ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁਸਲਿਮ ਪਰਸਨਲ ਲਾੱਅ ਬੋਰਡ ਦਾਇਰ ਕਰੇਗਾ ਅਯੁੱਧਿਆ ਫ਼ੈਸਲੇ ਵਿਰੁੱਧ ਪਟੀਸ਼ਨ ਦਾਇਰ

ਮੁਸਲਿਮ ਪਰਸਨਲ ਲਾੱਅ ਬੋਰਡ ਦਾਇਰ ਕਰੇਗਾ ਅਯੁੱਧਿਆ ਫ਼ੈਸਲੇ ਵਿਰੁੱਧ ਪਟੀਸ਼ਨ ਦਾਇਰ

ਆੱਲ ਇੰਡੀਆ ਮੁਸਲਿਮ ਪਰਸਨਲ ਲਾੱਅ ਬੋਰਡ (AIMPLB) ਨੇ ਅੱਜ ਬੁੱਧਵਾਰ ਨੂੰ ਇੱਕ ਬਿਆਨ ਜਾਰੀ ਕਰ ਕੇ ਕਿਹਾ ਹੈ ਕਿ ਉਹ ਦਸੰਬਰ ਦੇ ਪਹਿਲੇ ਹਫ਼ਤੇ ਅਯੁੱਧਿਆ ਮਸਲੇ ’ਤੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਨਜ਼ਰਸਾਨੀ (ਰੀਵਿਊ) ਪਟੀਸ਼ਨ ਦਾਇਰ ਕਰੇਗਾ।

 

 

AIMPLB ਨੇ ਕਿਹਾ ਹੈ ਕਿ ਸੁੰਨੀ ਵਕਫ਼ ਬੋਰਡ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਇਰ ਨਾ ਕਰਨ ਦੇ ਫ਼ੈਸਲੇ ਦਾ ਇਸ ਕੇਸ ਉੱਤੇ ਕੋਈ ਅਸਰ ਨਹੀਂ ਹੋਵੇਗਾ। ਕਾਨੂੰਨ ਪੱਖੋਂ ਸਾਰੀਆਂ ਮੁਸਲਿਮ ਧਿਰਾਂ ਬਰਾਬਰ ਹਨ। ਇੱਥੇ ਵਰਨਣਯੋਗ ਹੈ ਕਿ 9 ਨਵੰਬਰ ਨੂੰ ਦਿੱਤੇ ਇਤਿਹਾਸਕ ਫ਼ੈਸਲੇ ’ਚ ਸੁਪਰੀਮ ਕੋਰਟ ਲੇ ਵਿਵਾਦਗ੍ਰਸਤ ਜਗ੍ਹਾ ਰਾਮਲਲਾ ਵਿਰਾਜਮਾਨ ਨੂੰ ਦੇ ਕੇ ਉੱਥੇ ਰਾਮ ਮੰਦਰ ਨਿਰਮਾਣ ਦਾ ਰਾਹ ਸਾਫ਼ ਕਰ ਦਿੱਤਾ ਸੀ।

 

 

ਨਿਯਮਾਂ ਮੁਤਾਬਕ ਸੁਪਰੀਮ ਕੋਰਟ ਦੇ ਫ਼ੈਸਲੇ ਦੇ 30 ਦਿਨਾਂ ਅੰਦਰ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਜਾ ਸਕਦੀ ਹੈ। ਬੋਰਡ ਦੇ ਸਕੱਤਰ ਅਤੇ ਸੀਨੀਅਰ ਵਕੀਲ ਜ਼ਫ਼ਰਯਾਬ ਜੀਲਾਨੀ ਨੇ ਕਿਹਾ ਕਿ ਸਾਰੇ ਮੁਸਲਿਮ ਸੰਗਠਨ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ਨੂੰ ਲੈ ਕੇ ਇੱਕੋ ਰਾਇ ਰੱਖਦੇ ਹਨ। ਸੁੰਨੀ ਵਕਫ਼ ਬੋਰਡ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਨਜ਼ਰਸਾਨੀ ਪਟੀਸ਼ਨ ਦਾਇਰ ਨਹੀਂ ਕਰਨਗੇ।

 

 

ਇੱਥੇ ਵਰਨਣਯੋਗ ਹੈ ਕਿ ਸੁੰਨੀ ਵਕਫ਼ ਬੋਰਡ ਨੇ ਮੰਗਲਵਾਰ ਨੂੰ ਨਜ਼ਰਸਾਨੀ ਪਟੀਸ਼ਨ ਦਾਇਰ ਨਾ ਕਰਨ ਦਾ ਫ਼ੈਸਲਾ ਕੀਤਾ ਸੀ, ਸਗੋਂ ਸਿਰਫ਼ ਇੱਕੋ ਮੈਂਬਰ ਅਬਦੁਲ ਰੱਜ਼ਾਕ ਖ਼ਾਨ ਚਾਹੁੰਦੇ ਸਨ ਕਿ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਜਾਵੇ।

 

 

ਸ੍ਰੀ ਜੀਲਾਨੀ ਨੇ ਕਿਹਾ ਕਿ ਮੁਸਲਿਮ ਸਮਾਜ ਅੱਜ ਵੀ ਪਰਸਨਲ ਲਾੱਅ ਬੋਰਡ ਦੇ ਨਾਲ ਹੈ। ਜਿਹੜੇ ਵਿਅਕਤੀ ਨਜ਼ਰਸਾਨੀ ਪਟੀਸ਼ਨ ਦਾ ਵਿਰੋਧ ਕਰ ਰਹੇ ਹਨ, ਉਹ ਕਿਸੇ ਇੱਕ ਸ਼ਹਿਰ ਵਿੱਚ ਜਾ ਕੇ ਮੁਸਲਮਾਨਾਂ ਦਾ ਜਲਸਾ ਸੱਦਣ ਅਤੇ ਉਨ੍ਹਾਂ ਦੀ ਰਾਇ ਲੈਣ। ਪਰਸਨਲ ਲਾੱਅ ਬੋਰਡ ਨੇ ਮੁਸਲਮਾਨਾਂ ਦੀ ਰਾਇ ਵੇਖਦਿਆਂ ਨਜ਼ਰਸਾਨੀ ਪਟੀਸ਼ਨ ਦਾਇਰ ਕਰਨ ਦਾ ਫ਼ੈਸਲਾ ਲਿਆ ਹੈ।

 

 

ਉਨ੍ਹਾਂ ਦੱਸਿਆ ਕਿ ਨਜ਼ਰਸਾਨੀ ਪਟੀਸ਼ਨ ਦਾ ਖਰੜਾ ਤਿਆਰ ਹੋ ਚੁੱਕਾ ਹੈ। ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਅਸੀਂ ਦਸੰਬਰ ਮਹੀਨੇ ਦੇ ਪਹਿਲੇ ਹਫ਼ਤੇ ਪਟੀਸ਼ਨ ਦਾਇਰ ਕਰ ਦੇਵਾਂਗੇ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AIMPLB to file Review petition against Ayodhya Verdict