ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੇਸ਼ 'ਚ 24 ਘੰਟੇ 'ਚ ਕੋਰੋਨਾ ਦੇ 9971 ਨਵੇਂ ਮਾਮਲੇ, 287 ਮੌਤਾਂ

ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਦੀ ਗਿਣਤੀ 'ਚ ਰੋਜ਼ ਇਜ਼ਾਫ਼ਾ ਹੋ ਰਿਹਾ ਹੈ। ਵਾਇਰਸ ਨਾਲ ਇਨਫੈਕਟਿਡ ਲੋਕਾਂ ਦੀ ਗਿਣਤੀ ਵਧਣ ਦੇ ਨਾਲ-ਨਾਲ ਮਰਨ ਵਾਲਿਆਂ ਦੀ ਗਰਾਫ ਵੀ ਤੇਜ਼ੀ ਨਾਲ ਵੱਧ ਰਿਹਾ ਹੈ। ਬੀਤੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ 9 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਇਸ ਦੌਰਾਨ 287 ਲੋਕਾਂ ਦੀ ਮੌਤ ਵੀ ਹੋਈ ਹੈ।
 

 

ਤਾਜ਼ਾ ਅੰਕੜਿਆਂ ਮੁਤਾਬਿਕ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਹੁਣ ਤਕ 2.46 ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ। ਦੇਸ਼ ਵਿਚ ਕੋਰੋਨਾ ਨਾਲ ਮੌਤਾਂ ਦਾ ਅੰਕੜਾ ਵੀ ਵੱਧ ਕੇ 6,929 ਤਕ ਜਾ ਪੁੱਜਾ ਹੈ। ਭਾਰਤ ਵਿਸ਼ਵ ਦਾ ਸਭ ਤੋਂ 5ਵਾਂ ਪ੍ਰਭਾਵਿਤ ਦੇਸ਼ ਬਣ ਗਿਆ ਹੈ।
 

ਦੂਸਰੇ ਪਾਸੇ ਦਿੱਲੀ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਦਿੱਲੀ ਸਰਕਾਰ ਵੱਲੋਂ ਗਠਿਤ ਕੀਤੀ ਗਈ ਡਾਕਟਰਾਂ ਦੀ ਪੰਜ ਮੈਂਬਰ ਟੀਮ ਦੇ ਮੁਲਾਂਕਣ ਅਨੁਸਾਰ ਜੂਨ ਦੇ ਅਖੀਰ ਤਕ ਦਿੱਲੀ 'ਚ ਘੱਟੋ-ਘੱਟ ਇਕ ਲੱਖ COVID-19 ਮਾਮਲੇ ਹੋਣ ਦੀ ਸੰਭਾਵਨਾ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: 9971 new COVID19 cases 287 deaths in the last 24 hours