ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਪਣੀ ਹੀ ਨਾਬਾਲਿਗ ਧੀ ਨਾਲ ਬਲਾਤਕਾਰ ਕਰਨ ਵਾਲੇ ਨੂੰ 20 ਸਾਲ ਕੈਦ

 

ਉੱਤਰ ਪ੍ਰਦੇਸ਼ ਦੇ ਮੁਜ਼ੱਫਰ ਨਗਰ ਜ਼ਿਲ੍ਹੇ ਦੀ ਇਕ ਵਿਸ਼ੇਸ਼ ਅਦਾਲਤ ਨੇ ਇਕ 50 ਸਾਲਾ ਵਿਅਕਤੀ ਨੂੰ ਆਪਣੀ ਹੀ 17 ਸਾਲਾ ਧੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਚ 20 ਸਾਲ ਦੀ ਸਜ਼ਾ ਸੁਣਾਈ ਹੈ।

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਮਨੁੱਖੀ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਵਾਲਾ ਇਹ ਮਾਮਲਾ ਤਿੰਨ ਸਾਲ ਪੁਰਾਣਾ ਹੈ। ਸ਼ਿਕਾਇਤ ਚ ਉਸ 'ਤੇ ਲਗਭਗ ਤਿੰਨ-ਚਾਰ ਮਹੀਨਿਆਂ ਤੋਂ ਆਪਣੀ ਧੀ ਨਾਲ ਬਲਾਤਕਾਰ ਕਰਨ ਅਤੇ ਉਸ ਨੂੰ ਇਸ ਘਟਨਾ ਬਾਰੇ ਕਿਸੇ ਨੂੰ ਨਾ ਦੱਸਣ ਲਈ ਧਮਕੀ ਦੇਣ ਦਾ ਦੋਸ਼ ਸੀ।

 

ਮਾਮਲੇ ਚ ਪੈਕਸੋ ਐਕਟ ਤਹਿਤ ਗਠਿਤ ਇਕ ਅਦਾਲਤ ਨੇ ਸ਼ਨੀਵਾਰ ਨੂੰ ਮੁਲਜ਼ਮ ਪਿਓ ਨੂੰ ਦੋਸ਼ੀ ਕਰਾਰ ਦਿੱਤਾ। ਜੱਜ ਸੰਜੀਵ ਕੁਮਾਰ ਤਿਵਾੜੀ ਨੇ ਉਸ ‘ਤੇ 56,000 ਰੁਪਏ ਦਾ ਜ਼ੁਰਮਾਨਾ ਵੀ ਠੋਕਿਆ। ਵਿਸ਼ੇਸ਼ ਵਕੀਲ ਦਿਨੇਸ਼ ਕੁਮਾਰ ਸ਼ਰਮਾ ਦੇ ਅਨੁਸਾਰ ਪੁਲਿਸ ਨੇ ਉਸਦੇ ਖਿਲਾਫ 18 ਫਰਵਰੀ 2016 ਨੂੰ ਕੇਸ ਦਰਜ ਕੀਤਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:A man who raped his own minor daughter was imprisoned for 20 years