ਅਗਲੀ ਕਹਾਣੀ

‘ਆਪ’ ਵਿਧਾਇਕ ਸੋਮ ਦੱਤ ਨੂੰ ਝਟਕਾ, 6 ਮਹੀਨਿਆਂ ਲਈ ਤਿਹਾੜ ਜੇਲ੍ਹ ਭੇਜਿਆ


ਦਿੱਲੀ ਦੀ ਇੱਕ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੋਮ ਦੱਤ ਨੂੰ ਛੇ ਮਹੀਨਿਆਂ ਲਈ ਤਿਹਾੜ ਜੇਲ੍ਹ ਭੇਜ ਦਿੱਤਾ ਹੈ ਅਤੇ ਮੈਜਿਸਟਰੇਟ ਅਦਾਲਤ ਵੱਲੋਂ ਉਸ ਨੂੰ ਦੋਸ਼ੀ ਠਹਿਰਾਉਣ ਲਈ ਕੀਤੀ ਅਪੀਲ ਨੂੰ ਰੱਦ ਕਰ ਦਿੱਤਾ ਹੈ।

 

2015 ਦੇ ਇੱਕ ਕੇਸ ਵਿੱਚ ਉਸ ਨੂੰ 6 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ।

 

ਦੱਸਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਵਿਧਾਇਕ ਅਤੇ 50 ਵਿਅਕਤੀਆਂ ਨੇ ਗੁਲਾਬ ਬਾਗ਼ ਜਾ ਕੇ ਸੰਜੀਵ ਰਾਣਾ ਦੇ ਘਰ ਲਗਾਤਾਰ ਘੰਟੀ ਵਜਾਈ ਸੀ। ਇਸ ਤੋਂ ਬਾਅਦ ਜਦੋਂ ਸੰਜੀਵ ਰਾਣਾ ਨੇ ਇਸ ਦਾ ਵਿਰੋਧ ਕੀਤਾ ਤਾਂ ਵਿਧਾਇਕ ਦੇ ਸਮਰੱਥਕਾਂ ਨੇ ਉਸ ਦੀ ਕੁੱਟਮਾਰ ਕੀਤੀ।

 

ਉਥੇ, ਕੁਝ ਸਮਾਂ ਪਹਿਲਾਂ ਦਿੱਲੀ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਨੋਜ ਕੁਮਾਰ ਨੂੰ 3 ਮਹੀਨੇ ਦੀ ਸਜ਼ਾ ਸੁਣਾਈ ਸੀ। ਉਸ 'ਤੇ 10,000 ਰੁਪਏ ਜੁਰਮਾਨਾ ਵੀ ਲਗਾਇਆ ਗਿਆ ਸੀ। 

 

ਹਾਲਾਂਕਿ, ਉਸ ਨੂੰ ਤੁਰੰਤ ਜ਼ਮਾਨਤ ਵੀ ਦੇ ਦਿੱਤੀ ਗਈ ਸੀ। ਮਨੋਜ ਕੁਮਾਰ ਨੂੰ ਸਾਲ 2013 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੂਰਬੀ ਦਿੱਲੀ ਦੇ ਕਲਿਆਣ ਪੁਰੀ ਖੇਤਰ ਦੇ ਇਕ ਪੋਲਿੰਗ ਸਟੇਸ਼ਨ ‘ਤੇ ਚੋਣ ਪ੍ਰੀਕ੍ਰਿਆ ਵਿਚ ਰੁਕਾਵਟ ਪਾਉਣ ਲਈ ਅਦਾਲਤ ਨੇ ਦੋਸ਼ੀ ਪਾਇਆ ਸੀ।
 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:aap mla som dutt sends to tihar jail for six months