ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਧਾਇਕ ਜਰਨੈਲ ਸਿੰਘ 'ਆਪ' ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਆਮ ਆਦਮੀ ਪਾਰਟੀ ਨੇ ਤਿਲਕ ਨਗਰ ਵਿਧਾਨ ਸਭਾ ਸੀਟ ਤੋਂ ਵਿਧਾਇਕ ਜਰਨੈਲ ਸਿੰਘ ਨੂੰ ਪੰਜਾਬ ਦੀ ਕਮਾਂਡ ਸੌਂਪੀ ਗਈ ਹੈ। ਪਾਰਟੀ ਵੱਲੋਂ ਜਰਨੈਲ ਸਿੰਘ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਲਗਾਇਆ ਗਿਆ ਹੈ। ਉੱਥੇ ਹੀ ਕਾਲਕਾ ਜੀ ਵਿਧਾਨ ਸਭਾ ਸੀਟ ਤੋਂ ਵਿਧਾਇਕ ਆਤਿਸ਼ੀ ਨੂੰ ਗੋਆ ਦਾ ਇੰਚਾਰਜ ਬਣਾਇਆ ਹੈ। ਦੋਵਾਂ ਆਗੂਆਂ ਨੂੰ ਇਨ੍ਹਾਂ ਸੂਬਿਆਂ 'ਚ ਵਿਕਾਸ ਦੀ ਰਾਜਨੀਤੀ ਨੂੰ ਅੱਗੇ ਤੋਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

 

 

ਪਿਛਲੇ ਦਿਨੀਂ ਦਿੱਲੀ ਵਿਧਾਨ ਸਭਾ 'ਚ ਆਮ ਆਦਮੀ ਪਾਰਟੀ ਦੀ ਵਿਕਾਸ ਦੀ ਰਾਜਨੀਤੀ ਨੂੰ ਵੱਡੀ ਸਫਲਤਾ ਮਿਲੀ ਸੀ, ਜਿਸ ਤੋਂ ਬਾਅਦ ਪਾਰਟੀ ਨੇ ਦੇਸ਼ ਭਰ ਵਿੱਚ ਰਾਸ਼ਟਰ ਨਿਰਮਾਣ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਦੇ ਤਹਿਤ ਦੇਸ਼ ਦੇ ਦੂਜੇ ਸੂਬਿਆਂ ਵਿੱਚ ਵੀ ਦਿੱਲੀ ਦੇ ਕੰਮ ਦੀ ਰਾਜਨੀਤੀ ਨੂੰ ਲਿਜਾਇਆ ਜਾ ਰਿਹਾ ਹੈ।

 

ਪਿਛਲੇ ਦਿਨੀਂ ਮੁਕੰਮਲ ਹੋਈਆਂ ਦਿੱਲੀ ਚੋਣਾਂ 'ਚ ਇੱਕ ਵਾਰ ਫਿਰ ਦਿੱਲੀ ਦੇ ਲੋਕਾਂ ਨੇ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਚੁਣੀ। ਆਮ ਆਦਮੀ ਪਾਰਟੀ ਨੂੰ ਦਿੱਲੀ ਦੇ ਲੋਕਾਂ ਵੱਲੋਂ ਮਿਲਿਆ ਭਾਰੀ ਬਹੁਮਤ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵੱਲੋਂ ਪਿਛਲੇ 5 ਸਾਲਾਂ ਦੌਰਾਨ ਕੀਤੇ ਵਿਕਾਸ ਕੰਮਾਂ ਤੋਂ ਲੋਕ ਬਹੁਤ ਖੁਸ਼ ਹਨ।
 

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ 'ਚ ਜਿਹੜਾ ਵਿਕਾਸ ਮਾਡਲ ਸਥਾਪਤ ਕੀਤਾ ਹੈ, ਉਸ ਤੋਂ ਲੋਕ ਬਹੁਤ ਸੰਤੁਸ਼ਟ ਹਨ। ਲੋਕਾਂ ਦੇ ਭਰਪੂਰ ਸਮਰਥਨ ਨੂੰ ਵੇਖਦਿਆਂ ਪਾਰਟੀ ਦਾ ਮੰਨਣਾ ਹੈ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਗਈਆਂ ਸਹੂਲਤਾਂ ਨੂੰ ਸਿਰਫ ਦਿੱਲੀ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੇ ਲੋਕ ਪ੍ਰਾਪਤ ਕਰਨਾ ਚਾਹੁੰਦੇ ਹਨ।

 


 

'ਆਪ' ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
ਇਸੇ ਸੋਚ ਨਾਲ ਪਾਰਟੀ ਦੇ ਵਿਸਥਾਰ ਲਈ ਪਾਰਟੀ ਵੱਲੋਂ ਇੱਕ ਹੈਲਪਲਾਈਨ ਨੰਬਰ 98710-10101 ਵੀ ਜਾਰੀ ਕੀਤਾ ਗਿਆ ਹੈ, ਜਿਸ ਦੇ ਜ਼ਰੀਏ ਦੇਸ਼ ਭਰ ਤੋਂ ਲੋਕਾਂ ਨੇ ਪਾਰਟੀ ਨਾਲ ਜੁੜਨਾ ਸ਼ੁਰੂ ਕਰ ਦਿੱਤਾ ਹੈ ਅਤੇ ਕੁਝ ਹੀ ਦਿਨਾਂ 'ਚ 16 ਲੱਖ ਤੋਂ ਵੱਧ ਲੋਕ ਨੰਬਰ 'ਤੇ ਮਿਸ ਕਾਲ ਕਰਕੇ ਪਾਰਟੀ ਨਾਲ ਜੁੜੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Aam Aadmi Party AAP appointed its MLA Atishi and Jarnail Singh as incharge of the party Goa and Punjab units