ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਡਵਾਨੀ ਹੋਏ 91ਵੇਂ ਸਾਲ ਦੇ, ਪੀਐਮ ਮੋਦੀ ਨੇ ਦਿੱਤੀਆਂ ਜਨਮ ਦਿਨ ਦੀਆਂ ਮੁਬਾਰਕਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸਾਬਕਾ ਉਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਣ ਅਡਵਾਨੀ ਨੂੰ ਉਨ੍ਹਾਂ ਦੇ 91ਵੇਂ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ।

 

 

ਮੋਦੀ ਨੇ ਟਵਿਟਰ 'ਤੇ ਆਪਣੇ ਸੰਦੇਸ਼ 'ਚ ਕਿਹਾ, ਅਡਵਾਨੀ ਜੀ ਨੂੰ ਜਨਮ ਦਿਨ ਦੀ ਬਹੁਤ-ਬਹੁਤ ਵਧਾਈ। ਦੇਸ਼ ਦੇ ਵਿਕਾਸ 'ਚ ਉਨ੍ਹਾਂ ਦਾ ਯੋਗਦਾਨ ਸ਼ਲਾਘਾਯੋਗ ਹੈ। ਭਵਿੱਖ ਲਈ ਫੈਸਲੇ ਲੈਣ 'ਤੇ ਲੋਕਾਂ ਮੁਤਾਬਕ ਨੀਤੀਆਂ ਬਣਾਉਣ ਨੂੰ ਲੈ ਕੇ ਉਨ੍ਹਾਂ ਦੇ ਮੰਤਰੀ ਪੱਧਰੀ ਕਾਰਜਕਾਲ ਦੀ ਸ਼ਲਾਘਾ ਕੀਤੀ ਜਾਂਦੀ ਹੈ। ਭਾਰਤੀ ਜਨਤਾ ਪਾਰਟੀ 'ਤੇ ਅਡਵਾਨੀ ਜੀ ਦਾ ਪ੍ਰਭਾਵ ਅਮਿੱਟ ਹੈ। ਨਿਸਵਾਰਥ ਤੇ ਲਗਾਤਾਰ ਮਿਹਨਤ ਨਾਲ ਉਨ੍ਹਾਂ ਨੇ ਭਾਜਪਾ ਨੂੰ ਮਜ਼ਬੂਤ ਬਣਾਇਆ ਤੇ ਵਰਕਰਾਂ ਨੂੰ ਸਹੀਂ ਰਾਹ ਦਿਖਾਇਆ। ਮੈਂ ਉਨ੍ਹਾਂ ਦੀ ਸਿਹਤ ਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ।'

 

 

ਇਸ ਦੌਰਾਨ ਪੀਐਮ ਮੋਦੀ ਨੇ ਲਾਲ ਕ੍ਰਿਸ਼ਣ ਅਡਵਾਨੀ ਦੇ ਘਰ ਜਾ ਕੇ ਮੁਲਾਕਾਤ ਕਰਦਿਆਂ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਉਨ੍ਹਾਂ ਦਾ ਹਾਲਚਾਲ ਵੀ ਜਾਣਿਆ। ਮੋਦੀ ਤੋਂ ਇਲਾਵਾ ਭਾਜਵਾ ਦੇ ਕਈ ਸੀਨੀਅਰ ਆਗੂਆਂ ਵੱਲੋਂ ਅਡਵਾਨੀ ਦੇ ਘਰ ਪੁੱਜਣ ਦਾ ਸਿਲਸਿਲਾ ਜਾਰੀ ਹੈ।

 

 

 

 

 

ਦੱਸਣਯੋਗ ਹੈ ਕਿ ਸਾਬਕਾ ਉਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਣ ਅਡਵਾਨੀ ਦਾ ਜਨਮ 8 ਨਵੰਬਰ 1927 ਨੂੰ ਪਾਕਿਸਤਾਨ ਦੇ ਕਰਾਚੀ 'ਚ ਹੋਇਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Advanis 91st birthday PM Modi gave birth to birthday