ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਯੋਗੀ ਆਦਿੱਤਿਆਨਾਥ ਵਿਰੁਧ ਚੋਣ ਕਮਿਸ਼ਨ ਪਹੁੰਚੀ AAP, ਚੋਣ ਪ੍ਰਚਾਰ 'ਤੇ ਰੋਕ ਦੀ ਮੰਗ

ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਚੋਣ ਕਮਿਸ਼ਨ ਤੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਉੱਤੇ ਕਥਿਤ ਭੜਕਾਊ ਭਾਸ਼ਣ ਦੇਣ ਦਾ ਦੋਸ਼ ਲਾਉਂਦਿਆਂ ਰਾਸ਼ਟਰੀ ਰਾਜਧਾਨੀ ਵਿੱਚ ਚੋਣ ਪ੍ਰਚਾਰ ਕਰਨ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ। 

 

ਦੱਸਣਯੋਗ ਹੈ ਕਿ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਵਿਰੋਧ ਕਰਨ ਵਾਲਿਆਂ ਦੀ ਸਖ਼ਤ ਨਿੰਦਾ ਕਰਦਿਆਂ ਯੋਗੀ ਆਦਿੱਤਿਆਨਾਥ ਨੇ ਸ਼ਨਿੱਚਰਵਾਰ ਨੂੰ ਦੋਸ਼ ਲਗਾਇਆ ਕਿ ਕਸ਼ਮੀਰ ਵਿੱਚ ਅੱਤਵਾਦੀਆਂ ਦਾ ਸਮਰਥਨ ਕਰਨ ਵਾਲੇ ਹੀ ਸ਼ਾਹੀਨ ਬਾਗ਼ ਵਿੱਚ ਪ੍ਰਦਰਸ਼ਨ ਕਰ ਰਹੇ ਹਨ ਅਤੇ ‘ਆਜ਼ਾਦੀ ਦੇ ਨਾਹਰੇ’ ਲਾ ਰਹੇ ਹਨ।
 

‘ਆਪ’ ਨੇਤਾ ਸੰਜੇ ਸਿੰਘ ਨੇ ਯੋਗੀ ਆਦਿੱਤਿਆਨਾਥ ਦੀ ਟਿਪਣੀਆਂ ਲਈ ਉਨ੍ਹਾਂ ਵਿਰੁਧ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ। ਸਿੰਘ ਨੇ ਇਥੇ ਪੱਤਰਕਾਰਾਂ ਨੂੰ ਦੱਸਿਆ ਕਿ ਚੋਣ ਕਮਿਸ਼ਨ ਤੋਂ ਆਪ ਵੱਲੋਂ ਮੁਲਾਕਾਤ ਲਈ ਸਮਾਂ ਮੰਗੇ ਨੂੰ 48 ਘੰਟੇ ਹੋ ਚੁੱਕੇ ਹਨ ਪਰ ਅਜੇ ਤੱਕ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਚੋਣ ਕਮਿਸ਼ਨ ਸਾਨੂੰ ਸਮਾਂ ਨਹੀਂ ਦਿੰਦਾ ਹੈ ਤਾਂ ਅਸੀਂ ਸੋਮਵਾਰ ਨੂੰ ਕਮਿਸ਼ਨ ਦੇ ਦਫ਼ਤਰ ਅੱਗੇ ਬੈਠ ਕੇ ਧਰਨਾ ਦੇਵਾਂਗੇ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Aam Aadmi Party demanded Election Commission to ban Uttar Pradesh Chief Minister Yogi Adityanath from campaigning in Delhi assembly election 2020 over his alleged provocative speeches