ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

SC ਨੇ ਫੇਲ੍ਹ ਕੀਤਾ ਮੁਕੇਸ਼ ਦਾ ਆਖ਼ਰੀ ਦਾਅ, ਨਿਰਭਯਾ ਦੀ ਮਾਂ ਨੇ ਕਿਹਾ- ਛੇਤੀ ਫਾਂਸੀ 'ਤੇ ਲਟਕਾਓ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਨਿਰਭਯਾ ਸਮੂਹਿਕ ਜਬਰ ਜਨਾਹ ਅਤੇ ਕਤਲ ਕੇਸ ਦੇ ਦੋਸ਼ੀ ਮੁਕੇਸ਼ ਕੁਮਾਰ ਸਿੰਘ ਦੀ ਰਹਿਮ ਦੀ ਅਪੀਲ ਖਾਰਜ ਕਰਨ ਵਾਲੇ ਰਾਸ਼ਟਰਪਤੀ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਅਪੀਲ ਨੂੰ ਖਾਰਜ ਕਰ ਦਿੱਤਾ। 

 

ਜਸਟਿਸ ਆਰ. ਭਾਨੂਮਾਥੀ, ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਏ.ਕੇ. ਐੱਸ. ਬੋਪੰਨਾ ਦੇ ਬੈਂਚ ਨੇ ਕਿਹਾ ਕਿ ਰਾਸ਼ਟਰਪਤੀ ਵੱਲੋਂ ਰਹਿਮ ਪਟੀਸ਼ਨ ਦਾ ਛੇਤੀ ਨਿਪਟਾਰਾ ਕਰਨ ਦਾ ਮਤਲਬ ਇਹ ਨਹੀਂ ਕਿ ਉਸ ਨੇ ਸੁਚੇਤ ਫ਼ੈਸਲਾ ਨਹੀਂ ਲਿਆ। ਅਦਾਲਤ ਦੇ ਇਸ ਫ਼ੈਸਲੇ ਦਾ ਨਿਰਭਯਾ ਦੀ ਮਾਂ ਆਸ਼ਾ ਦੇਵੀ ਨੇ ਸਵਾਗਤ ਕੀਤਾ ਹੈ।


ਨਿਰਭਯਾ ਦੀ ਮਾਂ ਆਸ਼ਾ ਦੇਵੀ ਨੇ ਕਿਹਾ ਕਿ ਮੈਂ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦੀ ਹਾਂ ਅਤੇ ਚਾਹੁੰਦੀ ਹਾਂ ਕਿ ਸਾਰੇ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਫਾਂਸੀ ਦਿੱਤੀ ਜਾਵੇ। ਮੈਂ ਪਿਛਲੇ ਸੱਤ ਸਾਲਾਂ ਤੋਂ ਕਾਨੂੰਨ ਵਿੱਚ ਵਿਸ਼ਵਾਸ ਕਾਇਮ ਰੱਖਿਆ ਹੈ ਅਤੇ ਅਜੇ ਵੀ ਕਾਇਮ ਹੈ।


ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਨਿਰਭਯਾ ਮਾਮਲੇ ਵਿੱਚ ਹੇਠਲੀ ਅਦਾਲਤ, ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਫ਼ੈਸਲੇ ਸਮੇਤ ਸਬੰਧਤ ਰਿਕਾਰਡ ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਨੂੰ ਪੇਸ਼ ਕੀਤੇ ਸਨ। ਅਦਾਲਤ ਨੇ ਇਹ ਵੀ ਕਿਹਾ ਕਿ ਜੇਲ੍ਹ ਵਿੱਚ ਕਥਿਤ ਦਰਦ ਦਾ ਸਾਹਮਣਾ ਕਰਨ ਨੂੰ ਰਾਸ਼ਟਰਪਤੀ ਵੱਲੋਂ ਰਹਿਮ ਪਟੀਸ਼ਨ ਨੂੰ ਖਾਰਜ ਕਰਨ ਵਿਰੁੱਧ ਆਧਾਰ ਨਹੀਂ ਬਣਾਇਆ ਜਾ ਸਕਦਾ।
ਅਦਾਲਤ ਨੇ ਦਸੰਬਰ 2012 ਵਿੱਚ ਦਿੱਲੀ ਵਿੱਚ ਹੋਏ ਇਸ ਘਿਨਾਉਣੇ ਅਪਰਾਧ ਲਈ ਚਾਰ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਇਨ੍ਹਾਂ ਵਿੱਚੋਂ ਇੱਕ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਨੂੰ ਰਾਸ਼ਟਰਪਤੀ ਨੇ 17 ਜਨਵਰੀ ਨੂੰ ਰੱਦ ਕਰ ਦਿੱਤਾ ਸੀ।


ਤੁਹਾਨੂੰ ਦੱਸ ਦੇਈਏ ਕਿ ਦੱਖਣੀ ਦਿੱਲੀ ਵਿੱਚ 16-17 ਦਸੰਬਰ 2012 ਦੀ ਰਾਤ ਨੂੰ ਚਲਦੀ ਬੱਸ ਵਿੱਚ 23 ਸਾਲਾ ਨਿਰਭਯਾ ਨਾਲ ਛੇ ਵਿਅਕਤੀਆਂ ਨੇ ਸਮੂਹਿਕ ਬਲਾਤਕਾਰ ਕੀਤਾ ਅਤੇ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਸੜਕ 'ਤੇ ਸੁੱਟ ਦਿੱਤਾ। ਨਿਰਭਯਾ ਦੀ ਬਾਅਦ ਵਿੱਚ 29 ਦਸੰਬਰ ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ ਸੀ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:After Supreme Court rejects Delhi gang rape convict Mukesh plea victim mother Asha devi says hang them as soon as possible