ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਅਤੇ ਸੂਬਿਆਂ ਵੱਲੋਂ ਕੀਤੀਆਂ ਬੇਨਤੀਆਂ ਦੇ ਮੱਦੇਨਜ਼ਰ, ਕੇਂਦਰ ਸਰਕਾਰ ਲੌਕਡਾਊਨ ਵਧਾਉਣ 'ਤੇ ਵਿਚਾਰ ਕਰ ਰਹੀ ਹੈ। ਨਿਊਜ਼ ਏਜੰਸੀ ਏ ਐਨ ਆਈ ਨੇ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਕਈ ਸੂਬਾ ਸਰਕਾਰਾਂ ਅਤੇ ਮਾਹਰਾਂ ਨੇ ਕੇਂਦਰ ਸਰਕਾਰ ਤੋਂ ਲੌਕਡਾਊਨ ਵਧਾਉਣ ਦੀ ਮੰਗ ਕੀਤੀ ਹੈ। ਇਹੀ ਕਾਰਨ ਹੈ ਕਿ ਸਰਕਾਰ ਇਸ ਦਿਸ਼ਾ ਵਿੱਚ ਸੋਚ ਰਹੀ ਹੈ।
ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਵੱਧ ਰਹੇ ਇਨਫੈਕਸ਼ਨ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਭਰ ਵਿੱਚ 21 ਦਿਨਾਂ ਲਈ ਬੰਦ ਦਾ ਐਲਾਨ ਕੀਤਾ ਹੈ, ਜਿਸ ਦੀ ਆਖ਼ਰੀ ਤਰੀਕ 14 ਅਪ੍ਰੈਲ ਹੈ। ਲੋਕ ਇਸ ਬਾਰੇ ਕਾਫ਼ੀ ਉਤਸੁਕ ਹਨ ਕੀ 14 ਅਪ੍ਰੈਲ ਤੋਂ ਬਾਅਦ ਦੇਸ਼ ਵਿੱਚ ਸਥਿਤੀ ਆਮ ਵਾਂਗ ਰਹੇਗੀ? ਕੀ ਲੋਕ ਆਪਣੇ ਘਰਾਂ ਤੋਂ ਬਾਹਰ ਜਾਣ ਦੇ ਯੋਗ ਹੋਣਗੇ? ਕੀ ਇਹ ਪਾਬੰਦੀ ਹਟਾਈ ਜਾਵੇਗੀ? ਪਰ ਫਿਲਹਾਲ ਆਈਆਂ ਖ਼ਬਰਾਂ ਵਿੱਚ, ਇਸ ਗੱਲ ਦਾ ਸੰਕੇਤ ਮਿਲ ਰਿਹਾ ਹੈ ਕਿ ਕੇਂਦਰ ਸਰਕਾਰ ਤਾਲਾਬੰਦੀ ਨੂੰ ਅੱਗੇ ਵਧਾ ਸਕਦੀ ਹੈ, ਜਿਸ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।
A lot of state governments, as well as experts, are requesting Central Government to extend the lockdown. Central Government is thinking in this direction: Government sources pic.twitter.com/iDShmLIS8j
— ANI (@ANI) April 7, 2020
ਦਰਅਸਲ, ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਵੀਡੀਓ ਕਾਨਫ਼ਰੰਸਿੰਗ ਰਾਹੀਂ ਕੈਬਨਿਟ ਦੀ ਬੈਠਕ ਕੀਤੀ ਗਈ ਸੀ, ਇਸ ਬੈਠਕ ਤੋਂ ਬਾਅਦ ਜਦੋਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੂੰ ਪੁੱਛਿਆ ਗਿਆ ਕਿ ਕੀ 15 ਅਪ੍ਰੈਲ ਤੋਂ ਦੇਸ਼ ਵਿੱਚ ਤਾਲਾਬੰਦੀ ਹਟਾਈ ਜਾਵੇਗੀ ਤਾਂ ਉਨ੍ਹਾਂ ਕਿਹਾ ਕਿ ਦੇਸ਼ ਦੇ ਹਿੱਤ ਵਿੱਚ ਇਹ ਵੀ ਸਹੀ ਸਮੇਂ ਤੇ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਵਿਸ਼ਵਵਿਆਪੀ ਸਥਿਤੀ ਦੀ ਵੀ ਲਗਾਤਾਰ ਨਿਗਰਾਨੀ ਕਰ ਰਹੇ ਹਾਂ। ਇਸ ਦੇ ਨਾਲ ਹੀ ਦੇਸ਼ ਦੇ ਕੁਝ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਤਾਲਾਬੰਦੀ ਬਾਰੇ ਆਪਣੀ ਸਥਿਤੀ ਸਪੱਸ਼ਟ ਕੀਤੀ ਹੈ।
ਕਿਉਂ ਹੈ ਲੌਕਡਾਊਨ ਵਧਣ ਦੀ ਸੰਭਾਵਨਾ ਜ਼ਿਆਦਾ
ਦਰਅਸਲ, ਜਿਸ ਤਰ੍ਹਾਂ ਤਬਲੀਗੀ ਜਮਾਤ ਦੇ ਮਾਮਲੇ ਸਾਹਮਣੇ ਆਏ ਹਨ ਅਤੇ ਉਨ੍ਹਾਂ ਦੇ ਪਾਜ਼ਿਟਿਵ ਮਾਮਲੇ ਲਗਾਤਾਰ ਵੱਧ ਰਹੇ ਹਨ, ਸਰਕਾਰ ਇਸ ਨੂੰ ਕੁਝ ਹੋਰ ਦਿਨਾਂ ਲਈ ਵਧਾ ਸਕਦੀ ਹੈ। ਇਸ ਕਾਰਨ ਹੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪਾਜ਼ਿਟਿਵ ਮਾਮਲੇ ਸਾਹਮਣੇ ਆ ਰਹੇ ਹਨ। ਇਸ ਤੋਂ ਇਲਾਵਾ ਮਹਾਰਾਸ਼ਟਰ, ਕੇਰਲ, ਤਾਮਿਲਨਾਡੂ ਅਤੇ ਦਿੱਲੀ ਵਿਚ ਕੋਰੋਨਾ ਵਿੱਚ ਹਾਲਾਤ ਗੰਭੀਰ ਹੁੰਦੇ ਜਾ ਰਹੇ ਹਨ। ਹਾਲਾਂਕਿ, ਇਹ ਸੱਚ ਹੈ ਕਿ ਪਿਛਲੇ 12 ਘੰਟਿਆਂ ਵਿੱਚ ਮਾਮਲਿਆਂ ਵਿੱਚ ਕਮੀ ਆਈ ਹੈ।
.....