ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਸ਼ਮੀਰ ਦੌਰੇ ਤੋਂ ਬਾਅਦ ਬੋਲੇ ਆਜ਼ਾਦ, ਪ੍ਰਸ਼ਾਸਨ ਦੀ ਇੰਨੀ ਦਹਿਸ਼ਤ ਦੁਨੀਆਂ 'ਚ ਕਿਤੇ ਵੀ ਨਹੀਂ ਵੇਖੀ

 

ਕਸ਼ਮੀਰ ਦਾ ਦੌਰਾ ਕਰਨ ਤੋਂ ਬਾਅਦ, ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ ਨੇ ਬੁੱਧਵਾਰ ਨੂੰ ਕਿਹਾ ਕਿ ਮੈਂ ਪ੍ਰਸ਼ਾਸਨ ਦੀ ਇੰਨੀ ਦਹਿਸ਼ਤ ਦੁਨੀਆਂ 'ਚ ਕਿਤੇ ਵੀ ਨਹੀਂ ਵੇਖੀ। ਲੋਕਤੰਤਰ ਨਾਮ ਦੀ ਕੋਈ ਚੀਜ਼ ਨਹੀਂ ਹੈ।

 

ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਆਜ਼ਾਦ ਨੇ ਜੰਮੂ ਵਿੱਚ ਕਿਹਾ ਕਿ ਕਸ਼ਮੀਰੀਆਂ ਵਿੱਚ ਜਿੰਨੀ ਨਿਰਾਸ਼ਾ ਅਤੇ ਸੰਕਟ ਹੈ, ਜੰਮੂ ਵਿੱਚ ਵੀ ਉਹੀ ਸਥਿਤੀ ਹੈ। ਸੱਤਾਧਾਰੀ ਪਾਰਟੀ ਦੇ 100-200 ਲੋਕਾਂ ਨੂੰ ਛੱਡ ਕੇ ਕੋਈ ਵੀ ਖ਼ੁਸ਼ ਨਹੀਂ ਹੈ।

 

ਦੱਸ ਦੇਈਏ ਕਿ ਹਾਲ ਹੀ ਵਿੱਚ ਸੁਪਰੀਮ ਕੋਰਟ ਨੇ ਸੀਨੀਅਰ ਕਾਂਗਰਸੀ ਨੇਤਾ ਗੁਲਾਮ ਨਬੀ ਆਜ਼ਾਦ ਨੂੰ ਜੰਮੂ-ਕਸ਼ਮੀਰ ਦੇ ਦੌਰੇ ਦੀ ਆਗਿਆ ਦਿੱਤੀ ਸੀ। ਅਦਾਲਤ ਨੇ ਇਹ ਫ਼ੈਸਲਾ ਉਨ੍ਹਾਂ ਦੀ ਅਰਜ਼ੀ ਉੱਤੇ ਸੁਣਵਾਈ ਕਰਦਿਆਂ ਦਿੱਤਾ ਸੀ।

 

ਆਜ਼ਾਦ ਨੇ ਆਪਣੇ ਪਰਿਵਾਰਕ ਮੈਂਬਰਾਂ ਦੀ ਤਬੀਅਤ ਜਾਣਨ ਲਈ ਆਪਣੇ ਗ੍ਰਹਿ ਰਾਜ ਜੰਮੂ-ਕਸ਼ਮੀਰ ਜਾਣ ਦੀ ਇਜਾਜ਼ਤ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਪਹੁੰਚ ਕੀਤੀ ਸੀ। ਆਜ਼ਾਦ ਨੇ ਕਿਹਾ ਸੀ ਕਿ ਉਸ ਨੇ ਨਿੱਜੀ ਤੌਰ 'ਤੇ ਇਹ ਪਟੀਸ਼ਨ ਦਾਇਰ ਕੀਤੀ ਸੀ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Administration ka itna aatank maine duniya mein kahin nahi dekha says azad