ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਿਸ਼ਾਨਾ ਬਣਾ ਕੇ ਸਪਾ ਵਰਕਰਾਂ ਦਾ ਹੋ ਰਿਹੈ ਕਤਲ: ਅਖਿਲੇਸ਼ ਯਾਦਵ

ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਪਾ ਪ੍ਰਧਾਨ ਅਖਿਲੇਸ਼ ਯਾਦਵ ਨੇ ਮੰਗਲਵਾਰ ਨੂੰ ਕਿਹਾ ਕਿ ਨਿਸ਼ਾਨਾ ਬਣਾ ਕੇ ਸਪਾ ਵਰਕਰਾਂ ਨੂੰ ਕਤਲ ਕੀਤਾ ਜਾ ਰਿਹਾ ਹੈ। ਨਾਲ ਹੀ ਪੁਲਿਸ ਨਾਲ ਪ੍ਰੇਸ਼ਾਨ ਕੀਤਾ ਜਾ ਰਿਹ ਹੈ। ਉਨ੍ਹਾਂ ਇਹ ਦਾਅਵਾ ਵੀ ਕੀਤਾ ਕਿ ਸਾਲ 2022 ਚ ਯੂਪੀ ਚ ਸਪਾ ਦੀ ਸਰਕਾਰ ਬਣੇਗੀ।

 

ਜਾਣਕਾਰੀ ਮੁਤਾਬਕ ਜ਼ਿਲ੍ਹਾ ਪੰਚਾਇਤ ਮੈਂਬਰ ਅਤੇ ਸਪਾ ਵਰਕਰ ਦੇ ਕਤਲ ਮਗਰੋਂ ਅਖਿਲੇਸ਼ ਯਾਦਵ ਗਾਜ਼ੀਪੁਰ ਪੁੱਜੇ। ਅਖਿਲੇਸ਼ ਨੇ ਕਿਹਾ ਕਿ ਲੋਕ ਸਭਾ ਚੋਣਾਂ ਮਗਰੋਂ ਸਭ ਤੋਂ ਜਿਆਦਾ ਸਿਆਸੀ ਮੌਤਾਂ ਸਮਾਜਵਾਦੀ ਪਾਰਟੀ ਦੇ ਵਰਕਰਾਂ ਦੀਆਂ ਹੋਈਆਂ ਹਨ। ਉਨ੍ਹਾਂ ਸੂਬੇ ਦੀ ਭਾਜਪਾ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਚ ਕਾਨੂੰਨ ਵਿਵਸਥਾ ਮਜ਼ਬੂਤ ਕਰਨ ਲਈ ਵੱਡੇ ਕਦਮ ਚੁੱਕੇ ਜਾਣੇ ਚਾਹੀਦੇ ਹਨ।

 

ਮੁਲਾਇਮ ਸਿੰਘ ਯਾਦਵ ਦੇ ਬੇਟੇ ਅਖਿਲੇਸ਼ ਯਾਦਵ ਨੇ ਕਿਹਾ ਕਿ ਸਰਕਾਰ ਕਾਨੂੰਨ ਵਿਵਸਥਾ ਦਾ ਝੂਠਾ ਦਾਅਵਾ ਕਰਦੀ ਹਨ। ਉਨ੍ਹਾਂ ਦੋਸ਼ ਲਗਾਉਂਦਿਆਂ ਕਿਹਾ ਕਿ ਸੂਬੇ ਚ ਧੀਆਂ ਵੀ ਸੁਰੱਖਿਅਤ ਨਹੀਂ ਹਨ। ਪੂਰੇ ਸੂਬੇ ਦੀ ਕਾਨੂੰਨ ਵਿਵਸਥਾ ਬੇਕਾਰ ਹੋ ਗਈ ਹੈ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akhilesh Yadav says target killing of SP leaders