ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦੋ ਨੂੰ ਛੱਡ ਸਾਰੇ CMs ਨੇ PM ਮੋਦੀ ਨੂੰ ਦਿੱਤਾ ਲੌਕਡਾਊਨ ਖ਼ਤਮ ਕਰਨ ਦਾ ਸੁਝਾਅ

ਦੋ ਨੂੰ ਛੱਡ ਸਾਰੇ CMs ਨੇ PM ਮੋਦੀ ਨੂੰ ਦਿੱਤਾ ਲੌਕਡਾਊਨ ਖ਼ਤਮ ਕਰਨ ਦਾ ਸੁਝਾਅ

ਕੋਰੋਨਾ ਸੰਕਟ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਡੀਓ ਕਾਨਫ਼ਰੰਸਿੰਗ ਰਾਹੀਂ ਇੱਕ ਵਾਰ ਫਿਰ ਮੁੱਖ ਮੰਤਰੀਆਂ ਨਾਲ ਲੌਕਡਾਊਨ ਨੂੰ ਲੈ ਕੇ ਚਰਚਾ ਕੀਤੀ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਤੇ ਮੇਘਾਲਿਆ ਨੂੰ ਛੱਡ ਕੇ ਸਾਰੇ ਰਾਜਾਂ ਨੇ ਲੌਕਡਾਊਨ ਖ਼ਤਮ ਕਰਨ ਦੀ ਸਲਾਹ ਦਿੱਤੀ।

 

 

ਕੋਰੋਨਾ ਵਾਇਰਸ ਕਾਰਨ ਲਾਗੂ ਕੀਤੇ ਲੌਕਡਾਊਨ ਦੌਰਾਨ ਪ੍ਰਧਾਨ ਮੰਤਰੀ ਸ੍ਰੀ ਮੋਦੀ ਦੀ ਅੱਜ ਮੁੱਖ ਮੰਤਰੀਆਂ ਨਾਲ ਇਹ ਤੀਜੀ ਵਿਡੀਓ ਕਾਨਫ਼ਰੰਸਿੰਗ ਸੀ। ਮੀਟਿੰਗ ਵਿੱਚ ਤਿੰਨ ਮੁੱਦਿਆਂ ਉੱਤੇ ਚਰਚਾ ਹੋਈ।

 

 

ਇੱਕ ਤਾਂ ਰਾਜਾਂ ’ਚ ਕੋਰੋਨਾ ਦੀ ਲਾਗ ਫੈਲਣ ਦੀ ਮੌਜੂਦਾ ਸਕਿਛੀ ਤੇ ਰੋਕਥਾਮ ਲਈ ਕੀਤੇ ਜਾ ਰਹੇ ਜਤਨ। ਦੂਜੇ, 20 ਅਪ੍ਰੈਲ ਨੂੰ ਗ੍ਰਹਿ ਮੰਤਰਾਲੇ ਵੱਲੋਂ ਦਿੱਤੀਆਂ ਕੁਝ ਛੋਟਾਂ ਲਾਗੂ ਕਰਨ ਬਾਰੇ ਰਾਜਾਂ ਦੀ ਫ਼ੀਡਬੈਕ ਅਤੇ ਤੀਜੇ, ਤਿੰਨ ਮਈ ਤੋਂ ਬਾਅਦ ਲੌਕਡਾਊਨ ਬਾਰੇ ਕੀ ਰਣਨੀਤੀ ਹੋਵੇ।

 

 

ਦੇਸ਼ ਵਿੱਚ ਕੋਰੋਨਾ ਸੰਕਟ ਦੀ ਸ਼ੁਰੂਆਤ ਤੋਂ ਬਾਅਦ 22 ਮਾਰਚ ਤੋਂ ਹੁਣ ਤੱਕ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਚਾਰ ਵਾਰ ਵਿਡੀਓ ਕਾਨਫ਼ਰਸਿੰਗ ਰਾਹੀਂ ਮੀਟਿੰਗ ਕਰ ਚੁੱਕੇ ਹਨ। ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਸਿਹਤ ਮੰਤਰੀ ਡਾ. ਹਰਸ਼ ਵਰਧਨ ਤੋਂ ਇਲਾਵਾ ਪ੍ਰਧਾਨ ਮੰਤਰੀ ਦਫ਼ਤਰ ਤੇ ਹੋਰ ਸਬੰਧਤ ਮੰਤਰਾਲਿਆਂ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

 

 

ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਆਦਿੱਤਿਆਨਾਥ ਯੋਗੀ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੇ ਕੇਰਲ ਦੇ ਮੁੱਖ ਮੰਤਰੀ ਪੀ. ਵਿਜਯਨ ਸਮੇਤ ਰਾਜਾਂ ਦੇ ਮੁੱਖ ਮੰਤਰੀਆਂ ਨੇ ਵੀ ਮੀਟਿੰਗ ਵਿੱਚ ਭਾਗ ਲਿਆ।

 

 

ਇਸ ਚਰਚਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹਾ ਵੀ ਮੌਜੂਦ ਰਹੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:All CMs except two Suggested PM Modi to abolish Lockdown