ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਮ ਆਦਮੀ ਪਾਰਟੀ ਨੇ ਮਨੋਜ ਤਿਵਾੜੀ ਦਾ ਅਸਤੀਫਾ ਮੰਗਿਆ

ਕੇਂਦਰ ਸਰਕਾਰ ਵੱਲੋਂ ਦਿੱਲੀ ਸਰਕਾਰ ਅਤੇ ਦਿੱਲੀ ਸਰਕਾਰ ਤੋਂ ਨਗਰ ਨਿਗਮ ਨੂੰ ਮਿਲਣ ਵਾਲੇ ਫੰਡ `ਤੇ ਸਿਆਸੀ ਬਿਆਨਬਾਜ਼ੀ ਦਾ ਸਿਲਸਿਲਾ ਰੁੱਕ ਨਹੀਂ ਰਿਹਾ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਸੌਰਭ ਭਾਰਦਵਾਜ ਦੀ ਪਾਰਟੀ ਨੇ ਦਿੱਲੀ ਭਾਜਪਾ ਪ੍ਰਧਾਨ ਅਤੇ ਸੰਸਦ ਮੈਂਬਰ ਮਨੋਜ ਤਿਵਾੜੀ ਵੱਲੋਂ ਦਿੱਲੀ ਸਰਕਾਰ ਦੇ ਬਜਟ `ਤੇ ਦਿੱਤੇ ਗਏ ਅੰਕੜਿਆਂ `ਤੇ ਇਕ ਜਵਾਬੀ ਬਿਆਨ ਜਾਰੀ ਕੀਤਾ ਗਿਆ ਹੈ।

 

ਮਨੋਜ ਤਿਵਾੜੀ ਨੇ ਟਵੀਟ ਕੀਤਾ ਕਿ ਕੇਜਰੀਵਾਲ ਸਰਕਾਰ ਨੂੰ ਕੇਂਦਰ ਤੋਂ 48000 ਕਰੋੜ ਰੁਪਏ ਮਿਲੇ ਹਨ ਜਦਕਿ ਦਿੱਲੀ ਸਰਕਾਰ ਦਾ ਲਗਭਗ 95 ਫੀਸਦੀ ਬਜਟ ਖੁਦ ਦੇ ਸਰੋਤਾਂ ਦਾ ਹੁੰਦਾ ਹੈ। ਉਨ੍ਹਾਂ ਦੇ ਇਸ ਟਵੀਟ ਦਾ ਜਵਾਬ ਦਿੰਦਿਆਂ ਭਾਰਦਵਾਜ ਨੇ ਕਿਹਾ ਕਿ ਭਾਵੇਂ ਉਹ ਕੇਂਦਰ ਸਰਕਾਰ ਵੱਲੋਂ ਦਿੱਲੀ ਸਰਕਾਰ ਨੂੰ ਦਿੱਤਾ ਜਾਣ ਵਾਲਾ ਪੈਸਾ ਹੋਵੇ ਜਾਂ ਐਮ.ਸੀ.ਡੀ. ਦੇ ਕਰਮਚਾਰੀਆਂ ਦੀ ਤਨਖਾਹ ਨੂੰ ਲੈ ਕੇ ਦਿੱਲੀ ਸਰਕਾਰ ਨੂੰ ਦਿੱਤਾ ਗਿਆ ਫੰਡ ਹੋਵੇ। ਮਨੋਜ ਤਿਵਾੜੀ ਦੀ ਆਦਤ ਹੀ ਝੂਠ ਬੋਲਣਾ ਹੈ।

 

ਸੌਰਭ ਭਾਰਦਵਾਜ ਨੇ ਭਾਜਪਾ ਤੋਂ ਪੁੱਛਿਆ ਕਿ ਕੀ ਇਹ ਸਭ ਭਾਜਪਾ ਦੇ ਕੌਮੀ ਨੇਤਾਵਾਂ ਦੀ ਮਿਲੀਭਗਤ ਨਾਲ ਝੂਠ ਬੋਲਿਆ ਜਾ ਰਿਹਾ ਹੈ ਕਿਉਂਕਿ ਸਭ ਨੂੰ ਪਤਾ ਹੈ ਕਿ ਕਿਸ ਤਰ੍ਹਾਂ ਨਰਿੰਦਰ ਮੋਦੀ ਦੀ ਸਰਕਾਰ ਦਿੱਲੀ ਨਾਲ ਮਤਰੇਈ ਮਾਂ ਵਾਲਾ ਵਤੀਰਾ ਕਰਦੀ ਆ ਰਹੀ ਹੈ।

 

ਭਾਰਦਵਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਹ ਮੰਗ ਹੈ ਕਿ ਫੰਡ `ਤੇ ਦਿੱਤੇ ਬਿਆਨ ਮਗਰੋਂ ਦਿੱਲੀ ਦੇ ਭਾਜਪਾ ਪ੍ਰਧਾਨ ਲੋਕਾਂ ਕੋਲੋਂ ਮੁਆਫੀ ਮੰਗਣ ਅਤੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ।

 

ਭਾਰਦਵਾਜ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਜੇਕਰ ਮਨੋਜ ਤਿਵਾੜੀ ਆਪਣਾ ਅਹੁਦਾ ਨਹੀਂ ਛੱਡਦੇ ਤਾਂ ਭਾਜਪਾ ਦੀ ਕੌਮੀ ਅਗਵਾਈ ਉਨ੍ਹਾਂ ਨੂੰ ਹਟਾਵੇ ਨਹੀਂ ਤਾਂ ਇਹ ਸਾਫ ਹੋ ਜਾਵੇਗਾ ਕਿ ਇਹ ਸਭ ਭਾਜਪਾ ਦੇ ਕੌਮੀ ਲੀਡਰਾਂ ਦੀ ਸਹਿਮਤੀ ਨਾਲ ਝੂਠ ਬੋਲਿਆ ਜਾ ਰਿਹਾ ਹੈ।
  

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Aam Aadmi Party demands Manoj Tiwaris resignation