ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫ਼ਲੋਰ ਟੈਸਟ ਤੋਂ ਪਹਿਲਾਂ ਅਜੀਤ ਪਵਾਰ ਨੇ ਉਪ ਮੁੱਖ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫਾ

ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੀ ਦੁਪਹਿਰ 3.30 ਵਜੇ ਪ੍ਰੈਸ ਕਾਨਫ਼ਰੰਸ ਕਰਨਗੇ। ਇਸ ਵਿਚਕਾਰ ਕਾਂਗਰਸ ਨੇ ਮੰਗ ਕੀਤੀ ਹੈ ਕਿ ਬਾਬਾ ਸਾਹਿਬ ਥੋਰਾਟ ਨੂੰ ਪ੍ਰੋਟੈਮ ਸਪੀਕਰ ਚੁਣਿਆ ਜਾਵੇ, ਜੋ ਵਿਧਾਨ ਸਭਾ 'ਚ ਸੱਭ ਤੋਂ ਸੀਨੀਅਰ ਅਤੇ 8 ਵਾਰ ਦੇ ਵਿਧਾਇਕ ਹਨ। ਥੋਰਾਟ ਨੂੰ ਕਾਂਗਰਸ ਵਿਧਾਇਕ ਦਲ ਦਾ ਆਗੂ ਵੀ ਚੁਣਿਆ ਗਿਆ ਹੈ। 


ਸ਼ਿਵਸੈਨਾ, ਰਾਕਾਂਪਾ ਅਤੇ ਕਾਂਗਰਸ ਦੇ ਵਿਧਾਇਕ ਮੰਗਲਵਾਰ ਸ਼ਾਮ 5 ਵਜੇ ਗਠਜੋੜ ਦਾ ਨੇਤਾ ਚੁਣਨਗੇ। ਤਿੰਨੇ ਪਾਰਟੀਆਂ ਦੀ ਦੁਪਹਿਰ 'ਚ ਹੋਈ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ। ਇਹ ਬੈਠਕ ਫਲੋਰ ਟੈਸਟ 'ਤੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਹੋਈ, ਜਿਸ 'ਚ ਅਦਾਲਤ ਨੇ ਬੁਧਵਾਰ ਨੂੰ ਫ਼ਲੋਰ ਟੈਸਟ ਅਤੇ 5 ਵਜੇ ਤੋਂ ਪਹਿਲਾਂ ਵਿਧਾਇਕਾਂ ਨੂੰ ਸਹੁੰ ਚੁਕਾਉਣ ਦਾ ਆਦੇਸ਼ ਦਿੱਤਾ।
 

ਇਸ ਤੋਂ ਪਹਿਲਾਂ ਦੇਵੇਂਦਰ ਫੜਨਵੀਸ ਦੇ ਘਰ ਭਾਜਪਾ ਕੋਰ ਕਮੇਟੀ ਦੀ ਬੈਠਕ ਹੋਈ। ਮੀਟਿੰਗ ਦੌਰਾਨ ਰਾਕਾਂਪਾ ਆਗੂ ਅਜੀਤ ਪਵਾਰ ਵੀ ਮੁੱਖ ਮੰਤਰੀ ਰਿਹਾਇਸ਼ 'ਤੇ ਪੁੱਜੇ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Ajit Pawar resigns as Maharashtra deputy CM