ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੇਸ਼ 'ਚ ਹੜ੍ਹਾਂ ਨਾਲ ਮਰਨ ਵਾਲਿਆਂ 'ਚ ਉੱਤਰਾਖੰਡ ਦੇ ਅੱਠ ਲੋਕ ਸ਼ਾਮਲ, ਅੰਕੜਾ 241 ਤੱਕ ਪੁੱਜਾ

 

ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 241 ਤੱਕ ਪਹੁੰਚ ਗਈ ਹੈ ਜਦਕਿ 74 ਹੋਰ ਲਾਪਤਾ ਹਨ। ਹੜ੍ਹਾਂ ਦੀ ਸਥਿਤੀ ਵਿੱਚ ਹੁਣ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ ਅਤੇ ਸੈਨਾ ਵੱਖ-ਵੱਖ ਏਜੰਸੀਆਂ ਨਾਲ ਮੋਢੇ ਮੋਢੇ ਜੋੜ ਕੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀ ਹੋਈ ਹੈ।

 

ਮੀਂਹ, ਹੜ੍ਹਾਂ ਅਤੇ ਡਿੱਗਾਂ ਡਿੱਗਣ ਕਾਰਨ ਵੱਖ-ਵੱਖ ਸੂਬਿਆਂ ਵਿੱਚ ਲੱਖਾਂ ਲੋਕ ਪ੍ਰਭਾਵਤ ਹੋਏ ਹਨ ਅਤੇ ਜ਼ਿਆਦਾਤਰ ਲੋਕਾਂ ਨੂੰ ਰਾਹਤ ਕੈਂਪਾਂ ਵਿੱਚ ਜ਼ਿੰਦਗੀ ਬਤੀਤ ਕਰਨੀ ਪਈ ਹੈ। ਫੌਜ ਸਮੇਤ ਕਈ ਸੁਰੱਖਿਆ ਅਤੇ ਬਚਾਅ ਏਜੰਸੀਆਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸ਼ਾਮਲ ਹਨ। ਜਿਵੇਂ ਹੀ ਪਾਣੀ ਘਟਿਆ, ਰਾਹਤ ਕੈਂਪਾਂ ਵਿੱਚ ਪਨਾਹ ਲੈਣ ਵਾਲੇ ਜ਼ਿਆਦਾਤਰ ਲੋਕ ਆਪਣੇ ਘਰਾਂ ਨੂੰ ਪਰਤਣੇ ਸ਼ੁਰੂ ਹੋ ਗਏ ਹਨ।

 

ਕੇਰਲ ਅਤੇ ਕਰਨਾਟਕ ਦੇ ਕੁਝ ਹਿੱਸਿਆਂ ਵਿੱਚ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਕੇਰਲ ਵਿੱਚ ਹੁਣ ਤੱਕ 104,  ਕਰਨਾਟਕ ਵਿੱਚ 54, ਗੁਜਰਾਤ ਵਿੱਚ 35, ਮਹਾਰਾਸ਼ਟਰ ਵਿੱਚ 30, ਉੱਤਰਾਖੰਡ ਅਤੇ ਉੜੀਸ਼ਾ ਵਿੱਚ ਅੱਠ ਅਤੇ ਹਿਮਾਚਲ ਪ੍ਰਦੇਸ਼ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਪੱਛਮੀ ਬੰਗਾਲ ਵਿੱਚ ਭਾਰੀ ਬਾਰਸ਼ ਦੌਰਾਨ ਬਿਜਲੀ ਡਿੱਗਣ ਕਾਰਨ ਘੱਟੋ ਘੱਟ ਅੱਠ ਲੋਕਾਂ ਦੀ ਮੌਤ ਹੋ ਗਈ।

 

ਕੇਰਲ ਅਤੇ ਕਰਨਾਟਕ ਵਿੱਚ ਭਾਰੀ ਬਾਰਸ਼ ਅਤੇ ਹੜ੍ਹ ਕਾਰਨ ਹੋਈਆਂ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਤੋਂ ਬਾਅਦ 54 ਲੋਕ ਅਜੇ ਵੀ ਲਾਪਤਾ ਹਨ। ਕੇਰਲ ਵਿੱਚ ਜਿਥੇ 37 ਲੋਕਾਂ ਦੇ ਮਲਬੇ ਵਿੱਚ ਫਸੇ ਹੋਣ ਦਾ ਖ਼ਦਸ਼ਾ ਹੈ, ਉਥੇ ਕਰਨਾਟਕ ਵਿੱਚ 15 ਲੋਕ ਲਾਪਤਾ ਹਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:8 people from Uttarakhand in flood across the country the figure reached 241