ਅਗਲੀ ਕਹਾਣੀ

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕ੍ਰਿਪਾਲ ਸਿੰਘ ਖੋਖਰ ਨੇ ਅਹੁਦਾ ਸੰਭਾਲਿਆ

ਅੱਜ ਇੱਥੇ ਕ੍ਰਿਪਾਲ ਸਿੰਘ ਖੋਖਰ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਫਾਜ਼ਿਲਕਾ ਦਾ ਅਹੁਦਾ ਸੰਭਾਲ ਲਿਆ। ਉਹ ਇਸ ਤੋਂ ਪਹਿਲਾਂ ਪ੍ਰਿੰਸੀਪਲ ਸਮੂਹਿਕ ਵਿਕਾਸ ਸਿੱਖਿਆ ਕੇਂਦਰ ਬਟਾਲਾ ਵਜੋਂ ਸੇਵਾ ਨਿਭਾਅ ਰਹੇ ਸਨ। 

 

ਉਨ੍ਹਾਂ ਦੱਸਿਆ ਕਿ ਉਹ ਡਿਪਟੀ ਡਾਇਰੈਕਟਰ ਹੈੱਡਕੁਆਰਟਰ ਮੋਹਾਲੀ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਗੁਰਦਾਸਪੁਰ ਅਤੇ ਕਪੂਰਥਲਾ ਵਿਖੇ ਆਪਣੀ ਸੇਵਾ ਨਿਭਾ ਚੁੱਕੇ ਹਨ।


ਇਸ ਮੌਕੇ ਉਨ੍ਹਾਂ ਆਖਿਆ ਕਿ ਉਨ੍ਹਾਂ ਦਾ ਉਦੇਸ਼ ਹੋਵੇਗਾ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀਆਂ ਦਿਹਾਤੀ ਵਿਕਾਸ ਦੀਆਂ ਯੋਜਨਾਵਾਂ ਨੂੰ ਵਧੀਆ ਤਰੀਕੇ ਨਾਲ ਲਾਗੂ ਕੀਤਾ ਜਾਵੇ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Additional Deputy Commissioner Vikas Kripal Singh Khar takes over