ਹਰਿਆਣਾ ਦੇ ਪਲਵਲ ਜਿ਼ਲ੍ਹੇ ਦੇ ਪਿੰਡ ਬਹਿਰੋਲਾ `ਚ ਡੰਗਰਾਂ ਦੀ ਚੋਰੀ ਦੇ ਸ਼ੱਕ ਵਿੱਚ ਪਿੰਡ ਵਾਸੀਆਂ ਨੇ ਇੱਕ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ।
ਇਹ ਘਟਨਾ 2 ਤੇ 3 ਅਗਸਤ ਦੀ ਰਾਤ ਦੀ ਦੱਸੀ ਜਾਂਦੀ ਹੈ। ਇਸ ਸਬੰਧੀ ਤਿੰਨ ਭਰਾਵਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਮ੍ਰਿਤਕ ਦੀ ਲਾਸ਼ ਨੂੰ ਪੋਸਟ-ਮਾਰਟਮ ਲਈ ਭੇਜਿਆ ਗਿਆ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।