ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਮਾਤਮਾ ਨੇ ਮੈਨੂੰ ਅਯੁੱਧਿਆ ਅੰਦੋਲਨ ‘ਚ ਯੋਗਦਾਨ ਪਾਉਣ ਦਾ ਮੌਕਾ ਦਿੱਤਾ : ਅਡਵਾਨੀ

ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਨੇ ਆਪਣਾ ਇਤਿਹਾਸਕ ਫ਼ੈਸਲਾ ਸੁਣਾਇਆ ਹੈ। ਇਸ ਦੇ ਤਹਿਤ ਵਿਵਾਦਿਤ ਜ਼ਮੀਨ ਨੂੰ ਰਾਮਲਲਾ ਦੇ ਮੰਦਰ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੁਸਲਿਮ ਭਾਈਚਾਰੇ ਨੂੰ ਮਸਜਿਦ ਬਣਾਉਣ ਲਈ 5 ਏਕੜ ਜ਼ਮੀਨ ਦੇਣ ਦੀ ਗੱਲ ਵੀ ਕਹੀ ਗਈ ਹੈ।


 

ਅਜਿਹੀ ਸਥਿਤੀ ਵਿੱਚ ਰਾਜਨੀਤਿਕ ਪ੍ਰਤੀਕਰਮ ਵੀ ਤੇਜ਼ ਹੋ ਗਿਆ ਹੈ। ਇਸ ਅਯੁੱਧਿਆ ਮਾਮਲੇ ਵਿੱਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਸੀਨੀਅਰ ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਕਿਹਾ ਕਿ ਮੈਂ ਅਯੁੱਧਿਆ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਵੱਲੋਂ ਦਿੱਤੇ ਇਤਿਹਾਸਕ ਫ਼ੈਸਲੇ ਦਾ ਪੂਰੇ ਦਿਲ ਨਾਲ ਸਵਾਗਤ ਕਰਦਾ ਹਾਂ। 

 

 

 

ਲਾਲ ਕ੍ਰਿਸ਼ਨ ਅਡਵਾਨੀ ਨੇ ਕਿਹਾ ਕਿ ਇਹ ਮੇਰੇ ਲਈ ਪੂਰਤੀ ਦਾ ਪਲ ਹੈ ਕਿਉਂਕਿ ਸਰਵਸ਼ਕਤੀਮਾਨ ਪ੍ਰਮਾਤਮਾ ਨੇ ਮੈਨੂੰ ਲੋਕ ਅੰਦੋਲਨ ਵਿੱਚ ਆਪਣਾ ਯੋਗਦਾਨ ਪਾਉਣ ਦਾ ਮੌਕਾ ਦਿੱਤਾ, ਜੋ ਕਿ ਭਾਰਤ ਦੀ ਆਜ਼ਾਦੀ ਲਹਿਰ ਤੋਂ ਬਾਅਦ ਸਭ ਤੋਂ ਵੱਡਾ ਸੀ, ਜਿਸ ਦੇ ਨਤੀਜੇ ਵਜੋਂ ਸੁਪਰੀਮ ਕੋਰਟ ਦਾ ਫ਼ੈਸਲਾ ਸੰਭਵ ਹੋਇਆ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Advani said on Ayodhya verdict Blessed to be a part of this mass movement