ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਆਹੁਤਾ ਨਾਲ 9 ਲੋਕਾਂ ਨੇ ਕੀਤਾ ਸਮੂਹਿਕ ਬਲਾਤਕਾਰ, ਵੀਡੀਓ ਵੀ ਬਣਾਇਆ

ਰਾਜਸਥਾਨ ਦੇ ਚੁਰੂ ਜ਼ਿਲ੍ਹੇ ਦੇ ਮਹਿਲਾ ਥਾਣੇ 'ਚ ਇੱਕ 35 ਸਾਲਾ ਵਿਆਹਤਾ ਔਰਤ ਨੇ 9 ਲੋਕਾਂ ਖ਼ਿਲਾਫ਼ ਸਮੂਹਿਕ ਬਲਾਤਕਾਰ ਦਾ ਮਾਮਲਾ ਦਰਜ ਕਰਵਾਇਆ ਹੈ।

 

ਚੁਰੂ ਦੇ ਉਪ ਪੁਲਿਸ ਕਪਤਾਨ ਸੁਖਵਿੰਦਰਪਾਲ ਸਿੰਘ ਨੇ ਸ਼ਨੀਵਾਰ ਨੂੰ ਦੱਸਿਆ ਕਿ ਪੀੜਤ ਲੜਕੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ 9 ਨਾਮਜ਼ਦ ਮੁਲਜ਼ਮਾਂ ਨੇ ਦੋ ਸਾਲ ਪਹਿਲਾਂ ਉਸ ਨੂੰ ਨਸ਼ੀਲਾ ਪਦਾਰਥ ਪਿਆ ਕੇ ਵੱਖ-ਵੱਖ ਥਾਵਾਂ ‘ਤੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਸੀ ਅਤੇ ਇਸ ਘਟਨਾ ਦੀ ਅਸ਼ਲੀਲ ਵੀਡੀਓ ਵੀ ਬਣਾਈ ਸੀ। 

 

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੇ ਆਧਾਰ ‘ਤੇ 9 ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 376 ਡੀ ਤਹਿਤ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਪੀੜਤਾ ਦੀ ਮੈਡੀਕਲ ਜਾਂਚ ਕਰਵਾਈ ਗਈ ਅਤੇ ਉਸ ਦੇ ਬਿਆਨ ਦਰਜ ਕੀਤੇ ਜਾਣਗੇ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:a married woman gan1 raped by 9 people and filed in rajasthan