ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਿੰਜੌਰ-ਬੱਦੀ ਮਾਰਗ 'ਤੇ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ

ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਸਰਹੱਦੀ ਇਲਾਕੇ ਪਿੰਜੌਰ-ਬੱਦੀ ਮਾਰਗ 'ਤੇ ਅੱਜ ਟਰੱਕ ਤੇ ਕਾਰ ਦੇ ਆਹਮੋ-ਸਾਹਮਣੇ ਟੱਕਰ ਹੋ ਗਈ। ਰੂਹ ਕੰਬਾ ਦੇਣ ਵਾਲੇ ਇਸ ਭਿਆਨਕ ਸੜਕ ਹਾਦਸੇ ਦੌਰਾਨ ਕਾਰ ਚ ਸਵਾਰ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਕਾਰ ਚਾਲਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਿਸਨੂੰ ਸਥਾਨਕ ਹਸਪਤਾਲ ਵਿਖੇ ਦਾਖ਼ਲ ਕਰਾਇਆ ਗਿਆ ਹੈ ਜਦਕਿ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ।

 

 

ਜਾਣਕਾਰੀ ਮੁਤਾਬਕ ਹਾਦਸਾ ਲਗਭਗ ਸਵੇਰ 6 ਵਜੇ ਓਵਰ ਟੇਕ ਹੋਣ ਕਾਰਨ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉਡ ਗਏ। ਰਾਹਗੀਰਾਂ ਨੇ ਜ਼ਖਮੀਆਂ ਨੂੰ ਬਾਹਰ ਕੱਢਿਆ ਪਰ ਜ਼ਖ਼ਮੀਆਂ ਨੂੰ ਬਚਾਇਆ ਨਾ ਜਾ ਸਕਿਆ। ਮ੍ਰਿਤਕ ਲੋਕ ਬੱਦੀ ਦੇ ਟਾਰੇਂਟ ਉਦਯੋਗ 'ਚ ਕਰਮਚਾਰੀ ਦੱਸੇ ਜਾ ਰਹੇ ਹਨ ਜੋ ਕਿ ਪੰਚਕੂਲਾ ਤੋਂ ਹਮੇਸ਼ਾ ਦੀ ਤਰ੍ਹਾਂ ਬੱਦੀ ਲਈ ਨਿਕਲੇ ਸਨ। ਉਨ੍ਹਾਂ ਦੀ ਪਛਾਣ ਅਘੋਸ਼ ਗੋਪਾਲ ਅਤੇ ਵਿਪਿਨ ਕੁਮਾਰ ਦੇ ਰੂਪ 'ਚ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਦਿੱਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:A terrible collision between a car and a truck on Pinjore-Baddi road 4 dead