ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਤੋਂ ਬਾਅਦ ਨੇਪਾਲ ਨੇ ਵੀ ਕੀਤਾ ਭਾਰਤ ਦੇ ਨਵੇਂ ਨਕਸ਼ੇ ਦਾ ਵਿਰੋਧ

ਪਾਕਿ ਤੋਂ ਬਾਅਦ ਨੇਪਾਲ ਨੇ ਵੀ ਕੀਤਾ ਭਾਰਤ ਦੇ ਨਵੇਂ ਨਕਸ਼ੇ ਦਾ ਵਿਰੋਧ

ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਗਏ ਦੇਸ਼ ਦੇ ਨਵੇਂ ਸਿਆਸੀ ਨਕਸ਼ੇ ਨੂੰ ਲੈ ਕੇ ਨੇਪਾਲ ਨੇ ਵੀ ਹੁਣ ਵਿਰੋਧ ਪ੍ਰਗਟਾ ਦਿੱਤਾ ਹੈ। ਨੇਪਾਲ ਵੱਲੋਂ ਜਾਰੀ ਅਧਿਕਾਰਤ ਬਿਆਨ ’ਚ ਭਾਰਤ ਦੇ ਨਵੇਂ ਨਕਸ਼ੇ ਵਿੱਚ ਕਾਲਾਪਾਣੀ ਨੂੰ ਭਾਰਤੀ ਖੇਤਰ ਵਿੱਚ ਸ਼ਾਮਲ ਕੀਤੇ ਜਾਣ ਨੂੰ ਲੈ ਕੇ ਇਤਰਾਜ਼ ਪ੍ਰਗਟਾਇਆ ਗਿਆ ਹੈ।

 

 

ਇੱਥੇ ਵਰਨਣਯੋਗ ਹੈ ਕਿ ਨਵੀਂ ਦਿੱਲੀ ਤੇ ਕਾਠਮੰਡੂ ਵਿਚਾਲੇ ਸਰਹੱਦੀ ਵਿਵਾਦ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ। ਨੇਪਾਲ ਦੇ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ’ਚ ਕਾਲ਼ਾਪਾਣੀ ਨੂੰ ਨੇਪਾਲ ਦਾ ਅਟੁੱਟ ਹਿੱਸਾ ਦੱਸਦਿਆਂ ਕਿਹਾ ਹੈ ਕਿ ਨੇਪਾਲ ਸਰਕਾਰ ਪੂਰੀ ਤਰ੍ਹਾਂ ਸਪੱਸ਼ਟ ਹੈ ਕਿ ਕਾਲਾਪਾਣੀ ਨੇਪਾਲ ਦਾ ਹਿੱਸਾ ਹੈ।

 

 

ਨੇਪਾਲ ਦੇ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਨੇਪਾਲ–ਭਾਰਤ ਦੇ ਵਿਦੇਸ਼ ਮੰਤਰੀਆਂ ਦੇ ਪੱਧਰ ਦੀ ਸਾਂਝੀ ਕਮੇਟੀ ਨੇ ਦੋਵੇਂ ਦੇਸ਼ਾਂ ਦੇ ਵਿਦੇਸ਼ ਸਕੱਤਰਾਂ ਨੂੰ ਅਣਸੁਲਝੇ ਸਰਹੱਦੀ ਵਿਵਾਦ ਦਾ ਹੱਲ ਕੱਢਣ ਦੀ ਜ਼ਿੰਮੇਵਾਰੀ ਸੌਂਪੀ ਹੈ।

 

 

ਨੇਪਾਲ ਨੇ ਆਪਣੇ ਬਿਆਨ ’ਚ ਕਿਹਾ ਹੈ ਕਿ ਦੋਵੇਂ ਦੇਸ਼ਾਂ ਵਿਚਾਲੇ ਸਰਹੱਦੀ ਵਿਵਾਦ ਦੁਵੱਲੀ ਗੱਲਬਾਤ ਤੇ ਸਹਿਮਤੀ ਨਾਲ ਸੁਲਝਾਏ ਜਾਣੇ ਚਾਹੀਦੇ ਹਨ ਤੇ ਕਿਸੇ ਵੀ ਤਰ੍ਹਾਂ ਦੀ ਇੱਕਤਰਫ਼ਾ ਕਾਰਵਾਈ ਨੇਪਾਲ ਦੀ ਸਰਕਾਰ ਨੂੰ ਪ੍ਰਵਾਨ ਨਹੀਂ ਹੈ।

 

 

ਚੇਤੇ ਰਹੇ ਕਿ ਭਾਰਤ ਸਰਕਾਰ ਨੇ ਸਨਿੱਚਰਵਾਰ ਨੂੰ ਦੋ ਨਵੇਂ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ–ਕਸ਼ਮੀਰ ਤੇ ਲੱਦਾਖ ਦੇ ਗਠਨ ਤੋਂ ਬਾਅਦ ਭਾਰਤ ਦਾ ਨਵਾਂ ਨਕਸ਼ਾ ਜਾਰੀ ਕੀਤਾ ਸੀ। ਉਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਕਾਲਾਪਾਣੀ ਨੂੰ ਸ਼ਾਮਲ ਕੀਤੇ ਜਾਣ ਨੂੰ ਲੈ ਕੇ ਨੇਪਾਲ ਆਪਣਾ ਇਤਰਾਜ਼ ਪ੍ਰਗਟ ਕਰ ਰਿਹਾ ਹੈ।

 

 

ਨੇਪਾਲ ਕਾਲਾਪਾਣੀ ਨੂੰ ਆਪਣੇ ਨਕਸ਼ੇ ਵਿੱਚ ਦਾਰਚੂਲਾ ਜ਼ਿਲ੍ਹੇ ਦੇ ਹਿੱਸੇ ਵਜੋਂ ਵਿਖਾਉਂਦਾ ਹੈ। ਇੱਥੇ ਇਹ ਵੀ ਵਰਨਣਯੋਗ ਹੈ ਕਿ ਪਾਕਿਸਤਾਨ ਇਸ ਤੋਂ ਪਹਿਲਾਂ ਭਾਰਤ ਦੇ ਨਵੇਂ ਸਰਕਾਰੀ ਨਕਸ਼ੇ ’ਤੇ ਆਪਣਾ ਬਿਆਨ ਦਰਜ ਕਰਵਾ ਚੁੱਕਾ ਹੈ ਕਿਉਂਕਿ ਇਸ ਨਕਸ਼ੇ ਵਿੱਚ ਉਸ ਦੇ ਕਬਜ਼ੇ ਹੇਠਲੇ ਮੁਜ਼ੱਫ਼ਰਾਬਾਦ ਸਮੇਤ ਤਿੰਨ ਜ਼ਿਲ੍ਹੇ ਇਸ ਨਵੇਂ ਨਕਸ਼ੇ ਵਿੱਚ ਦਰਸਾਏ ਗਏ ਹਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:After Pak Nepal also objected upon India s new map