ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਕਪਿਲ ਮਿਸ਼ਰਾ ਦੀ ਮੈਂਬਰਸ਼ਿਪ ਰੱਦ

ਦਿੱਲੀ ਚ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਕਪਿਲ ਮਿਸ਼ਰਾ ਦੀ ਮੈ਼ਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਦਿੱਲੀ ਵਿਧਾਨ ਸਭਾ ਪ੍ਰਧਾਨ ਰਾਮਨਿਵਾਸ ਗੋਇਲ ਨੇ ਕਪਿਲ ਮਿਸ਼ਰਾ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦਿਆਂ ਦਲ ਬਦਲੂ ਕਾਨੂੰਨ ਤਹਿਤ ਉਨ੍ਹਾਂ ਨੂੰ ਨਾਕਾਬਲ ਠਹਿਰਾਉਂਦਿਆਂ ਕਪਿਲ ਮਿਸ਼ਰਾ ਦੀ ਮੈਂਬਰ਼ਸ਼ਿਪ ਰੱਦ ਕਰ ਦਿੱਤੀ।

 

ਆਪ ਦੇ ਵਿਧਾਇਕ ਸੌਰਭ ਭਾਰਦਵਾਜ ਨੇ ਕਪਿਲ ਮਿਸ਼ਰਾ ਖਿਲਾਫ ਅਪੀਲ ਕੀਤੀ ਸੀ। ਇਸ ਤੋਂ ਪਹਿਲਾਂ 2019 ਲੋਕ ਸਭਾ ਚੋਣਾਂ ਦੌਰਾਨ ਕਪਿਲ ਮਿਸ਼ਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੱਖ ਚ ਪ੍ਰਚਾਰ ਕੀਤਾ ਸੀ।

 

ਦੱਸਣਯੋਗ ਹੈ ਕਿ ਦਿੱਲੀ ਸਰਕਾਰ ਚ ਕੈਬਨਿਟ ਮੰਤਰੀ ਰਹੇ ਕਪਿਲ ਮਿਸ਼ਰਾ ਲਗਾਤਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਮੋਰਚਾ ਖੋਲ੍ਹਦੇ ਰਹੇ ਸਨ ਤੇ ਕੇਜਰੀਵਾਲ ’ਤੇ ਕਈ ਤਰ੍ਹਾਂ ਦੀ ਗੜਬੜੀਆਂ ਦੇ ਦੋਸ਼ ਲਗਾਏ ਸਨ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Aam Aadmi Party rebel MLA Kapil Mishra membership cancelled