ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਨਾਲ ਜੋਤੀਰਾਦਿੱਤਿਆ ਸਿੰਧੀਆ ਨੇ ਕੀਤੀ ਮੁਲਾਕਾਤ, ਦੋਵਾਂ ਨੇ ਕਿਹਾ- MP 'ਚ ਮਜ਼ਬੂਤ ਹੋਈ ਭਾਜਪਾ

ਕਾਂਗਰਸ ਛੱਡ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਮੱਧ ਪ੍ਰਦੇਸ਼ ਤੋਂ ਇਕ ਦਿਗ਼ਜ਼ ਨੇਤਾ ਜੋਤੀਰਾਦਿੱਤਿਆ ਸਿੰਧੀਆ ਨੇ ਅੱਜ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਨੇ ਸਿੰਧੀਆ ਦਾ ਭਾਜਪਾ ਵਿੱਚ ਸਵਾਗਤ ਕੀਤਾ ਅਤੇ ਖੁਸ਼ੀ ਜ਼ਾਹਰ ਕੀਤੀ। ਅਮਿਤ ਸ਼ਾਹ ਨੇ ਕਿਹਾ ਹੈ ਕਿ ਸਿੰਧੀਆ ਦੀ ਆਮਦ ਨੇ ਸਾਨੂੰ ਤਾਕਤ ਦਿੱਤੀ ਹੈ।

 

ਅਮਿਤ ਸ਼ਾਹ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਿੰਧੀਆ ਦੇ ਪਾਰਟੀ ਵਿੱਚ ਆਉਣ ਨਾਲ ਮੱਧ ਪ੍ਰਦੇਸ਼ ਦੇ ਲੋਕਾਂ ਦੀ ਸੇਵਾ ਕਰਨ ਦੇ ਸਾਡੇ ਇਰਾਦੇ ਨੂੰ ਹੋਰ ਮਜ਼ਬੂਤ ਕੀਤਾ ਹੈ।

 

 

 

ਅਮਿਤ ਸ਼ਾਹ ਤੋਂ ਪਹਿਲਾਂ ਸਿੰਧੀਆ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਮਿਲਣ ਪਹੁੰਚੇ। ਰੱਖਿਆ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਮੈਂ ਜੋਤੀਰਾਦਿਤਿਆ ਸਿੰਧੀਆ ਨੂੰ ਮਿਲਿਆ। ਮੈਂ ਉਨ੍ਹਾਂ ਦਾ ਭਾਜਪਾ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ। ਸਿੰਧੀਆ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਮਜ਼ਬੂਤ ਹੋਵੇਗੀ। ਮੈਂ ਉਨ੍ਹਾਂ ਦੇ ਸਾਰੇ ਯਤਨਾਂ ਲਈ ਸ਼ੁਭ ਕਾਮਨਾਵਾਂ ਦਿੰਦਾ ਹਾਂ।

 

 

ਜੋਤੀਰਾਦਿੱਤਿਆ ਸਿੰਧੀਆ ਨੇ 10 ਮਾਰਚ ਨੂੰ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਅਤੇ ਬੁੱਧਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਨੇ ਸਿੰਧੀਆ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਸੀਟ ਲਈ ਵੀ ਨਾਮਜ਼ਦ ਕੀਤਾ ਹੈ। ਉਹ ਅੱਜ ਸ਼ਾਮ ਭੋਪਾਲ ਜਾਣ ਵਾਲੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਉਹ ਕੱਲ੍ਹ ਰਾਜ ਸਭਾ ਲਈ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:After joining BJP Jyotiraditya Scindia meets Amit Shah and Rajnath Singh