ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

7ਵੇਂ ਪੇਅ–ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ, ਇਨ੍ਹਾਂ ਟੀਚਰਾਂ ਨੂੰ ਮਿਲਣਗੇ ਲਾਭ

7ਵੇਂ ਪੇਅ–ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ, ਇਨ੍ਹਾਂ ਟੀਚਰਾਂ ਨੂੰ ਮਿਲਣਗੇ ਲਾਭ

7ਵੇਂ ਤਨਖ਼ਾਹ ਕਮਿਸ਼ਨ (ਪੇਅ ਕਮਿਸ਼ਨ) ਨੂੰ ਲੈ ਕੇ ਕੇਂਦਰ ਸਰਕਾਰ ਨੇ ਇੱਕ ਵੱਡਾ ਫ਼ੈਸਲਾ ਲੈਂਦਿਆਂ ਇੰਜੀਨੀਅਰਿੰਗ ਕਾਲਜਾਂ ਸਮੇਤ ਦੇਸ਼ ਭਰ ਦੇ ਤਕਨੀਕੀ ਸਿੱਖਿਆ ਸੰਸਥਾਨਾਂ ‘ਚ ਪੜ੍ਹਾਉਂਦੇ ਅਧਿਆਪਕਾਂ ਦੀਆਂ ਤਨਖ਼ਾਹਾਂ ਸਰਕਾਰ ਨੇ ਵਧਾਉਣ ਦਾ ਫ਼ੈਸਲਾ ਕੀਤਾ ਹੈ। ਤਨਖ਼ਾਹਾਂ ਵਧਾਉਣ ਦਾ ਇਹ ਫ਼ੈਸਲਾ 7ਵੇਂ ਤਨਖ਼ਾਹ ਕਮਿਸ਼ਨ ਦੀ ਸਿਫ਼ਾਰਸ਼ ਦੇ ਆਧਾਰ ‘ਤੇ ਕੀਤਾ ਗਿਆ ਹੈ। ਸਰਕਾਰ ਨੇ ਇਸ ਲਈ 1,241 ਕਰੋੜ ਰੁਪਏ ਜਾਰੀ ਵੀ ਕਰ ਦਿੱਤੇ ਹਨ। ਤਕਨੀਕੀ ਸਿਖਲਾਈ ਸੰਸਥਾਨਾਂ ‘ਚ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਇਹ ਮੰਗ ਕਾਫ਼ੀ ਸਮੇਂ ਤੋਂ ਮੁਲਤਵੀ ਪਈ ਸੀ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

 

ਮਨੁੱਖੀ ਸਰੋਤਾਂ ਦੇ ਵਿਕਾਸ ਬਾਰੇ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਮੰਗਲਵਾਰ ਨੂੰ ਇਹ ਮਨਜ਼ੂਰੀ ਦਿੱਤੇ ਜਾਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਦਾ ਸਿੱਧਾ ਲਾਭ ਸਰਕਾਰੀ ਵਿਦਿਅਕ ਸੰਸਥਾਨਾਂ ‘ਚ ਪੜ੍ਹਾਉਂਦੇ 29,264 ਅਧਿਆਪਕਾਂ ਨੂੰ ਮਿਲੇਗਾ। ਇਸ ਤੋਂ ਇਲਾਵਾ ਆਲ ਇੰਡੀਆ ਕੌਂਸਲ ਆਫ਼ ਟੈਕਨੀਕਲ ਐਜੂਕੇਸ਼ਨ (AICTE) ਦੇ ਘੇਰੇ ਵਿੱਚ ਆਉਣ ਵਾਲੇ ਨਿਜੀ ਸੰਸਥਾਨਾਂ ‘ਚ ਪੜ੍ਹਾਉਂਦੇ ਅਧਿਆਪਕਾਂ ਨੂੰ ਵੀ ਇਸ ਦਾ ਅਸਿੱਧਾ ਲਾਭ ਮਿਲੇਗਾ।

 

 

ਇੱਥੇ ਵਰਨਣਯੋਗ ਹੈ ਕਿ ਤਕਨੀਕ ਸਿਖਲਾਈ ਸੰਸਥਾਨਾਂ ਦੇ ਗ਼ੈਰ–ਅਕਾਦਮਿਕ ਮੁਲਾਜ਼ਮਾਂ ਨੂੰ ਸਰਕਾਰ ਨੇ ਪਹਿਲਾਂ ਹੀ 7ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦਾ ਲਾਭ ਦੇਣ ਦੀ ਮਨਜ਼ੂਰੀ ਦਿੱਤੀ ਹੈ। ਇਹ ਵਰਨਣਯੋਗ ਹੈ ਕਿ ਕੁਝ ਸੂਬੇ 7ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਪਹਿਲਾਂ ਹੀ ਲਾਗੂ ਕਰ ਚੁੱਕੇ ਹਨ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਹੁਣ ਸੂਬਿਆਂ ਦੇ ਇਨ੍ਹਾਂ ਸੇਵਾ–ਮੁਕਤ ਮੁਲਾਜ਼ਮਾਂ ਨੂੰ 7ਵੇਂ ਤਨਖ਼ਾਹ ਕਮਿਸ਼ਨ ਦੇ ਹਿਸਾਬ ਨਾਲ ਪੈਨਸ਼ਨ ਮਿਲ ਸਕੇਗੀ। ਇੱਥੇ ਵਰਨਣਯੋਗ ਹੈ ਕਿ ਪਹਿਲਾਂ ਸੇਵਾ–ਮੁਕਤ ਮੁਲਾਜ਼ਮਾਂ ਨੂੰ ਲਗਭਗ 3,500 ਰੁਪਏ ਪੈਨਸ਼ਨ ਵਜੋਂ ਮਿਲਦੇ ਸਨ; ਜਦ ਕਿ 7ਵੇਂ ਪੇਅ ਕਮਿਸ਼ਨ ਤਹਿਤ ਪੈਨਸ਼ਨ ਦਿੱਤੇ ਜਾਣ ਦੇ ਫ਼ੈਸਲੇ ਪਿੱਛੋਂ ਇਨ੍ਹਾਂ ਮੁਲਾਜ਼ਮਾਂ ਨੂੰ ਹੁਣ 9,000 ਰੁਪਏ ਪੈਨਸ਼ਨ ਮਿਲ ਸਕੇਗੀ।

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:7th Pay Commission recommendations implemented