ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗ੍ਰਹਿ ਮੰਤਰਾਲੇ ’ਚ ਉਚ ਪੱਧਰੀ ਮੀਟਿੰਗ ਜਾਰੀ

ਗ੍ਰਹਿ ਮੰਤਰਾਲੇ ’ਚ ਉਚ ਪੱਧਰੀ ਮੀਟਿੰਗ ਜਾਰੀ

ਦਿੱਲੀ ਵਿਚ ਗ੍ਰਹਿ ਮੰਤਰਾਲੇ ਵਿਚ ਉਚ ਪੱਧਰੀ ਮੀਟਿੰਗ ਜਾਰੀ ਹੈ, ਜਿਸ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜਿਤ ਡੋਭਾਲ, ਗ੍ਰਹਿ ਸਕੱਤਰ ਏ ਕੇ ਭੱਲਾ ਅਤੇ ਖੁਫੀਆ ਏਜੰਸੀਆਂ ਦੇ ਅਧਿਕਾਰੀ ਸ਼ਾਮਲ ਹਨ। ਮੀਡੀਆ ਰਿਪੋਰਟਾਂ ਅਨੁਸਾਰ ਮੰਨਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਕਸ਼ਮੀਰ ਮੁੱਦੇ ਸਮੇਤ ਹੋਰ ਮੁੱਦਿਆਂ ਨੂੰ ਲੈ ਕੇ ਹੋ ਰਹੀ ਹੈ।

 

 

ਜੰਮੂ ਕਸ਼ਮੀਰ ਵਿਚ ਸਥਿਤੀ ਅਜੇ ਵੀ ਪੂਰੀ ਤਰ੍ਹਾਂ ਆਮ ਨਹੀਂ ਹੈ ਅਤੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਐਤਵਾਰ ਨੂੰ ਘਾਟੀ ਦੇ ਕਿਸੇ ਵੀ ਖੇਤਰ ਵਿਚ ਕਰਫਿਊ ਨਹੀਂ ਲਗਾਇਆ ਗਿਆ ਅਤੇ ਸ਼ਨੀਵਾਰ ਰਾਤ ਨੂੰ ਘਾਟੀ ਵਿਚ ਜ਼ਿਆਦਾਤਰ ਥਾਵਾਂ ਉਤੇ ਹਾਲਾਤ ਸ਼ਾਂਤੀਪੂਰਣ ਰਹੇ। ਹਾਲਾਂਕਿ ਕਾਨੂੰਨ ਤੇ ਵਿਵਸਥਾ ਬਣਾਈ ਰੱਖਣ ਲਈ ਘਾਟੀ ਦੇ ਕਈ ਖੇਤਰਾਂ ਵਿਚ ਚਾਰ ਤੋਂ ਜ਼ਿਆਦਾ ਲੋਕਾਂ ਦੇ ਇਕੱਠੇ ਹੋਣ ਤੋਂ ਰੋਕਣ ਲਈ ਪ੍ਰਸ਼ਾਸਨ ਨੇ ਧਾਰਾ 144 ਲਗਾ ਰਖੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:A high-level meeting is underway at Ministry of Home Affairs Amit Shah Ajit Doval and Intelligence officials present in the Meeting