ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਦੇਸ਼ ਮੰਤਰਾਲੇ ਨੇ ਕਿਹਾ ਨਿਊਯਾਰਕ `ਚ ਹੋਵੇਗੀ ਵਿਦੇਸ਼ ਮੰਤਰੀਆਂ ਦੀ ਮੁਲਾਕਾਤ

ਇਮਰਾਨ ਦੀ ਚਿੱਠੀ ਤੋਂ ਬਾਅਦ ਵਿਦੇਸ਼ ਮੰਤਰਾਲੇ ਨੇ ਕਿਹਾ ਨਿਊਯਾਰਕ `ਚ ਹੋਵੇਗੀ ਵਿਦੇਸ਼ ਮੰਤਰੀਆਂ ਦੀ ਮੁਲਾਕਾਤ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉਨ੍ਹਾਂ ਨੂੰ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਭੇਜੀ ਗਈ ਚਿੱਠੀ ਦੇ ਬਾਅਦ ਦੋਵੇਂ ਦੇਸ਼ਾਂ `ਚ ਆਪਸੀ ਸਬੰਧਾਂ ਨੂੰ ਲੈ ਕੇ ਇਕ ਨਵੇਂ ਅਧਿਆਏ ਦੀ ਸ਼ੁਰੂਆਤ ਹੁੰਦੀ ਹੋਈ ਦਿਖਾਈ ਦੇ ਰਹੀ ਹੈ।

 

ਭਾਰਤੀ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀਆਂ ਦੀ ਨਿਊਯਾਰਕ `ਚ ਮੁਲਾਕਾਤ ਹੋਵੇਗੀ। ਹਾਲਾਂਕਿ ਮੁਲਾਕਾਤ ਦੀ ਤਾਰੀਖ ਅਤੇ ਸਮੇਂ ਸਬੰਧੀ ਅਜੇ ਤੱਕ ਫੈਸਲਾ ਨਹੀਂ ਕੀਤਾ ਗਿਆ।


ਸੁਸ਼ਮਾ ਸਵਰਾਜ 24 ਸਤੰਬਰ ਨੂੰ ਨਿਊਯਾਰਕ ਰਵਾਨਾ ਹੋ ਰਹੀ ਹੈ। ਉਹ ਤੇ ਕੁਰੈਸ਼ੀ ਦੋਵੇਂ ਆਪਣੇ ਦੇਸ਼ਾਂ ਦੇ ਪ੍ਰਤੀਨਿਧੀ ਮੰਡਲ ਨਾਲ ਸੰਯੁਕਤ ਰਾਸ਼ਟਰ ਮਹਾਂ ਸਭਾ `ਚ ਪ੍ਰਤੀਨਿੱਧਤਵ ਕਰਨਗੇ। ਦੋਵੇਂ ਦੇਸ਼ਾਂ ਦੇ ਵਿਦੇਸ਼ ਮੰਤਰੀ ਸਾਰਕ ਵਿਦੇਸ਼ ਮੰਤਰੀਆਂ ਦੇ ਲੰਚ ਦੌਰਾਨ 27 ਸਤੰਬਰ ਨੂੰ ਮਿਲਣਗੇ। ਪ੍ਰੰਤੂ ਇਸ ਗੱਲ ਦੀ ਅਜੇ ਤੱਕ ਪੁਸ਼ਟੀ ਨਹੀਂ ਹੋ ਸਕੀ ਕਿ ਦੋਵਾਂ ਵਿਦੇਸ਼ ਮੰਤਰੀਆਂ ਦੇ ਵਿਚ ਅਲੱਗ ਤੋਂ ਵੀ ਕੋਈ ਮੁਲਾਕਾਤ ਹੋਵੇਗੀ।

 

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪੀਐਮ ਮੋਦੀ ਨੂੰ ਲਿਖੀ ਆਪਣੀ ਚਿੱਠੀ `ਚ ਸੰਯੁਕਤ ਰਾਸ਼ਟਰ ਮਹਾਸਭਾ ਦੀ ਮੀਟਿੰਗ ਦੌਰਾਨ ਵਿਦੇਸ਼ ਮੰਤਰੀਆਂ ਦੀ ਮੀਟਿੰਗ ਕਰਨ ਦਾ ਸੁਝਾਅ ਦਿੰਦੇ ਹੋਏ ਆਪਸੀ ਰਿਸ਼ਤਿਆਂ ਦੀ ਸ਼ੁਰੂੀਆਤ `ਚ ਇਸ ਨੂੰ ਪਹਿਲਾ ਕਦਮ ਦੱਸਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:After Imran Khan letter India warms up to Sushma Qureshi meet in New York