ਉੱਤਰ ਪ੍ਰਦੇਸ਼ ਦੇ ਬਾਂਦਾ ਵਿੱਚ ਫਤੇਹਪੁਰ ਮਾਰਗ 'ਤੇ ਸੋਮਵਾਰ ਦੀ ਦੁਪਹਿਰ ਟਰੱਕ- ਬੱਸ ਟਰੱਕ ਵਿੱਚ 9 ਲੋਕਾਂ ਦੀ ਮੌਤ ਹੋ ਗਈ। ਯਾਤਰੀਆਂ ਨਾਲ ਭਰੀ ਰੋਡਵੇਜ਼ ਬੱਸ ਅਤੇ ਟਰੱਕ ਨਾਲ ਟੱਕਰ ਨਾਲ ਬੱਸ ਸਵਾਰ ਇੱਕ ਮਾਸੂਮ ਬੱਚੇ ਸਣੇ 9 ਲੋਕਾਂ ਦੀ ਮੌਤ ਹੋ ਗਈ।
ਹਾਦਸੇ ਵਿੱਚ ਤਕਰੀਬਨ 20 ਯਾਤਰੀ ਜ਼ਖ਼ਮੀ ਦੱਸੇ ਜਾ ਰਹੇ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ਉੱਤੇ ਪਹੁੰਚੀ ਪੁਲਿਸ ਨੇ ਜ਼ਖ਼ਮੀਆਂ ਨੂੰ ਹਸਪਤਾਲ ਭੇਜ ਦਿੱਤਾ ਹੈ।
ਡੀਐਮ ਅਤੇ ਐਸਪੀ ਨੇ ਵੀ ਘਟਨਾ ਸਥਾਨ 'ਤੇ ਪਹੁੰਚ ਕੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।