ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ ’ਚ 24 ਘੰਟਿਆਂ ਦੌਰਾਨ ਮਿਲੇ 9,304 ਕੋਰੋਨਾ ਮਰੀਜ਼, ਹੁਣ ਤੱਕ 6,075 ਮੌਤਾਂ

ਭਾਰਤ ’ਚ 24 ਘੰਟਿਆਂ ਦੌਰਾਨ ਮਿਲੇ 9,304 ਕੋਰੋਨਾ ਮਰੀਜ਼, ਹੁਣ ਤੱਕ 6,075 ਮੌਤਾਂ

ਭਾਰਤ ’ਚ ਪਿਛਲੇ 24 ਘੰਟਿਆਂ ਦੌਰਾਨ ਪਹਿਲੀ ਵਾਰ 9,304 ਵਿਅਕਤੀ ਕੋਰੋਨਾ–ਪਾਜ਼ਿਟਿਵ ਪਾਏ ਗਏ ਹਨ। ਅੱਜ ਵੀਰਵਾਰ ਸਵੇਰੇ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਹੀ ਦੇਸ਼ ਵਿੱਚ ਕੋਰੋਨਾ–ਵਾਇਰਸ ਨੇ 260 ਵਿਅਕਤੀਆਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ਦਾ ਅੰਕੜਾ 6,075 ਹੋ ਗਿਆ ਹੈ।

 

 

ਦੇਸ਼ ਦੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਸਰਕਾਰ ਨੇ ਕਿਹਾ ਕਿ ਇਸ ਬੀਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਦੇਸ਼ ਵਿੱਚ ਵਧੀ ਹੈ। ਅਜਿਹੇ ਵਿਅਕਤੀਆਂ ਦੀ ਗਿਣਤੀ ਵੀ ਹੁਣ ਇੱਕ ਲੱਖ ਤੋਂ ਜ਼ਿਆਦਾ ਹੋ ਗਈ ਹੈ।

 

 

ਮਹਾਰਾਸ਼ਟਰ, ਤਾਮਿਲ ਨਾਡੂ, ਗੁਜਰਾਤ ਅਤੇ ਦਿੱਲੀ ਜਿਹੇ ਬੁਰੀ ਤਰ੍ਹਾਂ ਪ੍ਰਭਾਵਿਤ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਇਲਾਵਾ ਬਿਹਾਰ, ਪੱਛਮੀ ਬੰਗਾਲ, ਓੜੀਸ਼ਾ, ਅਸਮ, ਨਾਗਾਲੈਂਡ, ਮਿਜ਼ੋਰਮ ਤੇ ਸਿੱਕਿਮ ਸਮੇਤ ਕੁਝ ਪੂਰਬੀ ਤੇ ਉੱਤਰ–ਪੂਰਬੀ ਰਾਜਾਂ ਵਿੱਚ ਵੀ ਮਾਮਲੇ ਲਗਾਤਾਰ ਮਿਲ ਰਹੇ ਹਨ।

 

 

ਪੰਜਾਬ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਆਂਧਰਾ ਪ੍ਰਦੇਸ਼ ਅਤੇ ਕੇਰਲ ਵੀ ਉਨ੍ਹਾਂ ਰਾਜਾਂ ਵਿੱਚ ਸ਼ਾਮਲ ਹਨ, ਜਿੱਥੇ ਕੋਵਿਡ–19 ਦੀ ਲਾਗ ਤੋਂ ਪ੍ਰਭਾਵਿਤ ਹੋਰ ਮਰੀਜ਼ ਲਗਾਤਾਰ ਮਿਲ ਰਹੇ ਹਨ।

 

 

ਭਾਰਤ ਵਿੱਚ ਹੁਣ ਮਰੀਜ਼ਾਂ ਦੀ ਸਿਹਤਯਾਬੀ ਦੀ ਦਰ ਹੋਰ ਵਧ ਕੇ 48 ਫ਼ੀ ਸਦੀ ਤੋਂ ਵੱਧ ਹੋ ਗਈ ਹੈ।

 

 

ਭਾਰਤ ਹੁਣ ਅਮਰੀਕਾ, ਬ੍ਰਾਜ਼ੀਲ, ਰੂਸ, ਇੰਗਲੈਂਡ, ਸਪੇਨ ਤੇ ਇਟਲੀ ਤੋਂ ਬਾਅਦ ਕੋਰੋਨਾ ਤੋਂ ਸਭ ਤੋਂ ਵੱਧ ਪ੍ਰਭਾਵਿਤ ਦੁਨੀਆ ਦਾ 7ਵਾਂ ਦੇਸ਼ ਹੈ। ਭਾਰਤ ਵਿੱਚ ਮੰਗਲਵਾਰ ਦੀ ਰਾਤ ਨੂੰ ਕੋਰੋਨਾ–ਮਰੀਜ਼ਾਂ ਦੀ ਗਿਣਤੀ ਦੋ ਲੱਖ ਤੋਂ ਪਾਰ ਚਲੀ ਗਈ ਸੀ; ਜਿਨ੍ਹਾਂ ਵਿੱਚੋਂ ਲਗਭਗ ਇੱਕ ਲੱਖ ਨਵੇਂ ਮਾਮਲੇ ਬੀਤੇ 15 ਦਿਨਾਂ ਵਿੱਚ ਹੀ ਸਾਹਮਣੇ ਆਏ ਹਨ।

 

 

ਭਾਰਤ ’ਚ ਕੋਵਿਡ–19 ਦਾ ਪਹਿਲਾ ਮਰੀਜ਼ 31 ਜਨਵਰੀ ਨੂੰ ਸਾਹਮਣੇ ਆਇਆ ਸੀ। ਦੇਸ਼ ਵਿੱਚ ਹੁਣ ਤੱਕ 42 ਲੱਖ ਤੋਂ ਵੱਧ ਵਿਅਕਤੀਆਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:9304 Persons Tested Positive in India within 24 hrs 6075 Deaths so far