ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਪੀੜਤ ਬਜ਼ੁਰਗ ਨੇ ਖੜਕਾਇਆ ਹਾਈ ਕੋਰਟ ਦਾ ਦਰਵਾਜਾ, ਸੁਣਵਾਈ ਤੋਂ ਪਹਿਲਾਂ ਮੌਤ

ਕੋਰੋਨਾ ਵਾਇਰਸ ਪੀੜਤ ਹੋਣ ਤੋਂ ਬਾਅਦ 80 ਸਾਲਾ ਬਜ਼ੁਰਗ ਏਮਜ਼ ਸਮੇਤ ਕਈ ਹਸਪਤਾਲਾਂ ਦੇ ਗੇੜੇ ਲਗਾਉਂਦਾ ਰਿਹਾ। ਬਜ਼ੁਰਗ ਨੇ ਦਿੱਲੀ ਹਾਈ ਕੋਰਟ ਪਹੁੰਚ ਕੀਤੀ, ਪਰ ਪਟੀਸ਼ਨ 'ਤੇ ਸੁਣਵਾਈ ਹੋਣ ਤੋਂ ਪਹਿਲਾਂ ਵੀਰਵਾਰ ਨੂੰ ਉਨ੍ਹਾਂ ਦੀ ਮੌਤ ਹੋ ਗਈ।
 

ਦਰਅਸਲ, ਉੱਤਰ-ਪੂਰਬੀ ਦਿੱਲੀ ਦੇ ਨੰਦਨਗਰੀ ਦੇ ਵਾਸੀ 80 ਸਾਲਾ ਵਿਅਕਤੀ ਨੇ 2 ਜੂਨ ਨੂੰ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਸਰਕਾਰੀ ਜਾਂ ਨਿੱਜੀ ਹਸਪਤਾਲ ਵਿੱਚ ਮੁਫ਼ਤ ਕੋਟੇ ਤਹਿਤ ਇਲਾਜ ਕਰਵਾਉਣ ਦੀ ਮੰਗ ਕੀਤੀ ਸੀ। ਪਟੀਸ਼ਨ 'ਚ ਇੱਕ ਵੈਂਟੀਲੇਟਰ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਗਿਆ ਸੀ। ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਸੁਣਵਾਈ ਹੋਣੀ ਸੀ, ਪਰ ਇਸ ਤੋਂ ਪਹਿਲਾਂ ਵੀਰਵਾਰ ਨੂੰ ਬਜ਼ੁਰਗ ਦੀ ਮੌਤ ਹੋ ਗਈ।
 

25 ਮਈ ਨੂੰ ਹਾਈ ਕੋਰਟ 'ਚ ਦਾਇਰ ਪਟੀਸ਼ਨ ਦੇ ਅਨੁਸਾਰ ਸਿਹਤ ਵਿਗੜਨ ਤੋਂ ਬਾਅਦ ਉਸ ਦੇ ਬੇਟੇ ਨੇ ਪਿਤਾ ਨੂੰ ਪੂਰਬੀ ਦਿੱਲੀ ਦੇ ਇੱਕ ਹਸਪਤਾਲ 'ਚ ਦਾਖਲ ਕਰਵਾਇਆ। ਦੋਸ਼ ਹੈ ਕਿ ਹਸਪਤਾਲ ਸਟਾਫ਼ ਦੀ ਲਾਪਰਵਾਹੀ ਕਾਰਨ ਬਿਨਾਂ ਕਿਸੇ ਲੱਛਣ ਕੋਰੋਨਾ ਦੀ ਰਿਪੋਰਟ ਇੱਕ ਹਫ਼ਤੇ ਬਾਅਦ ਪਾਜ਼ੀਟਿਵ ਆਈ।
 

ਪਟੀਸ਼ਨਕਰਤਾ ਗੋਇਲ ਨੇ ਕਿਹਾ ਹੈ ਕਿ ਇਸ ਤੋਂ ਬਾਅਦ ਉਹ ਆਪਣੇ ਪਿਤਾ ਨੂੰ ਲੈ ਕੇ ਏਮਜ਼, ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ, ਮੈਕਸ ਪਟਪੜਗੰਜ ਲੈ ਕੇ ਗਏ। ਪਰ ਕਿਤੇ ਵੀ ਉਨ੍ਹਾਂ ਨੂੰ ਦਾਖਲ ਕਰਕੇ ਇਲਾਜ ਨਹੀਂ ਕੀਤਾ ਗਿਆ। ਗੋਇਲ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਉੱਤੇ ਸ਼ੁੱਕਰਵਾਰ ਨੂੰ ਹਾਈ ਕੋਰਟ 'ਚ ਸੁਣਵਾਈ ਹੋਣੀ ਸੀ।
 

ਪਟੀਸ਼ਨਕਰਤਾ ਨੇ ਦੱਸਿਆ ਕਿ ਉਹ ਆਪਣੇ ਪਿਤਾ ਨੂੰ ਦਾਖਲ ਕਰਾਉਣ ਲਈ ਇੱਕ ਹਸਪਤਾਲ ਤੋਂ ਦੂਜੇ ਹਸਪਤਾਲ ਦੇ ਗੇੜੇ ਲਗਾਉਂਦੇ ਰਹੇ, ਪਰ ਕਿਸੇ ਨੇ ਦਾਖਲ ਨਹੀਂ ਕੀਤਾ। ਜਸਟਿਸ ਨਵੀਨ ਚਾਵਲਾ ਸਾਹਮਣੇ ਕੇਸ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਦੌਰਾਨ ਪਟੀਸ਼ਨਕਰਤਾ ਦੀ ਤਰਫੋਂ ਐਡਵੋਕੇਟ ਆਰਪੀਐਸ ਭਾਟੀ ਨੇ ਮਰੀਜ਼ ਦੀ ਮੌਤ ਦੀ ਜਾਣਕਾਰੀ ਦਿੱਤੀ। ਭਾਟੀ ਨੇ ਦੱਸਿਆ ਕਿ ਹਾਈ ਕੋਰਟ ਨੇ ਕਿਹਾ ਹੈ ਕਿ ਹੁਣ ਕੋਈ ਵੀ ਮੈਡੀਕਲ ਐਮਰਜੈਂਸੀ ਸਬੰਧੀ ਦਾਇਰ ਪਟੀਸ਼ਨ 'ਤੇ ਉਸੇ ਦਿਨ ਸੁਣਵਾਈ ਹੋਵੇਗੀ। ਹਾਲਾਂਕਿ ਇਸ ਬਾਰੇ ਹਾਲੇ ਆਦੇਸ਼ ਅਪਲੋਡ ਨਹੀਂ ਹੋਇਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:80 year old coronavirus positive man reached delhi high court for covid 19 bed dies before hearing