸੁਰੱਖਿਆ ਲਈ 75,000 ਜਵਾਨ ਤਾਇਨਾਤ

ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਸੁਰੱਖਿਆ ਲਈ 75,000 ਜਵਾਨ ਤਾਇਨਾਤ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਜਮਹੂਰੀ ਪ੍ਰਕਿਰਿਆ ਨੂੰ ਅਮਨ–ਅਮਾਨ ਨਾਲ ਨੇਪਰੇ ਚਾੜ੍ਹਨ ਲਈ ਕੁੱਲ 75 ਹਜ਼ਾਰ ਸੁਰੱਖਿਆ ਜਵਾਨ ਤਾਇਨਾਤ ਕੀਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡੀਜੀਪੀ (ਕਾਨੂੰਨ ਤੇ ਵਿਵਸਥਾ) ਨਵਦੀਪ ਸਿੰਘ ਵਿਰਕ ਨੇ ਦੱਸਿਆ ਕਿ ਸਖ਼ਤ ਸੁਰੱਖਿਆ ਚੌਕਸੀ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੀਆਂ 130 ਕੰਪਨੀਆਂ ਲਾਈਆਂ ਗਈਆਂ ਹਨ।

 

 

ਉਨ੍ਹਾਂ ਤੋਂ ਇਲਾਵਾ ਹਰਿਆਣਾ ਪੁਲਿਸ ਦੇ 26896 ਜਵਾਨ, 22806 ਹੋਮਗਾਰਡਸ ਅਤੇ 7936 ਵਿਸ਼ੇਸ਼ ਪੁਲਿਸ ਅਧਿਕਾਰੀ (SPOs) ਨੂੰ ਚੋਣ–ਡਿਊਟੀ ਲਈ ਲਾਇਆ ਗਿਆ ਹੈ। ਸਾਰੇ ਰੇਂਜ ADGPs, IGs, ਪੁਲਿਸ ਕਮਿਸ਼ਨਰਾਂ ਤੇ ਜ਼ਿਲ੍ਹਾ ਐੱਸਪੀਜ਼ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਆਪੋ–ਆਪਣੇ ਇਲਾਕਿਆਂ ਵਿੱਚ ਕਾਨੂੰਨ ਤੇ ਵਿਵਸਥਾ ਕਾਇਮ ਰੱਖਣ ਲਈ ਕੋਈ ਕਸਰ ਬਾਕੀ ਨਾ ਛੱਡਣ।

 

 

ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਦੇ ਬਾਵਜੂਦ ਹਰਿਆਣਾ ਵਿੱਚ ਹਾਲੇ ਤੱਕ ਕਿਸੇ ਤਰ੍ਹਾਂ ਦੀ ਹਿੰਸਾ ਜਾਂ ਕਾਨੂੰਨ ਤੇ ਵਿਵਸਥਾ ਨਾਲ ਸਬੰਧਤ ਕੋਈ ਅਣਸੁਖਾਵੀਂ ਘਟਨਾ ਵਾਪਰਨ ਤੋਂ ਬਚਾ ਹੀ ਰਿਹਾ ਹੈ। ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ।

 

 

ਡੀਜੀਪੀ ਨੇ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਜੇ ਕਿਸੇ ਨੇ ਵੀ ਚੋਣ ਪ੍ਰਕਿਰਿਆ ਵਿੱਚ ਕੋਈ ਅੜਿੱਕਾ ਡਾਹੁਣ ਦਾ ਜਤਨ ਕੀਤਾ, ਤਾਂ ਉਸ ਨਾਲ ਬਹੁਤ ਸਖ਼ਤੀ ਵਰਤੀ ਜਾਵੇਗੀ।

 

 

ਪੰਜਾਬ ਦੇ ਵੱਖੋ–ਵੱਖਰੇ ਜ਼ਿਲ੍ਹਿਆ ਵਿੱਚ 21 ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵੱਖਰੇ ਤੌਰ ਉੱਤੇ ਤਾਇਨਾਤ ਕੀਤਾ ਗਿਆ ਹੈ। ਚੋਣ ਜ਼ਾਬਤੇ ਦੀ ਕਿਸੇ ਤਰ੍ਹਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ।

 

 

ਪੁਲਿਸ ਵੱਲੋਂ ਫ਼ਲੈਗ ਮਾਰਚ ਵੀ ਕੀਤੇ ਜਾ ਰਹੇ ਹਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:75000 Jawans deployed for secure Haryana Assembly Polls