ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਿਸੇ ਤਰ੍ਹਾਂ ਦਾ ਵੀ ਦੁਰਵਿਵਹਾਰ ਪ੍ਰਵਾਨ ਨਹੀਂ ਕੀਤਾ ਜਾਵੇਗਾ : ਪ੍ਰਧਾਨ ਮੰਤਰੀ ਮੋਦੀ

ਕਿਸੇ ਤਰ੍ਹਾਂ ਦਾ ਵੀ ਦੁਰਵਿਵਹਾਰ ਪ੍ਰਵਾਨ ਨਹੀਂ ਕੀਤਾ ਜਾਵੇਗਾ : ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਸੰਸਦੀ ਬੋਰਡ ਦੀ ਮੀਟਿੰਗ ਹੋਈ। ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਜੋ ਪਾਰਟੀ ਦੇ ਨਾਮ ਉਤੇ ਕਰਦਾ ਹੈ, ਉਹ ਅਸਵੀਕਾਰ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਕੁਝ ਗਲਤ ਕੀਤਾ ਹੈ ਤਾਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਾਰਿਆਂ ਉਤੇ ਲਾਗੂ ਹੈ। ਇਸ ਮੀਟਿੰਗ ਦੇ ਸ਼ੁਰੂ ਹੋਣ ਤੋਂ ਪਹਿਲਾਂ ਭਾਜਪਾ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਨਮਾਨਤ ਕੀਤਾ ਗਿਆ।

 

ਭਾਜਪਾ ਸੰਸਦ ਰਾਜੀਵ ਪ੍ਰਤਾਪ ਰੂਡੀ ਨੇ ਕਿਹਾ ਕਿ ਵਿਧਾਇਕ ਆਕਾਸ਼ ਵਿਜੇਵਰਗੀਆ ਮਾਮਲੇ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਪਾਰਟੀ ਦੇ ਸਾਰੇ ਮੈਂਬਰਾਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਕਿ ਇਸ ਤਰ੍ਹਾਂ ਦਾ ਵਿਵਹਾਰ ਸਵੀਕਾਰ ਨਹੀਂ ਹੈ, ਚਾਹੇ ਉਹ ਕੋਈ ਵੀ ਹੋਵੇ।

ਰਾਜੀਵ ਪ੍ਰਤਾਪ ਰੂਡੀ ਨੇ ਦੱਸਿਆ ਕਿ ਭਾਜਪਾ ਸੰਸਦੀ ਦਲ ਦੀ ਮੀਟਿੰਗ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਨੇ ਕੁਝ ਗਲਤ ਕੀਤਾ ਹੈ ਤਾਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਾਰਿਆਂ ਉਤੇ ਲਾਗੂ ਹੈ।

 

ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ ਪੀ ਨੱਢਾ ਅਤੇ ਹੋਰ ਆਗੂ ਸ਼ਾਮਲ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Abuse will not be accepted: Prime Minister