ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

’84 ਸਿੱਖ ਕਤਲੇਆਮ: SC ਨੇ ਹਾਈਕੋਰਟ ਦਾ ਫੈਸਲਾ ਪਲਟਿਆ, 15 ਦੋਸ਼ੀ ਰਿਹਾਅ

ਸੁਪਰੀਮ ਕੋਰਟ ਨੇ ਸਾਲ 1984 ਦੇ ਸਿੱਖ ਕਤਲੇਆਮ ਮਾਮਲੇ ਹਾਈਕੋਰਟ ਦਾ ਫੈਸਲਾ ਪਲਟਿਆਂ 15 ਲੋਕਾਂ ਨੂੰ ਬਰੀ ਕਰ ਦਿੱਤਾ ਹੈ। ਦਿੱਲੀ ਹਾਈਕੋਰਟ ਨੇ ਪਿਛਲੇ ਸਾਲ ਨਵੰਬਰ ਵਿਚ ਸਜ਼ਾ ਨੂੰ ਬਰਕਰਾਰ ਰੱਖਿਆ ਸੀ। ਦਿੱਲੀ ਦੇ ਤ੍ਰਿਲੋਕਪੁਰੀ ਨਾਲ ਜੁੜੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਨ੍ਹਾਂ ਲੋਕਾਂ ਖ਼ਿਲਾਫ਼ ਕੋਈ ਸਬੂਤ ਨਹੀਂ ਸਨ।

 


ਸੁਪਰੀਮ ਕੋਰਟ ਨੇ ਕਿਹਾ ਕਿ ਪੁਲਿਸ ਖ਼ੁੱਦ ਮੰਨ ਰਹੀ ਹੈ ਕਿ ਦੰਗਿਆਂ ਇਨ੍ਹਾਂ ਲੋਕਾਂ ਨੂੰ ਕਿਸੇ ਨੇ ਨਹੀਂ ਦੇਖਿਆ ਸੀ ਤੇ ਨਾ ਹੀ ਕਿਸੇ ਨੇ ਇਨ੍ਹਾਂ ਦੀ ਪਛਾਣ ਕੀਤੀ ਹੈ। ਅਜਿਹੇ ਸਵਾਲ ਉੱਠਦਾ ਹੈ ਕਿ ਹਾਈਕੋਰਟ ਨੇ ਇਨ੍ਹਾਂ ਨੂੰ ਸਜ਼ਾ ਕਿਵੇਂ ਦੇ ਦਿੱਤੀ। ਦੱਸ ਦਈਏ ਕਿ ਹਾਈਕੋਰਟ ਨੇ ਪੂਰਬੀ ਦਿੱਲੀ ਦੇ ਤ੍ਰਿਲੋਕਪੁਰੀ ਅੱਗ ਲਗਾਉਣ ਅਤੇ ਸਿੱਖਾਂ ਖਿਲਾਫ਼ ਹਿੰਸਾ ਭੜਕਾਉਣ ਦੇ ਮਾਮਲੇ ਇਨ੍ਹਾਂ ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਹੁਣ ਇਨ੍ਹਾਂ ਖ਼ਿਲਾਫ਼ ਸਬੂਤ ਨਾ ਹੋਣ ਕਾਰਨ ਸੁਪਰੀਮ ਕੋਰਟ ਨੇ ਇਨ੍ਹਾਂ 15 ਲੋਕਾਂ ਨੂੰ ਬਰੀ ਕਰ ਦਿੱਤਾ ਹੈ।



ਦੱਸਣਯੋਗ ਹੈ ਕਿ ਦਿੱਲੀ ਹਾਈਕੋਰਟ ਨੇ 1984 ਸਿੱਖ ਕਤਲੇਆਮ ਮਾਮਲੇ ਲਗਭਗ 83 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ ਤੇ 5 ਸਾਲ ਜੇਲ੍ਹ ਦੀ ਸਜ਼ਾ ਸੁਣਾਉਣ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਸੀ।

 

ਦੋਸ਼ੀਆਂ ਨੇ ਇਸ ਫੈਸਲੇ ਖ਼ਿਲਾਫ਼ ਹਾਈਕੋਰਟ ਅਪੀਲ ਕੀਤੀ ਸੀ। ਹਾਈਕੋਰਟ ਨੇ ਇਨ੍ਹਾਂ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਸੀ ਤੇ 4 ਹਫਤਿਆਂ ਆਤਮ-ਸਮਰਪਣ ਕਰਨ ਦੇ ਹੁਕਮ ਦਿੱਤੇ ਸਨ। ਬਾਅਦ ਇਸ ਫੈਸਲੇ ਨੂੰ ਸੁਪਰੀਮ ਕੋਰਟ ਚੁਣੌਤੀ ਦਿੱਤੀ ਗਈ ਸੀ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:84 Sikh massacre: SC removes High Court verdict 15 convicts released