ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੁਲ ਗਾਂਧੀ ਦਾ ਪ੍ਰਧਾਨਗੀ ਅਹੁਦਾ ਛੱਡਣਾ ਮੰਦਭਾਗਾ, ਨੌਜਵਾਨ ਆਗੂ ਹੀ ਬਣੇ ਪ੍ਰਧਾਨ: ਕੈਪਟਨ 


ਲੋਕ ਸਭਾ ਚੋਣਾਂ ਤੋਂ ਬਾਅਦ ਆਪਣੇ ਅਸਤੀਫ਼ੇ ਨੂੰ ਲੈ ਕੇ ਬਣੀ ਦੁਵਿਧਾ ਦੀ ਸਥਿਤੀ ਅਤੇ ਅਟਕਲਾਂ ਉੱਤੇ ਰੋਕ ਲਗਾਉਂਦੇ ਹੋਏ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਅਸਤੀਫ਼ੇ ਦਾ ਰੈਸਮੀ ਐਲਾਨ ਕਰ ਦਿੱਤਾ। ਇੰਨਾ ਹੀ ਨਹੀਂ ਰਾਹੁਲ ਗਾਂਧੀ ਨੇ ਸੁਝਾਅ ਦਿੱਤਾ ਕਿ ਨਵਾਂ ਪ੍ਰਧਾਨ ਚੁਣਨ ਲਈ ਇੱਕ ਕਮੇਟੀ ਗਠਿਤ ਕੀਤੀ ਜਾਵੇ ਕਿਉਂਕਿ ਉਨ੍ਹਾਂ ਲਈ ਇਹ ਉਚਿੱਤ ਨਹੀਂ ਹੈ।

 

ਰਾਹੁਲ ਗਾਂਧੀ ਦੇ ਇਸ ਫੈਸਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਨੇ ਟਵਿੱਟ ਕਰਕੇ ਕਿਹਾ ਹੈ ਕਿ ਰਾਹੁਲ ਗਾਂਧੀ ਦਾ ਪ੍ਰਧਾਨਗੀ ਅਹੁਦਾ ਛੱਡਣਾ ਮੰਦਭਾਗਾ ਹੈ। ਕੈਪਟਨ ਨੇ ਟਵੀਟ ਵਿੱਚ ਕਿਹਾ ਕਿ ਉਮੀਦ ਹੈ ਕਿ ਉਨ੍ਹਾਂ ਦਾ ਥਾਂ ਉੱਤੇ ਦੂਜਾ ਕੋਈ ਨੌਜਵਾਨ ਆਗੂ ਪ੍ਰਧਾਨ ਬਣੇਗਾ। 

 

 

 

 


ਕਾਂਗਰਸ ਦੀ ਵਰਕਿੰਗ ਕਮੇਟੀ ਨੂੰ ਅਪੀਲ


ਕਾਂਗਰਸ ਦੀ ਵਰਕਿੰਗ ਕਮੇਟੀ ਨੂੰ ਅਪੀਲ ਹੈ ਕਿ ਉਹ ਇਸ ਗੱਲ ਦਾ ਧਿਆਨ ਰੱਖਣ ਕਿ ਯੰਗ ਇੰਡੀਆ ਨੂੰ ਨੌਜਵਾਨ ਨੇਤਾ ਹੀ ਚਾਹੀਦਾ ਹੈ। ਇਸ ਦਾ ਵੱਡਾ ਕਾਰਨ ਨੌਜਵਾਨ ਜਨਸੰਖਿਆ ਦੀਆ ਉਮੀਦਾਂ ਨਾਲ ਜੁੜਿਆ ਹੋਇਆ ਹੈ ਅਤੇ ਜ਼ਮੀਨੀ ਪੱਧਰ ਉੱਤੇ ਜੁੜੀ ਹੋਈ ਹੈ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:After Rahul Gandhi resign from congress president post Urge CWC to take note of young India need for a young leader: Capt Amarinder Singh