ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ-ਕਸ਼ਮੀਰ ’ਚ ਕੇਂਦਰ ਦੀਆਂ 85 ਵਿਕਾਸ ਯੋਜਨਾਵਾਂ ਦੀ ਸ਼ੁਰੂਆਤ

ਜੰਮੂ-ਕਸ਼ਮੀਰ ਵਿਚ ਕੇਂਦਰ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ, ਪ੍ਰਧਾਨ ਕਿਸਾਨ ਪੈਨਸ਼ਨ ਯੋਜਨਾ, ਪ੍ਰਧਾਨ ਮੰਤਰੀ ਜਨ ਧਨ ਯੋਜਨਾ ਅਤੇ ਸਟੈਂਡ-ਅਪ ਇੰਡੀਆ ਵਰਗੀਆਂ 85 ਲੋਕ-ਪੱਖੀ ਵਿਕਾਸ ਯੋਜਨਾਵਾਂ ਦੀ ਸ਼ੁਰੂਆਤ ਕੀਤੀ। ਸਰਕਾਰ ਦਾ ਟੀਚਾ ਹੈ ਕਿ 21 ਮੰਤਰਾਲਿਆਂ ਅਧੀਨ ਇਨ੍ਹਾਂ ਯੋਜਨਾਵਾਂ ਦੀ 100 ਫੀਸਦ ਕਵਰੇਜ ਇਕ ਮਹੀਨੇ ਦੇ ਅੰਦਰ (30 ਸਤੰਬਰ) ਤੱਕ ਪੂਰਾ ਕੀਤਾ ਜਾਵੇ।

 

ਸੂਬੇ ਚ ਅਟਲ ਪੈਨਸ਼ਨ ਯੋਜਨਾ ਸਮੇਤ ਕਈ ਬੀਮਾ ਯੋਜਨਾਵਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ ਤੇ ਸਰਕਾਰ ਦੀ ਜੰਮੂ ਕਸ਼ਮੀਰ ਦੇ ਸਾਰੇ ਘਰਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਦੀ ਯੋਜਨਾ ਹੈ। ਪ੍ਰਧਾਨ ਮੰਤਰੀ ਦੀ ਇੱਕ ਵਿਸ਼ੇਸ਼ ਪਹਿਲ ਜਿਸ ਚ ਗਰੀਬ ਲੋਕਾਂ ਨੂੰ ਐਲ.ਪੀ.ਜੀ. ਕਨੈਕਸ਼ਨ ਮੁਹੱਈਆ ਕਰਵਾਉਣਾ, ਐਲ.ਪੀ.ਜੀ. ਅਤੇ ਕੇਰੋਸਿਨ ਲਈ ਸਿੱਧਾ ਲਾਭ ਟਰਾਂਸਫਰ (ਡੀ.ਬੀ.ਟੀ.) ਸੂਬੇ ਦੇ ਖੇਤਰਾਂ ਵਿੱਚ ਮਿਲੇਗਾ। ਇਸ ਚ ਵੀ ਵਿਸ਼ੇਸ਼ ਤੌਰ 'ਤੇ ਪੇਂਡੂ ਖੇਤਰਾਂ ਵਿਚ ਔਰਤਾਂ ਦੇ ਸ਼ਕਤੀਕਰਨ ਕਰਨ ਲਈ ਧਿਆਨ ਕੇਂਦ੍ਰਿਤ ਕੀਤਾ ਗਿਆ ਹੈ।

 

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਅਤੇ ਪ੍ਰਧਾਨ ਮੰਤਰੀ ਕਿਸਾਨ ਪੈਨਸ਼ਨ ਯੋਜਨਾ ਖੇਤੀਬਾੜੀ ਮੰਤਰਾਲੇ ਦੇ ਅਧੀਨ ਹੈ, ਜਦੋਂਕਿ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਅਤੇ ਸਟੈਂਡ-ਅਪ ਇੰਡੀਆ ਵਿੱਤ ਮੰਤਰਾਲੇ ਅਧੀਨ ਹਨ।

 

ਜੰਮੂ ਕਸ਼ਮੀਰ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਕਿਹਾ, "ਜਿਵੇਂ ਕਿ ਅਸੀਂ ਸੁਨਹਿਰੀ ਭਵਿੱਖ ਵੱਲ ਵਧ ਰਹੇ ਹਾਂ, ਮੈਂ ਚਾਹੁੰਦਾ ਹਾਂ ਕਿ ਸੂਬੇ ਦਾ ਹਰੇਕ ਨਾਗਰਿਕ ਕੀਤੀਆਂ ਗਈਆਂ ਸਾਰੀਆਂ ਤਬਦੀਲੀਆਂ ਦਾ ਲਾਭ ਲਵੇ।" ਮੈਂ ਚਾਹੁੰਦਾ ਹਾਂ ਕਿ ਹਰੇਕ ਯੋਗ ਵਿਅਕਤੀ ਨੂੰ ਭਾਰਤ ਸਰਕਾਰ ਦੁਆਰਾ ਲਾਗੂ ਕੀਤੇ ਵਿਕਾਸ ਪ੍ਰੋਗਰਾਮਾਂ ਦਾ ਲਾਭ ਮਿਲ ਸਕੇ।”

 

ਰਾਜਪਾਲ ਨੇ ਆਮ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਕੁਝ ਦਹਾਕਿਆਂ ਵਿਚ ਸੂਬੇ ਦੇ ਲੋਕਾਂ ਨੇ ਸਰਹੱਦ ਪਾਰੋਂ ਵੱਖਵਾਦ ਅਤੇ ਦਹਿਸ਼ਤ ਦੇ ਏਜੰਡੇ ਕਾਰਨ ਬਹੁਤ ਸਹਾਰਿਆ ਹੈ। ਇਸ ਨਾਲ ਡਰ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਹੋਇਆ ਤੇ ਸੂਬੇ ਚ ਸਮਾਜਿਕ-ਆਰਥਿਕ ਵਿਕਾਸ ਵਿੱਚ ਵੀ ਖਲਲ ਪਿਆ। ਮੈਂ ਚਾਹੁੰਦਾ ਹਾਂ ਕਿ ਤੁਸੀਂ ਅੱਗੇ ਆਓ ਅਤੇ ਇਨ੍ਹਾਂ ਯੋਜਨਾਵਾਂ ਦਾ ਪੂਰਾ ਲਾਭ ਲਓ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:85 development schemes including PM Kisan Yojana and Jan Dhan Yojana launched in Jammu and Kashmir