ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਏਅਰਸੈਲ ਮੈਕਸਿਸ ਕੇਸ: ਕਾਰਤੀ ਚਿਦੰਬਰਮ ਨੂੰ ਵੱਡੀ ਰਾਹਤ, ਅਦਾਲਤ ਨੇ ਵਿਦੇਸ਼ੀ ਯਾਤਰਾ ਦੀ ਆਗਿਆ ਦਿੱਤੀ

ਇਕ ਵਿਸ਼ੇਸ਼ ਅਦਾਲਤ ਨੇ ਕਾਰਤੀ ਚਿਦੰਬਰਮ ਨੂੰ ਏਅਰਸੈਲ ਮੈਕਸਿਸ ਕੇਸ ਮਾਮਲੇ ਵਿੱਚ ਵਿਦੇਸ਼ ਜਾਣ ਦੀ ਆਗਿਆ ਦਿੱਤੀ ਹੈ। ਕਾਰਤੀ ਚਿਦੰਬਰਮ ਦੇ ਵਿਦੇਸ਼ ਜਾਣ ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਵਿਸ਼ੇਸ਼ ਅਦਾਲਤ ਨੇ ਉਸ ਨੂੰ ਜਾਂਚ ਏਜੰਸੀਆਂ ਨਾਲ ਇਸ ਦਾ ਪ੍ਰੋਗਰਾਮ ਸਾਂਝਾ ਕਰਨ ਲਈ ਕਿਹਾ ਹੈ। 

 

ਕਾਰਤੀ ਨੇ ਟੈਨਿਸ ਮੈਚਾਂ ਨੂੰ ਵੇਖਣ ਲਈ 2 ਹਫ਼ਤਿਆਂ ਲਈ ਲੰਡਨ ਅਤੇ ਫਰਾਂਸ ਦੀ ਯਾਤਰਾ ਦੀ ਆਗਿਆ ਮੰਗੀ ਸੀ। ਦੱਸ ਦਈਏ ਕਿ ਕਾਰਤੀ ਚਿਦੰਬਰਮ ਅਤੇ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ 'ਤੇ ਏਅਰਸੈਲ ਮੈਕਸਿਸ ਮਾਮਲੇ ਅਤੇ ਆਈ ਐਨ ਐਕਸ ਮੀਡੀਆ ਮਾਮਲੇ 'ਚ ਦੋਸ਼ੀ ਹਨ।

 

 

ਆਈਐਨਐਕਸ ਮੀਡੀਆ ਕੇਸ ਵਿੱਚ, ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਸੀਬੀਆਈ ਨੂੰ ਹੁਕਮ ਦਿੱਤਾ ਕਿ ਉਹ ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿੱਚ ਚਾਰਜਸ਼ੀਟ ਦੇ ਨਾਲ ਦਾਇਰ ਕੀਤੇ ਗਏ ਕੁਝ ਦਸਤਾਵੇਜ਼ ਪੀ ਚਿਦੰਬਰਮ ਅਤੇ ਉਸ ਦੇ ਬੇਟੇ ਕਾਰਤੀ ਚਿਦੰਬਰਮ ਨੂੰ ਪ੍ਰਦਾਨ ਕਰਨ। 

 

 

ਵਿਸ਼ੇਸ਼ ਜੱਜ ਅਜੈ ਕੁਮਾਰ ਕੁਹਾੜ ਨੇ ਆਈ ਐਨ ਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਕਰਦਿਆਂ ਸੀਬੀਆਈ ਨੂੰ ਇਹ ਨਿਰਦੇਸ਼ ਦਿੱਤਾ। ਅਦਾਲਤ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਾਇਰ ਮਨੀ ਲਾਂਡਰਿੰਗ ਦੇ ਇੱਕ ਕੇਸ ਦੀ ਵੀ ਸੁਣਵਾਈ ਕਰ ਰਹੀ ਸੀ।

 

ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਵਿੱਚ ਸੀਬੀਆਈ ਨੇ 21 ਅਗਸਤ ਨੂੰ ਚਿਦੰਬਰਮ ਨੂੰ ਗ੍ਰਿਫ਼ਤਾਰ ਕੀਤਾ ਸੀ। ਮਨੀ ਲਾਂਡਰਿੰਗ ਨਾਲ ਜੁੜੇ ਇੱਕ ਹੋਰ ਮਾਮਲੇ ਵਿੱਚ, ਈਡੀ ਨੇ ਉਸ ਨੂੰ 16 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਛੇ ਦਿਨ ਬਾਅਦ, 22 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਸੀਬੀਆਈ ਵੱਲੋਂ ਦਾਇਰ ਇੱਕ ਕੇਸ ਵਿੱਚ ਉਸ ਨੂੰ ਜ਼ਮਾਨਤ ਦੇ ਦਿੱਤੀ। 4 ਦਸੰਬਰ ਨੂੰ ਅਦਾਲਤ ਨੇ ਈਡੀ ਮਨੀ ਲਾਂਡਰਿੰਗ ਮਾਮਲੇ ‘ਚ 105 ਦਿਨਾਂ ਬਾਅਦ ਚਿਦੰਬਰਮ ਨੂੰ ਜ਼ਮਾਨਤ ਦੇ ਦਿੱਤੀ ਸੀ। ਕਾਰਤੀ ਵੀ ਦੋਵਾਂ ਮਾਮਲਿਆਂ ਵਿੱਚ ਜ਼ਮਾਨਤ 'ਤੇ ਬਾਹਰ ਹੈ।

 

ਆਈ ਐਨ ਐਕਸ ਮੀਡੀਆ ਸਮੂਹ ਨੂੰ ਦਿੱਤੀ ਗਈ ਵਿਦੇਸ਼ੀ ਨਿਵੇਸ਼ ਪ੍ਰਮੋਸ਼ਨ ਬੋਰਡ ਦੀ ਮਨਜ਼ੂਰੀ ਵਿੱਚ ਕਥਿਤ ਬੇਨਿਯਮੀਆਂ ਲਈ ਸੀਬੀਆਈ ਨੇ 15 ਮਈ, 2017 ਨੂੰ ਇੱਕ ਕੇਸ ਦਾਇਰ ਕੀਤਾ ਸੀ, ਜਿਸ ਦੇ ਅਨੁਸਾਰ ਚਿਦੰਬਰਮ ਦੇ ਵਿੱਤ ਮੰਤਰੀ ਰਹਿੰਦੇ ਹੋਏ ਮਿਲੀ ਇਸ ਮਨਜ਼ੂਰੀ ਰਾਹੀਂ ਆਈਐਨਐਕਸ ਮੀਡੀਆ ਗਰੁੱਪ ਨੇ ਵਿਦੇਸ਼ਾਂ ਵਿੱਚੋਂ 305 ਕਰੋੜ ਰੁਪਏ ਪ੍ਰਾਪਤ ਕੀਤੇ। ਬਾਅਦ ਵਿੱਚ ਈਡੀ ਨੇ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਸੀ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Aircel Maxis Case A Special court allows Karti Chidambaram application to travel abroad