ਉੱਤਰ-ਪੂਰਬੀ ਦਿੱਲੀ ਚ ਸੋਧੇ ਹੋਏ ਸਿਟੀਜ਼ਨਸ਼ਿਪ ਐਕਟ (ਸੀਏਏ) ਨੂੰ ਲੈ ਕੇ ਹੋਈ ਹਿੰਸਾ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਵੱਡੀ ਕਾਰਵਾਈ ਕੀਤੀ ਹੈ। ਆਈਬੀ ਕਰਮਚਾਰੀ ਅੰਕਿਤ ਸ਼ਰਮਾ ਦੀ ਹੱਤਿਆ ਦਾ ਕੇਸ ਦਰਜ ਹੋਣ ਤੋਂ ਬਾਅਦ ਪਾਰਟੀ ਨੇ ਕੌਂਸਲਰ ਤਾਹਿਰ ਹੁਸੈਨ ਨੂੰ ਮੁਅੱਤਲ ਕਰ ਦਿੱਤਾ ਹੈ।
ਪਾਰਟੀ ਸੂਤਰਾਂ ਨੇ ਨਿਊਜ਼ ਏਜੰਸੀ ਦੀ ਭਾਸ਼ਾ ਨੂੰ ਦੱਸਿਆ ਕਿ ‘ਆਪ’ਦੇ ਕੌਂਸਲਰ ਤਾਹਿਰ ਹੁਸੈਨ ਨੂੰ ਜਾਂਚ ਪੂਰੀ ਹੋਣ ਤੱਕ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਵੀਰਵਾਰ ਸ਼ਾਮ ਨੂੰ ਤਾਹਿਰ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ’ਤੇ ਧਾਰਾ 302 ਅਧੀਨ ਦਿਆਲਪੁਰ ਥਾਣੇ ਚ ਐਫਆਈਆਰ ਦਰਜ ਕੀਤੀ ਗਈ।
ਦੱਸ ਦੇਈਏ ਕਿ ਦਿੱਲੀ ਵਿੱਚ ਹੋਈ ਹਿੰਸਾ ਤੋਂ ਬਾਅਦ ਤਾਹਿਰ ਦਾ ਨਾਮ ਸਾਹਮਣੇ ਆਇਆ ਸੀ। ਉਸ 'ਤੇ ਆਈ ਬੀ ਕਰਮਚਾਰੀ ਅੰਕਿਤ ਸ਼ਰਮਾ ਦੀ ਹੱਤਿਆ ਦੇ ਦੋਸ਼ ਤੋਂ ਇਲਾਵਾ ਹਿੰਸਾ ਫੈਲਾਉਣ ਦੇ ਦੋਸ਼ ਵੀ ਲਗਾਏ ਗਏ ਸਨ। ਇਕ ਵੀਡੀਓ ਚ ਤਾਹਿਰ ਹੁਸੈਨ ਦੇ ਘਰ ਦੀ ਛੱਤ 'ਤੇ ਪੈਟਰੋਲ ਬੰਬ, ਗੁਲੇਲ, ਪੱਥਰ ਆਦਿ ਦਿਖਾਈ ਦਿੱਤੇ ਸਨ।
Aam Aadmi Party (AAP) suspends Councilor Tahir Hussain from the primary membership of the party. (file pic) pic.twitter.com/q4gtTpvVwW
— ANI (@ANI) February 27, 2020
..