ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ਿਵ ਸੈਨਾ ਨੂੰ ਵੱਡਾ ਝਟਕਾ

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ਿਵ ਸੈਨਾ ਨੂੰ ਵੱਡਾ ਝਟਕਾ

ਮਹਾਰਾਸ਼ਟਰ ਵਿਧਾਨ ਸੁਭਾ ਚੋਣਾਂ ਲਈ ਵੋਟਾਂ 21 ਅਕਤੂਬਰ ਨੂੰ ਪੈਦੀਆਂ ਤੈਅ ਹਨ। ਸਾਰੀਆਂ ਪਾਰਟੀਆਂ ਨੇ ਇਸ ਲਈ ਪੂਰੀਆਂ ਤਿਆਰੀਆਂ ਕੀਤੀਆਂ ਹੋਈਆਂ ਹਨ। ਪਰ ਚੋਣਾਂ ਤੋਂ ਠੀਕ ਪਹਿਲਾਂ ਸ਼ਿਵ ਸੈਨਾ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ, ਮਹਾਰਾਸ਼ਟਰ ’ਚ ਸ਼ਿਵ ਸੈਨਾ ਵਿੱਚ ਟਿਕਟਾਂ ਦੀ ਵੰਡ ਨੂੰ ਲੈ ਕੇ ਕਈ ਕੌਂਸਲਰ ਤੇ ਕਾਰਕੁੰਨ ਨਾਰਾਜ਼ ਹਨ; ਇਸੇ ਲਈ ਮਹਾਰਾਸ਼ਟਰ ’ਚ ਸ਼ਿਵ ਸੈਨਾ ਦੇ 26 ਕੌਂਸਲਰਾਂ ਤੇ 300 ਕਾਰਕੁੰਨਾਂ ਨੇ ਪਾਰਟੀ ਪ੍ਰਧਾਨ ਊਧਵ ਠਾਕਰੇ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ।

 

 

ਇਹ ਸਾਰੇ ਕੌਂਸਲਰ ਤੇ ਕਾਰਕੁੰਨ ਮਹਾਰਾਸ਼ਟਰ ਚੋਣਾਂ ਲਈ ਕੀਤੀ ਗਈ ਸੀਟਾਂ ਦੀ ਵੰਡ ਤੋਂ ਨਾਰਾਜ਼ ਦੱਸੇ ਜਾ ਰਹੇ ਹਨ। ਮਹਾਰਾਸ਼ਟਰ ਵਿਧਾਨ ਸਭਾ ਵਿੱਚ ਸੀਟਾਂ ਦੀ ਗਿਣਤੀ 288 ਹੈ। ਇਨ੍ਹਾਂ ਵਿੱਚੋਂ 234 ਜਨਰਲ ਸੀਟਾਂ ਹਨ; ਜਦ ਕਿ ਅਨੁਸੂਚਿਤ ਜਾਤਾਂ ਤੇ ਅਨੁਸੂਚਿਤ ਕਬੀਲਿਆਂ ਲਈ ਕ੍ਰਮਵਾਰ 29 ਅਤੇ 25 ਸੀਟਾਂ ਰਾਖਵੀਂਆਂ ਹਨ।

 

 

ਚੋਣ ਕਮਿਸ਼ਨ ਨੇ ਮਹਾਰਾਸ਼ਟਰ ’ਚ 21 ਅਕਤੂਬਰ ਨੂੰ ਇੱਕੋ ਗੇੜ ਵਿੱਚ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਵੋਟਾਂ ਦੀ ਗਿਣਤੀ 24 ਅਕਤੂਬਰ ਨੂੰ ਹੋਵੇਗੀ। ਹਾਲੀਆ ਲੋਕ ਸਭਾ ਚੋਣਾਂ ਵਿੱਚ ਭਾਰੀ ਬਹੁਮੱਤ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੱਤਾ ਵਿੱਚ ਵਾਪਸੀ ਤੋਂ ਬਾਅਦ ਇਹ ਪਹਿਲੀ ਵਿਧਾਨ ਸਭਾ ਚੋਣ ਹੋਵੇਗੀ।

 

 

ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ।

 

 

ਸਾਲ 2014 ’ਚ ਮਹਾਰਾਸ਼ਟਰ ਵਿਧਾਨ ਸਭਾ ਦੀਆਂ 288 ਵਿਧਾਨ ਸਭਾ ਸੀਟਾਂ ਲਈ ਹੋਈਆਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ 122 ਸੀਟਾਂ ਹਾਸਲ ਕਰ ਕੇ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰੀ ਸੀ। ਭਾਜਪਾ ਨੇ ਪਹਿਲੀ ਵਾਰ ਮਹਾਰਾਸ਼ਟਰ ਵਿੱਚ ਇੰਨੀਆਂ ਸੀਟਾਂ ਹਾਸਲ ਕੀਤੀਆਂ ਸਨ। ਕਾਂਗਰਸ 42 ਸੀਟਾਂ ਹਾਸਲ ਕਰ ਕੇ ਤੀਜੇ ਸਥਾਨ ਉੱਤੇ ਖਿਸਕ ਗਈ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:A Big jolt to Shiv Sena before Maharashtra Assembly Polls